< 1 ਸਮੂਏਲ 8 >

1 ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
А кад Самуило остаре, постави синове своје за судије Израиљу.
2 ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
А име сину његовом првенцу беше Јоило, а другом Авија, и суђаху у Вирсавеји.
3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
Али синови његови не хођаху путевима његовим, него ударише за добитком, и примаху поклоне и извртаху правду.
4 ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,
Тада се скупише све старешине Израиљеве и дођоше к Самуилу у Раму.
5 ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
И рекоше му: Ето, ти си остарео, а синови твоји не ходе твојим путевима: зато постави нам цара да нам суди, као што је у свих народа.
6 ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ।
Али Самуилу не би по вољи што рекоше: Дај нам цара да нам суди. И Самуило се помоли Господу.
7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।
А Господ рече Самуилу: Послушај глас народни у свему што ти говоре; јер не одбацише тебе него мене одбацише да не царујем над њима.
8 ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।
Како чинише од оног дана кад их изведох из Мисира до данас, и оставише ме и служише другим боговима, по свим тим делима чине и теби.
9 ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।
Зато сада послушај глас њихов; али им добро засведочи и кажи начин којим ће цар царовати над њима.
10 ੧੦ ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ।
И каза Самуило све речи Господње народу који искаше од њега цара;
11 ੧੧ ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।
И рече: Ово ће бити начин којим ће цар царовати над вама: синове ваше узимаће и метати их на кола своја и међу коњике своје, и они ће трчати пред колима његовим;
12 ੧੨ ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
И поставиће их да су му хиљадници и педесетници, и да му ору њиве и жњу летину, и да му граде ратне справе и шта треба за кола његова.
13 ੧੩ ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
Узимаће и кћери ваше да му граде мирисне масти и да му буду куварице и хлебарице.
14 ੧੪ ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।
И њиве ваше и винограде ваше и маслинике ваше најбоље узимаће и раздавати слугама својим.
15 ੧੫ ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।
Узимаће десетак од усева ваших и од винограда ваших, и даваће дворанима својим и слугама својим.
16 ੧੬ ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ
И слуге ваше и слушкиње ваше и младиће ваше најлепше и магарце ваше узимаће, и обртати на своје послове.
17 ੧੭ ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,
Стада ће ваша десетковати и ви ћете му бити робови.
18 ੧੮ ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!
Па ћете онда викати, ради цара свог, ког изабрасте себи; али вас Господ неће онда услишити.
19 ੧੯ ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।
Али народ не хте послушати речи Самуилове, и рекоше: Не, него цар нека буде над нама,
20 ੨੦ ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।
Да будемо и ми као сви народи; и нека нам суди цар наш и иде пред нама и води наше ратове.
21 ੨੧ ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।
А Самуило чувши све речи народне, каза их Господу.
22 ੨੨ ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।
А Господ рече Самуилу: Послушај глас њихов, и постави им цара. И Самуило рече Израиљцима: Идите сваки у свој град.

< 1 ਸਮੂਏਲ 8 >