< 1 ਥੱਸਲੁਨੀਕੀਆ ