< 1 ਸਮੂਏਲ 7 >
1 ੧ ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ।
Then came the men of Kiriath-jearim and fetched up the ark of Yahweh, and brought it into the house of Abinadab, in the hill, —and, Eleazar his son, hallowed they, to guard the ark of Yahweh.
2 ੨ ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ।
And so it was, that, from the day the ark came to dwell in Kiriath-jearim, the days multiplied, and became twenty years, —and all the house of Israel went mourning after Yahweh.
3 ੩ ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।
And Samuel spake unto all the house of Israel, saying, If, with all your heart, ye are returning unto Yahweh, then put away the gods of the foreigner out of your midst, and the Ashtoreths—and firmly set your heart towards Yahweh, and serve him, alone, that he may deliver you out of the hand of the Philistines.
4 ੪ ਤਦ ਇਸਰਾਏਲੀਆਂ ਨੇ ਬਆਲ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਸਿਰਫ਼ ਯਹੋਵਾਹ ਦੀ ਹੀ ਸੇਵਾ ਕੀਤੀ।
So the sons of Israel put away the Baals, and the Ashtoreths, —and served Yahweh, alone.
5 ੫ ਫੇਰ ਸਮੂਏਲ ਨੇ ਆਖਿਆ, ਮਿਸਪਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ।
And Samuel said, Gather all Israel unto Mizpah, —that I may pray for you, unto Yahweh.
6 ੬ ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।
So they gathered themselves unto Mizpah, and drew water, and poured it out before Yahweh, and fasted on that day, and said, there, We have sinned against Yahweh. And Samuel judged the sons of Israel in Mizpah.
7 ੭ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਹਮਲਾ ਕਰ ਦਿੱਤਾ ਸੋ ਇਸਰਾਏਲੀ ਇਹ ਸੁਣ ਕੇ ਫ਼ਲਿਸਤੀਆਂ ਕੋਲੋਂ ਡਰ ਗਏ।
And, when the Philistines heard that the sons of Israel had gathered themselves together unto Mizpah, the lords of the Philistines went up against Israel, —and, when the sons of Israel heard it, they shrank with fear, from the face of the Philistines.
8 ੮ ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ।
And the sons of Israel said unto Samuel, Do not turn in silence from us, from making outcry unto Yahweh our God, —that he would save us out of the hand of the Philistines.
9 ੯ ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।
So Samuel took one sucking lamb, and offered it up, as an entire ascending-sacrifice unto Yahweh, —and Samuel made outcry unto Yahweh, for Israel, and Yahweh answered him.
10 ੧੦ ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ।
And, when Samuel was offering up the ascending-sacrifice, the Philistines, drew near to fight against Israel, —but Yahweh thundered with a great noise throughout that day, over the Philistines, and confused them, and they were smitten before Israel.
11 ੧੧ ਅਤੇ ਇਸਰਾਏਲ ਦੇ ਲੋਕਾਂ ਨੇ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ ਕਰ ਦੇ ਹੇਠ ਤੱਕ ਉਨ੍ਹਾਂ ਨੂੰ ਮਾਰਦੇ ਗਏ।
And the men of Israel went forth out of Mizpah, and pursued the Philistines, —and smote them as far as under Beth-car.
12 ੧੨ ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬੇਨੇਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।
And Samuel took a certain stone, and set it between Mizpah and Yeshanah, and called the name thereof Eben-ezer, —and said, Hitherto, hath Yahweh helped us.
13 ੧੩ ਸੋ ਫ਼ਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਵਨ ਭਰ ਫ਼ਲਿਸਤੀਆਂ ਦੇ ਵਿਰੁੱਧ ਰਿਹਾ।
So the Philistines were subdued, and, no more, came within the boundary of Israel, —and the hand of Yahweh was against the Philistines, all the days of Samuel.
14 ੧੪ ਅਤੇ ਉਹ ਸ਼ਹਿਰ ਜੋ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨ ਤੋਂ ਲੈ ਕੇ ਗਥ ਤੱਕ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕੇ ਵੀ ਇਸਰਾਏਲ ਨੇ ਫ਼ਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਤੇ ਅਮੋਰੀਆਂ ਵਿੱਚ ਮੇਲ ਹੋਇਆ।
And the cities which the Philistines had taken from Israel were restored to Israel, from Ekron even as far as Gath; even the boundaries thereof, did Israel rescue out of the hand of the Philistines, —thus came there to be peace between Israel and the Amorites.
15 ੧੫ ਜਦ ਤੱਕ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਂ ਕਰਦਾ ਰਿਹਾ।
And Samuel judged Israel, all the days of his life.
16 ੧੬ ਅਤੇ ਹਰੇਕ ਸਾਲ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ।
And he used to take his journey, from year to year, and go round to Bethel, and Gilgal, and Mizpah, —and used to judge Israel, at all these places.
17 ੧੭ ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।
And, his returning, was to Ramah, for, there, was his house, and, there, judged he Israel, —so he built there an altar unto Yahweh.