< 1 ਸਮੂਏਲ 5 >
1 ੧ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।
A filiszteusok pedig elvették az Isten ládáját és vitték Ében-Háézerből Asdódba.
2 ੨ ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ।
S vették a filiszteusok az Isten ládáját és bevitték a Dágón házába és oda állították Dágón mellé.
3 ੩ ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।
Másnap korán fölkeltek az Asdódbeliek s íme Dágón arccal a földre esett az Örökkévaló ládája előtt; s vették Dágónt és visszatették helyére.
4 ੪ ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
Midőn azonban másnap fölkeltek korán reggel, íme Dágón arccal a földre esett az Örökkévaló ládája előtt; Dágón feje pedig és két keze töve levágva a küszöbön, csak Dágón teste maradt helyén.
5 ੫ ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ।
Azért nem lépnek Dágón papjai és mind, akik bemennek Dágón házába, a Dágón küszöbére Asdódban mind e mai napig.
6 ੬ ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।
Ekkor ránehezedett az Örökkévaló keze az Asdódbeliekre és pusztította őket; megvervén őket kelésekkel, Asdódot és határait.
7 ੭ ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।
Midőn látták Asdód emberei, hogy így van, azt mondták: Ne maradjon Izrael Istenének ládája nálunk, mert kemény volt a keze rajtunk és Dágón istenünkön.
8 ੮ ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
És küldtek és összegyűjtötték mind a filiszteusok fejedelmeit magukhoz és mondták: Mit tegyünk Izrael Istenének ládájával? Mondták: Gátba vitessék át Izrael Istenének ládája. Átvitték tehát Izrael Istenének ládáját.
9 ੯ ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।
S volt, miután átvitték azt, rajta volt az Örökkévaló keze a városon igen nagy megzavarással; megverte ugyanis a város embereit, aprajától nagyjáig: kiütöttek rajtuk kelések.
10 ੧੦ ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ।
Ekkor elküldték Isten ládáját Ekrónba; s volt, amint Ekrónba jutott Isten ládája, jajveszékeltek az Ekrónbeliek, mondván: Áthozták hozzám Izrael Istenének ládáját, hogy megöljön engem és népemet.
11 ੧੧ ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।
Erre küldtek, összegyűjtötték mind a filiszteusok fejedelmeit és mondták: Küldjétek el Izrael Istenének ládáját, Hogy visszatérjen helyére, és meg ne öljön engem és népemet. Mert halálos zavar volt az egész városban: nagyon nehéz volt ott Isten keze.
12 ੧੨ ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।
Azon emberek is, akik nem haltak meg, megverettek kelésekkel; s fölszállt a város jajkiáltása ég felé.