< 1 ਥੱਸਲੁਨੀਕੀਆ ਨੂੰ 2 >

1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।
אחים יקרים, הלא יודעים אתם שביקורנו אצלכם היה מאוד פורה.
2 ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।
למרות העינויים והחרפה שסבלנו בפיליפי, נתן לנו אלוהים אומץ לבוא ולבשר גם לכם את הבשורה על־אף אויבינו הרבים.
3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।
מכאן יכולים אתם לראות שאיננו מדברים אליכם מתוך טעות, ושמניעינו טהורים וטובים.
4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।
אנו שליחי אלוהים והוא סומך עלינו שנאמר את האמת בלבד. איננו משתדלים למצוא־חן בעיני בני־אדם, אלא בעיני אלוהים שחוקר ובוחן את לבנו.
5 ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।
כידוע לכם, איש אינו יכול לומר שניסינו לקנות את לבכם בדברי חלקות במטרה לסחוט מכם כסף, ואלוהים יכול להעיד על כך.
6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।
מעולם לא ביקשנו כבוד מבני־אדם – לא מכם ולא ממישהו אחר, אף כי בתוקף סמכותנו כשליחי המשיח זכאים אנו למעט כבוד מכם!
7 ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।
התנהגנו אתכם בעדינות וברכות, כמו אם שדואגת לילדיה.
8 ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।
באהבתנו הרבה אליכם היינו מוכנים לתת לכם לא רק את בשורת אלוהים, אלא אף את חיינו.
9 ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
אחים יקרים, אתם ודאי זוכרים כמה קשה עבדנו בעת שבישרנו לכם את בשורת אלוהים. יומם ולילה עמלנו והזענו כדי להרוויח את לחמנו, כי לא רצינו שמישהו מכם ייאלץ לשאת בעול פרנסתנו.
10 ੧੦ ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।
גם אלוהים וגם אתם עדים לכך שנהגנו עם כל אחד מכם ביושר, קדושה ואהבה.
11 ੧੧ ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।
הזהרנו אתכם כאב שמזהיר את ילדיו – הזוכרים אתם? – התחננו לפניכם, עודדנו אתכם, ואף דרשנו מכם
12 ੧੨ ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।
לחיות את חייכם בצורה ראויה בעיני אלוהים שמזמין אתכם לחלק עמו את כבודו ומלכותו.
13 ੧੩ ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
אנו ממשיכים להודות לאלוהים על שלא התייחסתם לבשורה שהבאנו לכם כאילו המצאנו אותה בעצמנו, אלא האמנתם שאלה הם באמת דברי אלוהים חיים, ועל כן הם שינו את חייכם.
14 ੧੪ ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
ואז, אחים יקרים, החלו בני עמכם להציק לכם ולרדוף אתכם, כפי שקהילות האלוהים ביהודה נרדפו על־ידי בני־עמם היהודים.
15 ੧੫ ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
לאחר שהרגו את נביאיהם הרגו גם את האדון ישוע, ואף גירשו ורדפו אותנו. הם עושים את הרע בעיני האדם ובעיני אלוהים,
16 ੧੬ ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।
ואינם מניחים לנו לבשר לגויים, מחשש שאחדים מהם ייוושעו. כך מתרבים חטאיהם עד שלבסוף ישפוך עליהם אלוהים את זעמו.
17 ੧੭ ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।
אחים יקרים, זמן קצר לאחר שנפרדנו מכם (בגופנו אך לא בנפשנו!) תקפו אותנו געגועים עזים אליכם,
18 ੧੮ ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।
ונכספנו לשוב ולראותכם. אני, פולוס, ניסיתי לשוב אליכם פעמים רבות, אך השטן מנע זאת מאיתנו.
19 ੧੯ ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?
ככלות הכול אתם תקוותנו, שמחתנו וגאוותנו לנוכח אדוננו ישוע בבואו.
20 ੨੦ ਕਿਉਂ ਜੋ ਤੁਸੀਂ ਸਾਡੇ ਪ੍ਰਤਾਪ ਅਤੇ ਅਨੰਦ ਦਾ ਕਾਰਨ ਹੋ।
שכן הינכם כבודנו ושמחתנו.

< 1 ਥੱਸਲੁਨੀਕੀਆ ਨੂੰ 2 >