< 1 ਸਮੂਏਲ 8 >
1 ੧ ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
サムエル年老て其子をイスラエルの士師となす
2 ੨ ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
兄の名をヨエルといひ弟の名をアビヤといふベエルシバにありて士師たり
3 ੩ ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
其子父の道をあゆまずして利にむかひ賄賂をとりて審判を曲ぐ
4 ੪ ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,
是においてイスラエルの長老みなあつまりてラマにゆきサムエルの許に至りて
5 ੫ ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
これにいひけるは視よ汝は老い汝の子は汝の道をあゆまずさればわれらに王をたててわれらを鞫かしめ他の國々のごとくならしめよと
6 ੬ ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ।
その我らに王をあたへて我らを鞫かしめよといふを聞てサムエルよろこばず而してサムエル、ヱホバにいのりしかば
7 ੭ ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।
ヱホバ、サムエルにいひたまひけるは民のすべて汝にいふところのことばを聽け其は汝を棄るにあらず我を棄て我をして其王とならざらしめんとするなり
8 ੮ ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।
かれらはわがエジプトより救ひいだせし日より今日にいたるまで我をすてて他の神につかへて種々の所行をなせしごとく汝にもまた然す
9 ੯ ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।
然れどもいま其言をきけ但し深くいさめて其治むべき王の常例をしめすべし
10 ੧੦ ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ।
サムエル王を求むる民にヱホバのことばをことごとく告て
11 ੧੧ ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।
いひけるは汝等ををさむる王の常例は斯のごとし汝らの男子をとり己れのために之をたてて車の御者となし騎兵となしまた其車の前驅となさん
12 ੧੨ ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
また之をおのれの爲に千夫長五十夫長となしまた其地をたがへし其作物を刈らしめまた武器と車器とを造らしめん
13 ੧੩ ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
また汝らの女子をとりて製香者となし厨婢となし灸麺者となさん
14 ੧੪ ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।
又汝らの田畝と葡萄園と橄欖園の最も善きところを取て其臣僕にあたへ
15 ੧੫ ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।
汝らの穀物と汝らの葡萄の什分一をとりて其官吏と臣僕にあたへ
16 ੧੬ ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ
また汝らの僕婢および汝らの最も善き牛と汝らの驢馬を取ておのれのために作かしめ
17 ੧੭ ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,
又汝らの羊の十分一をとり又汝らを其僕となさん
18 ੧੮ ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!
其日において汝等己のために擇みし王のことによりて呼號らんされどヱホバ其日に汝らに聽たまはざるべしと
19 ੧੯ ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।
然るに民サムエルの言にしたがふことをせずしていひけるは否われらに王なかるべからず
20 ੨੦ ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।
我らも他の國々の如くになり我らの王われらを鞫きわれらを率て我らの戰にたたかはん
21 ੨੧ ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।
サムエル民のことばを盡く聞て之をヱホバの耳に告ぐ
22 ੨੨ ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।
ヱホバ、サムエルにいひたまひけるはかれらのことばを聽きかれらのために王をたてよサムエル、イスラエルの人々にいひけるは汝らおのおの其邑にかへるべし