< 1 ਥੱਸਲੁਨੀਕੀਆ ਨੂੰ 3 >

1 ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
Zato ne moguæi više trpljeti naumismo sami ostati u Atini,
2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
I poslasmo Timotija, brata svojega i slugu Božijega, i pomagaèa svojega u jevanðelju Hristovu, da vas utvrdi i utješi u vjeri vašoj;
3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
Da se niko ne smete u ovijem nevoljama; jer sami znate da smo na to odreðeni.
4 ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
Jer kad bijasmo kod vas kazasmo vam naprijed da æemo padati u nevolje, koje i bi, i znate.
5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
Toga radi i ja ne moguæi više trpljeti poslah da poznam vjeru vašu, da vas kako ne iskuša kušaè, i da uzalud ne bude trud naš.
6 ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।
A sad kad doðe Timotije k nama od vas i javi nam vašu vjeru i ljubav, i da imate dobar spomen o nama svagda, želeæi nas vidjeti, kao i mi vas,
7 ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
Zato se utješismo, braæo, vama u svakoj žalosti i nevolji svojoj vašom vjerom;
8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
Jer smo mi sad živi kad vi stojite u Gospodu.
9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
Jer kakvu hvalu možemo dati Bogu za vas, za svaku radost, kojom se radujemo vas radi pred Bogom svojijem?
10 ੧੦ ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।
Dan i noæ molimo se Bogu preizobilno da vidimo lice vaše, i da ispunimo nedostatak vjere vaše.
11 ੧੧ ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।
A sam Bog i otac naš i Gospod naš Isus Hristos da upravi put naš k vama.
12 ੧੨ ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
A vas Gospod da umnoži, i da imate izobilnu ljubav jedan k drugome i k svima, kao i mi k vama.
13 ੧੩ ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
Da bi se utvrdila srca vaša bez krivice u svetinji pred Bogom i ocem našijem, za dolazak Gospoda našega Isusa Hrista sa svima svetima njegovijem. Amin.

< 1 ਥੱਸਲੁਨੀਕੀਆ ਨੂੰ 3 >