< 1 ਸਮੂਏਲ 6 >
1 ੧ ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ।
上主的約櫃在培肋舍特地方七個月之久。
2 ੨ ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।
培肋舍特人召集司祭和占卜者說:「我們對上主的約櫃該作什麼﹖請告訴我們,用什麼方法可將它送回原處﹖」
3 ੩ ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।
他們回答說:「你們若將以色列天主的約櫃送回,不可空空的將它送回,必須奉上贖罪的禮品:這樣你們纔能痊癒,也會明瞭他的手為什麼沒有離開你們。」
4 ੪ ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।
他們問說:「我們應奉上什麼贖罪的禮品﹖」他們回答說:「按照培肋舍特酋長的數目,奉上五個金毒瘡像和五個金鼠像,因為你們所有的人和你們的酋長,都遭遇同樣的災禍。
5 ੫ ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।
所以你們應製造你們患的毒瘡像,和損壞你們地方的老鼠的像,應歸光榮於以色列的天主:這樣或許他會對你們,對你們的神和你們的地方放鬆他的手。
6 ੬ ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ਼ ਸ਼ਕਤੀਆਂ ਦਿਖਾਈਆਂ। ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ?
你們為什麼像埃及人和法郎一樣心硬呢﹖不是上主玩弄了他們以後,埃及人纔放走了他們嗎﹖
7 ੭ ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।
現今,趕快製造一輛新車,牽出兩頭正在哺乳,還沒有負過軛的母牛來,套上這輛新車,把小牛牽回棚裏去;
8 ੮ ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।
然後把上主的約櫃裝在車上,把那奉上作為贖罪禮品的金器,都盛在一匣子內,放在約櫃旁邊,然後讓它去。
9 ੯ ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।
但你們應留神:若是約櫃取道往自己的地方去,即往貝特舍默士去,那麼,這大災難,即是上主加給我們的;若不然,我們就知道,不是他的手打擊了我們,而我們所遭遇的是出於偶然。」
10 ੧੦ ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।
人們就這樣作了;牽出兩頭正在哺乳的母牛來,套上那輛新車,將牛犢關在棚裏,
11 ੧੧ ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।
把上主的約櫃,以及裝有金老鼠和毒瘡像的匣子,都放在車上。
12 ੧੨ ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।
那對母牛直直奔向貝特舍默士的路上走去,一邊走,一邊叫,不偏左也不偏右;培肋舍特的酋長跟在後面,一直到了貝特舍默士的邊境。
13 ੧੩ ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।
那時,貝特舍默士人正在谷中收割麥子,舉目一看,見是上主的約櫃,就前去歡迎。
14 ੧੪ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।
車來到貝特舍默士人約叔亞的莊田,就在那裏停住了。那裏有一塊大石頭,人就將車輛的木頭劈開,把母牛祭獻給上主作全燔祭。
15 ੧੫ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।
肋未人先把上主的約櫃和旁邊盛有金器的匣子搬下來,放在那塊大石上。貝特舍默士人當天給上主獻了全燔祭,宰殺了許多犧牲。
16 ੧੬ ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ।
培肋舍特的五位酋長見事已成,當天就回了厄刻龍。
17 ੧੭ ਇਹ ਸੋਨੇ ਦੀਆਂ ਗਿਲ੍ਹਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
以下是培肋舍特人奉獻給上主作為贖罪禮品的金毒瘡像:阿市多得一個,迦薩一個,阿市刻隆一個,加特一個,厄刻龍一個。
18 ੧੮ ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।
金老鼠也是依照培肋舍特五酋長的城市數目,包括有垣墻的城市和所有的村落。那曾安放過上主約櫃的大石,直到今日還在貝特舍默士人約叔亞的田內,作為見證。
19 ੧੯ ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।
當貝特舍默士人看見上主的約櫃時,耶苛尼雅的子孫沒有與他們一起表示歡樂,所以上主擊殺了他們中七十人。百姓就難受,因為上主這樣嚴厲打擊了百姓。
20 ੨੦ ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?
於是貝特舍默士人說:「在這神聖的天主上主面前,誰還能站得住﹖從我們這裏把它送到誰那裏去呢﹖」
21 ੨੧ ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।
他們遂派使者到克黎雅特耶阿陵的居民那裏,對他們說:「培肋舍特人送回了上主的約櫃,你們下來,將它抬上去,放在你們那裏。」