< 1 ਸਮੂਏਲ 30 >

1 ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।
וַיְהִ֞י בְּבֹ֨א דָוִ֧ד וַאֲנָשָׁ֛יו צִֽקְלַ֖ג בַּיּ֣וֹם הַשְּׁלִישִׁ֑י וַעֲמָלֵקִ֣י פָֽשְׁט֗וּ אֶל־נֶ֙גֶב֙ וְאֶל־צִ֣קְלַ֔ג וַיַּכּוּ֙ אֶת־צִ֣קְלַ֔ג וַיִּשְׂרְפ֥וּ אֹתָ֖הּ בָּאֵֽשׁ׃
2 ਅਤੇ ਜਿਹੜੀਆਂ ਇਸਤਰੀਆਂ ਉੱਥੇ ਸਨ ਉਹਨਾਂ ਨੂੰ ਅਤੇ ਜਿੰਨ੍ਹੇ ਵੀ ਨਿੱਕੇ ਵੱਡੇ ਸਨ ਸਾਰਿਆਂ ਨੂੰ ਗ਼ੁਲਾਮ ਬਣਾ ਲਿਆ। ਪਰ ਕਿਸੇ ਨੂੰ ਮਾਰਿਆ ਨਹੀਂ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚੱਲ ਪਏ।
וַיִּשְׁבּ֨וּ אֶת־הַנָּשִׁ֤ים אֲשֶׁר־בָּהּ֙ מִקָּטֹ֣ן וְעַד־גָּד֔וֹל לֹ֥א הֵמִ֖יתוּ אִ֑ישׁ וַיִּֽנְהֲג֔וּ וַיֵּלְכ֖וּ לְדַרְכָּֽם׃
3 ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ।
וַיָּבֹ֨א דָוִ֤ד וַֽאֲנָשָׁיו֙ אֶל־הָעִ֔יר וְהִנֵּ֥ה שְׂרוּפָ֖ה בָּאֵ֑שׁ וּנְשֵׁיהֶ֛ם וּבְנֵיהֶ֥ם וּבְנֹתֵיהֶ֖ם נִשְׁבּֽוּ׃
4 ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
וַיִּשָּׂ֨א דָוִ֜ד וְהָעָ֧ם אֲשֶׁר־אִתּ֛וֹ אֶת־קוֹלָ֖ם וַיִּבְכּ֑וּ עַ֣ד אֲשֶׁ֧ר אֵין־בָּהֶ֛ם כֹּ֖חַ לִבְכּֽוֹת׃
5 ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ।
וּשְׁתֵּ֥י נְשֵֽׁי־דָוִ֖ד נִשְׁבּ֑וּ אֲחִינֹ֙עַם֙ הַיִּזְרְעֵלִ֔ית וַאֲבִיגַ֕יִל אֵ֖שֶׁת נָבָ֥ל הַֽכַּרְמְלִֽי׃
6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
וַתֵּ֨צֶר לְדָוִ֜ד מְאֹ֗ד כִּֽי־אָמְר֤וּ הָעָם֙ לְסָקְל֔וֹ כִּֽי־מָ֙רָה֙ נֶ֣פֶשׁ כָּל־הָעָ֔ם אִ֖ישׁ עַל־בנו וְעַל־בְּנֹתָ֑יו וַיִּתְחַזֵּ֣ק דָּוִ֔ד בַּיהוָ֖ה אֱלֹהָֽיו׃ ס
7 ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ
וַיֹּ֣אמֶר דָּוִ֗ד אֶל־אֶבְיָתָ֤ר הַכֹּהֵן֙ בֶּן־אֲחִימֶ֔לֶךְ הַגִּֽישָׁה־נָּ֥א לִ֖י הָאֵפֹ֑ד וַיַּגֵּ֧שׁ אֶבְיָתָ֛ר אֶת־הָאֵפֹ֖ד אֶל־דָּוִֽד׃
8 ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।
וַיִּשְׁאַ֨ל דָּוִ֤ד בַּֽיהוָה֙ לֵאמֹ֔ר אֶרְדֹּ֛ף אַחֲרֵ֥י הַגְּדוּד־הַזֶּ֖ה הַֽאַשִּׂגֶ֑נּוּ וַיֹּ֤אמֶר לוֹ֙ רְדֹ֔ף כִּֽי־הַשֵּׂ֥ג תַּשִּׂ֖יג וְהַצֵּ֥ל תַּצִּֽיל׃
