< 1 ਥੱਸਲੁਨੀਕੀਆ ਨੂੰ 4 >

1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
Finally then, brothers, we ask and urge you in the Lord Jesus, that as you received from us how you ought to live and to please God, even as you are living, that you excel more and more.
2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।
For you know what instructions we gave you through the Lord Jesus.
3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
For this is the will of God: your sanctification, that you abstain from sexual immorality,
4 ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
that each one of you know how to possess himself of his own vessel in sanctification and honor,
5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
not in the passion of lust, even as the nations who do not know God;
6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।
that no one should take advantage of and wrong a brother or sister in this matter; because the Lord is an avenger in all these things, as also we forewarned you and testified.
7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।
For God called us not for uncleanness, but in sanctification.
8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
Therefore he who rejects this does not reject man, but God, who has also given his Holy Spirit to you.
9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
But concerning brotherly love, you have no need that one write to you. For you yourselves are taught by God to love one another,
10 ੧੦ ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।
for indeed you do it toward all the brothers who are in all Macedonia. But we exhort you, brothers, that you abound more and more;
11 ੧੧ ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
and that you make it your ambition to lead a quiet life, and to do your own business, and to work with your own hands, even as we instructed you;
12 ੧੨ ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
that you may walk properly toward those who are outside, and may have need of nothing.
13 ੧੩ ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
But we do not want you to be ignorant, brothers, concerning those who have fallen asleep, so that you do not grieve like the rest, who have no hope.
14 ੧੪ ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
For if we believe that Jesus died and rose again, even so God will bring with him those who have fallen asleep in Jesus.
15 ੧੫ ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
For this we tell you by the word of the Lord, that we who are alive, who are left to the coming of the Lord, will in no way precede those who have fallen asleep.
16 ੧੬ ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
For the Lord himself will descend from heaven with a shout, with the voice of the archangel, and with God's trumpet. The dead in Christ will rise first,
17 ੧੭ ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
then we who are alive, who are left, will be caught up together with them in the clouds, to meet the Lord in the air. So we will be with the Lord forever.
18 ੧੮ ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।
Therefore comfort one another with these words.

< 1 ਥੱਸਲੁਨੀਕੀਆ ਨੂੰ 4 >