< 1 ਸਮੂਏਲ 1 >

1 ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।
וַיְהִי אִישׁ אֶחָד מִן־הָרָמָתַיִם צוֹפִים מֵהַר אֶפְרָיִם וּשְׁמוֹ אֶלְקָנָה בֶּן־יְרֹחָם בֶּן־אֱלִיהוּא בֶּן־תֹּחוּ בֶן־צוּף אֶפְרָתִֽי׃
2 ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।
וְלוֹ שְׁתֵּי נָשִׁים שֵׁם אַחַת חַנָּה וְשֵׁם הַשֵּׁנִית פְּנִנָּה וַיְהִי לִפְנִנָּה יְלָדִים וּלְחַנָּה אֵין יְלָדִֽים׃
3 ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
וְעָלָה הָאִישׁ הַהוּא מֵֽעִירוֹ מִיָּמִים ׀ יָמִימָה לְהִֽשְׁתַּחֲוֺת וְלִזְבֹּחַ לַיהוָה צְבָאוֹת בְּשִׁלֹה וְשָׁם שְׁנֵי בְנֵֽי־עֵלִי חָפְנִי וּפִנְחָס כֹּהֲנִים לַיהוָֽה׃
4 ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।
וַיְהִי הַיּוֹם וַיִּזְבַּח אֶלְקָנָה וְנָתַן לִפְנִנָּה אִשְׁתּוֹ וּֽלְכָל־בָּנֶיהָ וּבְנוֹתֶיהָ מָנֽוֹת׃
5 ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
וּלְחַנָּה יִתֵּן מָנָה אַחַת אַפָּיִם כִּי אֶת־חַנָּה אָהֵב וַֽיהוָה סָגַר רַחְמָֽהּ׃
6 ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।
וְכִֽעֲסַתָּה צָֽרָתָהּ גַּם־כַּעַס בַּעֲבוּר הַרְּעִמָהּ כִּֽי־סָגַר יְהוָה בְּעַד רַחְמָֽהּ׃
7 ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
וְכֵן יַעֲשֶׂה שָׁנָה בְשָׁנָה מִדֵּי עֲלֹתָהּ בְּבֵית יְהוָה כֵּן תַּכְעִסֶנָּה וַתִּבְכֶּה וְלֹא תֹאכַֽל׃
8 ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?
וַיֹּאמֶר לָהּ אֶלְקָנָה אִישָׁהּ חַנָּה לָמֶה תִבְכִּי וְלָמֶה לֹא תֹֽאכְלִי וְלָמֶה יֵרַע לְבָבֵךְ הֲלוֹא אָֽנֹכִי טוֹב לָךְ מֵעֲשָׂרָה בָּנִֽים׃
9 ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
וַתָּקָם חַנָּה אַחֲרֵי אָכְלָה בְשִׁלֹה וְאַחֲרֵי שָׁתֹה וְעֵלִי הַכֹּהֵן יֹשֵׁב עַל־הַכִּסֵּא עַל־מְזוּזַת הֵיכַל יְהוָֽה׃
10 ੧੦ ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
וְהִיא מָרַת נָפֶשׁ וַתִּתְפַּלֵּל עַל־יְהוָה וּבָכֹה תִבְכֶּֽה׃
11 ੧੧ ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
וַתִּדֹּר נֶדֶר וַתֹּאמַר יְהוָה צְבָאוֹת אִם־רָאֹה תִרְאֶה ׀ בָּעֳנִי אֲמָתֶךָ וּזְכַרְתַּנִי וְלֹֽא־תִשְׁכַּח אֶת־אֲמָתֶךָ וְנָתַתָּה לַאֲמָתְךָ זֶרַע אֲנָשִׁים וּנְתַתִּיו לַֽיהוָה כָּל־יְמֵי חַיָּיו וּמוֹרָה לֹא־יַעֲלֶה עַל־רֹאשֽׁוֹ׃
12 ੧੨ ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।
וְהָיָה כִּי הִרְבְּתָה לְהִתְפַּלֵּל לִפְנֵי יְהוָה וְעֵלִי שֹׁמֵר אֶת־פִּֽיהָ׃
13 ੧੩ ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
וְחַנָּה הִיא מְדַבֶּרֶת עַל־לִבָּהּ רַק שְׂפָתֶיהָ נָּעוֹת וְקוֹלָהּ לֹא יִשָּׁמֵעַ וַיַּחְשְׁבֶהָ עֵלִי לְשִׁכֹּרָֽה׃
14 ੧੪ ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
וַיֹּאמֶר אֵלֶיהָ עֵלִי עַד־מָתַי תִּשְׁתַּכָּרִין הָסִירִי אֶת־יֵינֵךְ מֵעָלָֽיִךְ׃
15 ੧੫ ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