9 ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ।
וַיֵּ֣לֶךְ דָּוִ֗ד ה֚וּא וְשֵׁשׁ־מֵא֥וֹת אִישׁ֙ אֲשֶׁ֣ר אִתּ֔וֹ וַיָּבֹ֖אוּ עַד־נַ֣חַל הַבְּשׂ֑וֹר וְהַנּֽוֹתָרִ֖ים עָמָֽדוּ׃
10 ੧੦ ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸਕੇ।
וַיִּרְדֹּ֣ף דָּוִ֔ד ה֖וּא וְאַרְבַּע־מֵא֣וֹת אִ֑ישׁ וַיַּֽעַמְדוּ֙ מָאתַ֣יִם אִ֔ישׁ אֲשֶׁ֣ר פִּגְּר֔וּ מֵעֲבֹ֖ר אֶת־נַ֥חַל הַבְּשֽׂוֹר׃
11 ੧੧ ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।
וַֽיִּמְצְא֤וּ אִישׁ־מִצְרִי֙ בַּשָּׂדֶ֔ה וַיִּקְח֥וּ אֹת֖וֹ אֶל־דָּוִ֑ד וַיִּתְּנוּ־ל֥וֹ לֶ֙חֶם֙ וַיֹּ֔אכַל וַיַּשְׁקֻ֖הוּ מָֽיִם׃
12 ੧੨ ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
וַיִּתְּנוּ־לוֹ֩ פֶ֨לַח דְּבֵלָ֜ה וּשְׁנֵ֤י צִמֻּקִים֙ וַיֹּ֔אכַל וַתָּ֥שָׁב רוּח֖וֹ אֵלָ֑יו כִּ֠י לֹֽא־אָ֤כַל לֶ֙חֶם֙ וְלֹא־שָׁ֣תָה מַ֔יִם שְׁלֹשָׁ֥ה יָמִ֖ים וּשְׁלֹשָׁ֥ה לֵילֽוֹת׃ ס
13 ੧੩ ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।
וַיֹּ֨אמֶר ל֤וֹ דָוִד֙ לְֽמִי־אַ֔תָּה וְאֵ֥י מִזֶּ֖ה אָ֑תָּה וַיֹּ֜אמֶר נַ֧עַר מִצְרִ֣י אָנֹ֗כִי עֶ֚בֶד לְאִ֣ישׁ עֲמָֽלֵקִ֔י וַיַּעַזְבֵ֧נִי אֲדֹנִ֛י כִּ֥י חָלִ֖יתִי הַיּ֥וֹם שְׁלֹשָֽׁה׃
14 ੧੪ ਅਸੀਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸੀਂ ਅੱਗ ਨਾਲ ਸਾੜ ਸੁੱਟਿਆ।
אֲנַ֡חְנוּ פָּשַׁ֜טְנוּ נֶ֧גֶב הַכְּרֵתִ֛י וְעַל־אֲשֶׁ֥ר לִֽיהוּדָ֖ה וְעַל־נֶ֣גֶב כָּלֵ֑ב וְאֶת־צִקְלַ֖ג שָׂרַ֥פְנוּ בָאֵֽשׁ׃
15 ੧੫ ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ।
וַיֹּ֤אמֶר אֵלָיו֙ דָּוִ֔ד הֲתוֹרִדֵ֖נִי אֶל־הַגְּד֣וּד הַזֶּ֑ה וַיֹּ֡אמֶר הִשָּׁבְעָה֩ לִּ֨י בֵֽאלֹהִ֜ים אִם־תְּמִיתֵ֗נִי וְאִם־תַּסְגִּרֵ֙נִי֙ בְּיַד־אֲדֹנִ֔י וְאוֹרִֽדְךָ֖ אֶל־הַגְּד֥וּד הַזֶּֽה׃
16 ੧੬ ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।
