< 1 ਸਮੂਏਲ 4 >

1 ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬੇਨੇਜ਼ਰ ਜਗਾ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ।
و کلام سموئیل به تمامی اسرائیل رسید. واسرائیل به مقابله فلسطینیان در جنگ بیرون آمده، نزد ابن عزر اردو زدند، و فلسطینیان در افیق فرود آمدند.۱
2 ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।
و فلسطینیان در مقابل اسرائیل صف آرایی کردند، و چون جنگ درپیوستند، اسرائیل از حضور فلسطینیان شکست خوردند، و در معرکه به قدر چهار هزار نفر را درمیدان کشتند.۲
3 ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।
و چون قوم به لشکرگاه رسیدند، مشایخ اسرائیل گفتند: «چرا امروز خداوند ما رااز حضور فلسطینیان شکست داد؟ پس تابوت عهد خداوند را از شیلوه نزد خود بیاوریم تا درمیان ما آمده، ما را از دست دشمنان ما نجات دهد.»۳
4 ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
و قوم به شیلوه فرستاده، تابوت عهد یهوه صبایوت را که در میان کروبیان ساکن است از آنجاآوردند، و دو پسر عیلی حفنی و فینحاس درآنجا با تابوت عهد خدا بودند.۴
5 ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।
و چون تابوت عهد خداوند به لشکرگاه داخل شد، جمیع اسرائیل صدای بلند زدند به حدی که زمین متزلزل شد.۵
6 ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।
و چون فلسطینیان آواز صدا را شنیدند، گفتند: «این آواز صدای بلنددر اردوی عبرانیان چیست؟» پس فهمیدند که تابوت خداوند به اردو آمده است.۶
7 ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।
و فلسطینیان ترسیدند زیرا گفتند: «خدا به اردو آمده است» و گفتند: «وای بر ما، زیرا قبل از این‌چنین چیزی واقع نشده است!۷
8 ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
وای بر ما، کیست که ما را ازدست این خدایان زورآور رهایی دهد، همین خدایانند که مصریان را در بیابان به همه بلایا مبتلاساختند.۸
9 ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
‌ای فلسطینیان خویشتن را تقویت داده، مردان باشید مبادا عبرانیان را بندگی کنید، چنانکه ایشان شما را بندگی نمودند، پس مردان شوید و جنگ کنید.»۹
10 ੧੦ ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
پس فلسطینیان جنگ کردند و اسرائیل شکست خورده، هر یک به خیمه خود فرار کردندو کشتار بسیار عظیمی شد، و از اسرائیل سی هزار پیاده کشته شدند.۱۰
11 ੧੧ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।
و تابوت خدا گرفته شد، و دو پسر عیلی حفنی و فینحاس کشته شدند.۱۱
12 ੧੨ ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।
و مردی بنیامینی از لشکر دویده، در همان روز با جامه دریده و خاک بر سر ریخته، به شیلوه آمد.۱۲
13 ੧੩ ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।
و چون وارد شد اینک عیلی به کنار راه برکرسی خود مراقب نشسته، زیرا که دلش درباره تابوت خدا مضطرب می‌بود. و چون آن مرد به شهر داخل شده، خبر داد، تمامی شهر نعره زدند.۱۳
14 ੧੪ ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲ਼ਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ।
و چون عیلی آواز نعره را شنید، گفت: «این آواز هنگامه چیست؟» پس آن مرد شتافته، عیلی را خبر داد.۱۴
15 ੧੫ ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।
و عیلی نود و هشت ساله بود وچشمانش تار شده، نمی توانست دید.۱۵
16 ੧੬ ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?
پس آن مرد به عیلی گفت: «منم که از لشکرآمده، و من امروز از لشکر فرار کرده‌ام.» گفت: «ای پسرم کار چگونه گذشت؟»۱۶
17 ੧੭ ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।
و آن خبرآورنده در جواب گفت: «اسرائیل از حضورفلسطینیان فرار کردند، و شکست عظیمی هم درقوم واقع شد، و نیز دو پسرت حفنی و فینحاس مردند و تابوت عهد خدا گرفته شد.»۱۷
18 ੧੮ ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
و چون ازتابوت خدا خبر داد، عیلی از کرسی خود به پهلوی دروازه به پشت افتاده، گردنش بشکست وبمرد، زیرا که مردی پیر و سنگین بود و چهل سال بر اسرائیل داوری کرده بود.۱۸
19 ੧੯ ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।
و عروس او، زن فینحاس که حامله و نزدیک به زاییدن بود، چون خبر‌گرفتن تابوت خدا و مرگ پدر شوهرش وشوهرش را شنید، خم شده، زایید زیرا که درد زه او را بگرفت.۱۹
20 ੨੦ ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।
و در وقت مردنش زنانی که نزدوی ایستاده بودند، گفتند: «مترس زیرا که پسرزاییدی، » اما او جواب نداد و اعتنا ننمود.۲۰
21 ੨੧ ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।
وپسر را ایخابود نام نهاده، گفت: «جلال از اسرائیل زایل شد»، چونکه تابوت خدا گرفته شده بود و به‌سبب پدر شوهرش و شوهرش.۲۱
22 ੨੨ ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।
پس گفت: «جلال از اسرائیل زایل شد زیرا که تابوت خداگرفته شده است.»۲۲

< 1 ਸਮੂਏਲ 4 >