וַתַּעַן חַנָּה וַתֹּאמֶר לֹא אֲדֹנִי אִשָּׁה קְשַׁת־רוּחַ אָנֹכִי וְיַיִן וְשֵׁכָר לֹא שָׁתִיתִי וָאֶשְׁפֹּךְ אֶת־נַפְשִׁי לִפְנֵי יְהוָֽה׃
16 ੧੬ ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।
אַל־תִּתֵּן אֶת־אֲמָתְךָ לִפְנֵי בַּת־בְּלִיָּעַל כִּֽי־מֵרֹב שִׂיחִי וְכַעְסִי דִּבַּרְתִּי עַד־הֵֽנָּה׃
17 ੧੭ ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
וַיַּעַן עֵלִי וַיֹּאמֶר לְכִי לְשָׁלוֹם וֵאלֹהֵי יִשְׂרָאֵל יִתֵּן אֶת־שֵׁלָתֵךְ אֲשֶׁר שָׁאַלְתְּ מֵעִמּֽוֹ׃
18 ੧੮ ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।
וַתֹּאמֶר תִּמְצָא שִׁפְחָתְךָ חֵן בְּעֵינֶיךָ וַתֵּלֶךְ הָאִשָּׁה לְדַרְכָּהּ וַתֹּאכַל וּפָנֶיהָ לֹא־הָיוּ־לָהּ עֽוֹד׃
19 ੧੯ ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
וַיַּשְׁכִּמוּ בַבֹּקֶר וַיִּֽשְׁתַּחֲווּ לִפְנֵי יְהוָה וַיָּשֻׁבוּ וַיָּבֹאוּ אֶל־בֵּיתָם הָרָמָתָה וַיֵּדַע אֶלְקָנָה אֶת־חַנָּה אִשְׁתּוֹ וַיּֽ͏ִזְכְּרֶהָ יְהוָֽה׃
20 ੨੦ ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
וַיְהִי לִתְקֻפוֹת הַיָּמִים וַתַּהַר חַנָּה וַתֵּלֶד בֵּן וַתִּקְרָא אֶת־שְׁמוֹ שְׁמוּאֵל כִּי מֵיְהוָה שְׁאִלְתִּֽיו׃
21 ੨੧ ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।
וַיַּעַל הָאִישׁ אֶלְקָנָה וְכָל־בֵּיתוֹ לִזְבֹּחַ לַֽיהוָה אֶת־זֶבַח הַיָּמִים וְאֶת־נִדְרֽוֹ׃
22 ੨੨ ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
וְחַנָּה לֹא עָלָתָה כִּֽי־אָמְרָה לְאִישָׁהּ עַד יִגָּמֵל הַנַּעַר וַהֲבִאֹתִיו וְנִרְאָה אֶת־פְּנֵי יְהוָה וְיָשַׁב שָׁם עַד־עוֹלָֽם׃
23 ੨੩ ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।
וַיֹּאמֶר לָהּ אֶלְקָנָה אִישָׁהּ עֲשִׂי הַטּוֹב בְּעֵינַיִךְ שְׁבִי עַד־גָּמְלֵךְ אֹתוֹ אַךְ יָקֵם יְהוָה אֶת־דְּבָרוֹ וַתֵּשֶׁב הָֽאִשָּׁה וַתֵּינֶק אֶת־בְּנָהּ עַד־גָּמְלָהּ אֹתֽוֹ׃
24 ੨੪ ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
וַתַּעֲלֵהוּ עִמָּהּ כַּאֲשֶׁר גְּמָלַתּוּ בְּפָרִים שְׁלֹשָׁה וְאֵיפָה אַחַת קֶמַח וְנֵבֶל יַיִן וַתְּבִאֵהוּ בֵית־יְהוָה שִׁלוֹ וְהַנַּעַר נָֽעַר׃
25 ੨੫ ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
וַֽיִּשְׁחֲטוּ אֶת־הַפָּר וַיָּבִיאוּ אֶת־הַנַּעַר אֶל־עֵלִֽי׃
26 ੨੬ ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
וַתֹּאמֶר בִּי אֲדֹנִי חֵי נַפְשְׁךָ אֲדֹנִי אֲנִי הָאִשָּׁה הַנִּצֶּבֶת עִמְּכָה בָּזֶה לְהִתְפַּלֵּל אֶל־יְהוָֽה׃
27 ੨੭ ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
אֶל־הַנַּעַר הַזֶּה הִתְפַּלָּלְתִּי וַיִּתֵּן יְהוָה לִי אֶת־שְׁאֵלָתִי אֲשֶׁר שָׁאַלְתִּי מֵעִמּֽוֹ׃
28 ੨੮ ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
וְגַם אָנֹכִי הִשְׁאִלְתִּהוּ לַֽיהוָה כָּל־הַיָּמִים אֲשֶׁר הָיָה הוּא שָׁאוּל לַֽיהוָה וַיִּשְׁתַּחוּ שָׁם לַיהוָֽה׃

< 1 ਸਮੂਏਲ 1 >