וַיֹּ֣רִדֵ֔הוּ וְהִנֵּ֥ה נְטֻשִׁ֖ים עַל־פְּנֵ֣י כָל־הָאָ֑רֶץ אֹכְלִ֤ים וְשֹׁתִים֙ וְחֹ֣גְגִ֔ים בְּכֹל֙ הַשָּׁלָ֣ל הַגָּד֔וֹל אֲשֶׁ֥ר לָקְח֛וּ מֵאֶ֥רֶץ פְּלִשְׁתִּ֖ים וּמֵאֶ֥רֶץ יְהוּדָֽה׃
17 ੧੭ ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।
וַיַּכֵּ֥ם דָּוִ֛ד מֵהַנֶּ֥שֶׁף וְעַד־הָעֶ֖רֶב לְמָֽחֳרָתָ֑ם וְלֹֽא־נִמְלַ֤ט מֵהֶם֙ אִ֔ישׁ כִּי֩ אִם־אַרְבַּ֨ע מֵא֧וֹת אִֽישׁ־נַ֛עַר אֲשֶׁר־רָכְב֥וּ עַל־הַגְּמַלִּ֖ים וַיָּנֻֽסוּ׃
18 ੧੮ ਅਤੇ ਜੋ ਕੁਝ ਅਮਾਲੇਕੀ ਨਾਲ ਲੈ ਗਏ ਸਨ ਦਾਊਦ ਨੇ ਸਭ ਨੂੰ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ।
וַיַּצֵּ֣ל דָּוִ֔ד אֵ֛ת כָּל־אֲשֶׁ֥ר לָקְח֖וּ עֲמָלֵ֑ק וְאֶת־שְׁתֵּ֥י נָשָׁ֖יו הִצִּ֥יל דָּוִֽד׃
19 ੧੯ ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।
וְלֹ֣א נֶעְדַּר־לָ֠הֶם מִן־הַקָּטֹ֨ן וְעַד־הַגָּד֜וֹל וְעַד־בָּנִ֤ים וּבָנוֹת֙ וּמִשָּׁלָ֔ל וְעַ֛ד כָּל־אֲשֶׁ֥ר לָקְח֖וּ לָהֶ֑ם הַכֹּ֖ל הֵשִׁ֥יב דָּוִֽד׃
20 ੨੦ ਅਤੇ ਦਾਊਦ ਨੇ ਸਾਰੇ ਇੱਜੜ ਅਤੇ ਡੰਗਰ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ।
וַיִּקַּ֣ח דָּוִ֔ד אֶת־כָּל־הַצֹּ֖אן וְהַבָּקָ֑ר נָהֲג֗וּ לִפְנֵי֙ הַמִּקְנֶ֣ה הַה֔וּא וַיֹּ֣אמְר֔וּ זֶ֖ה שְׁלַ֥ל דָּוִֽד׃
21 ੨੧ ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।
וַיָּבֹ֣א דָוִ֗ד אֶל־מָאתַ֨יִם הָאֲנָשִׁ֜ים אֲשֶֽׁר־פִּגְּר֣וּ ׀ מִלֶּ֣כֶת ׀ אַחֲרֵ֣י דָוִ֗ד וַיֹּֽשִׁיבֻם֙ בְּנַ֣חַל הַבְּשׂ֔וֹר וַיֵּֽצְאוּ֙ לִקְרַ֣את דָּוִ֔ד וְלִקְרַ֖את הָעָ֣ם אֲשֶׁר־אִתּ֑וֹ וַיִּגַּ֤שׁ דָּוִד֙ אֶת־הָעָ֔ם וַיִּשְׁאַ֥ל לָהֶ֖ם לְשָׁלֽוֹם׃ ס
22 ੨੨ ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ।
וַיַּ֜עַן כָּל־אִֽישׁ־ רָ֣ע וּבְלִיַּ֗עַל מֵֽהָאֲנָשִׁים֮ אֲשֶׁ֣ר הָלְכ֣וּ עִם־דָּוִד֒ וַיֹּאמְר֗וּ יַ֚עַן אֲשֶׁ֣ר לֹֽא־הָלְכ֣וּ עִמִּ֔י לֹֽא־נִתֵּ֣ן לָהֶ֔ם מֵהַשָּׁלָ֖ל אֲשֶׁ֣ר הִצַּ֑לְנוּ כִּֽי־אִם־אִ֤ישׁ אֶת־אִשְׁתּוֹ֙ וְאֶת־בָּנָ֔יו וְיִנְהֲג֖וּ וְיֵלֵֽכוּ׃ ס
23 ੨੩ ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।
