< 1 ਸਮੂਏਲ 31 >

1 ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
非利士人与以色列人争战。以色列人在非利士人面前逃跑,在基利波有被杀仆倒的。
2 ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।
非利士人紧追扫罗和他儿子们,就杀了扫罗的儿子约拿单、亚比拿达、麦基舒亚。
3 ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
势派甚大,扫罗被弓箭手追上,射伤甚重,
4 ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।
就吩咐拿他兵器的人说:“你拔出刀来,将我刺死,免得那些未受割礼的人来刺我,凌辱我。”但拿兵器的人甚惧怕,不肯刺他;扫罗就自己伏在刀上死了。
5 ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।
拿兵器的人见扫罗已死,也伏在刀上死了。
6 ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ।
这样,扫罗和他三个儿子,与拿他兵器的人,以及跟随他的人,都一同死亡。
7 ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।
住平原那边并约旦河西的以色列人,见以色列军兵逃跑,扫罗和他儿子都死了,也就弃城逃跑。非利士人便来住在其中。
8 ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।
次日,非利士人来剥那被杀之人的衣服,看见扫罗和他三个儿子仆倒在基利波山,
9 ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।
就割下他的首级,剥了他的军装,打发人到非利士地的四境,报信与他们庙里的偶像和众民;
10 ੧੦ ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।
又将扫罗的军装放在亚斯她录庙里,将他的尸身钉在伯·珊的城墙上。
11 ੧੧ ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ,
基列·雅比的居民听见非利士人向扫罗所行的事,
12 ੧੨ ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ।
他们中间所有的勇士就起身,走了一夜,将扫罗和他儿子的尸身从伯·珊城墙上取下来,送到雅比那里,用火烧了;
13 ੧੩ ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
将他们骸骨葬在雅比的垂丝柳树下,就禁食七日。

< 1 ਸਮੂਏਲ 31 >