וַיֹּ֣אמֶר דָּוִ֔ד לֹֽא־תַעֲשׂ֥וּ כֵ֖ן אֶחָ֑י אֵ֠ת אֲשֶׁר־נָתַ֨ן יְהוָ֥ה לָ֙נוּ֙ וַיִּשְׁמֹ֣ר אֹתָ֔נוּ וַיִּתֵּ֗ן אֶֽת־הַגְּד֛וּד הַבָּ֥א עָלֵ֖ינוּ בְּיָדֵֽנוּ׃
24 ੨੪ ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਹ ਨੂੰ ਮਿਲਦੀ ਹੈ ਤਿਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।
וּמִי֙ יִשְׁמַ֣ע לָכֶ֔ם לַדָּבָ֖ר הַזֶּ֑ה כִּ֞י כְּחֵ֣לֶק ׀ הַיֹּרֵ֣ד בַּמִּלְחָמָ֗ה וּֽכְחֵ֛לֶק הַיֹּשֵׁ֥ב עַל־הַכֵּלִ֖ים יַחְדָּ֥ו יַחֲלֹֽקוּ׃ ס
25 ੨੫ ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ।
וַיְהִ֕י מֵֽהַיּ֥וֹם הַה֖וּא וָמָ֑עְלָה וַיְשִׂמֶ֜הָ לְחֹ֤ק וּלְמִשְׁפָּט֙ לְיִשְׂרָאֵ֔ל עַ֖ד הַיּ֥וֹם הַזֶּֽה׃ פ
26 ੨੬ ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।
וַיָּבֹ֤א דָוִד֙ אֶל־צִ֣קְלַ֔ג וַיְשַׁלַּ֧ח מֵֽהַשָּׁלָ֛ל לְזִקְנֵ֥י יְהוּדָ֖ה לְרֵעֵ֣הוּ לֵאמֹ֑ר הִנֵּ֤ה לָכֶם֙ בְּרָכָ֔ה מִשְּׁלַ֖ל אֹיְבֵ֥י יְהוָֽה׃
27 ੨੭ ਅਤੇ ਜਿਹੜੇ ਬੈਤਏਲ ਵਿੱਚ ਸਨ ਉਨ੍ਹਾਂ ਕੋਲ ਭੇਜਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ
לַאֲשֶׁ֧ר בְּבֵֽית־אֵ֛ל וְלַאֲשֶׁ֥ר בְּרָמֽוֹת־נֶ֖גֶב וְלַאֲשֶׁ֥ר בְּיַתִּֽר׃
28 ੨੮ ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਸ਼ਤਮੋਆ ਵਿੱਚ ਸਨ
וְלַאֲשֶׁ֧ר בַּעֲרֹעֵ֛ר וְלַאֲשֶׁ֥ר בְּשִֽׂפְמ֖וֹת וְלַאֲשֶׁ֥ר בְּאֶשְׁתְּמֹֽעַ׃ ס
29 ੨੯ ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ
וְלַאֲשֶׁ֣ר בְּרָכָ֗ל וְלַֽאֲשֶׁר֙ בְּעָרֵ֣י הַיְּרַחְמְאֵלִ֔י וְלַאֲשֶׁ֖ר בְּעָרֵ֥י הַקֵּינִֽי׃
30 ੩੦ ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤਾਕ ਵਿੱਚ ਸਨ
וְלַאֲשֶׁ֧ר בְּחָרְמָ֛ה וְלַאֲשֶׁ֥ר בְּבוֹר־עָשָׁ֖ן וְלַאֲשֶׁ֥ר בַּעֲתָֽךְ׃
31 ੩੧ ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ-ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ।
וְלַאֲשֶׁ֖ר בְּחֶבְר֑וֹן וּֽלְכָל־הַמְּקֹמ֛וֹת אֲשֶֽׁר־הִתְהַלֶּךְ־שָׁ֥ם דָּוִ֖ד ה֥וּא וַאֲנָשָֽׁיו׃ פ

< 1 ਸਮੂਏਲ 30 >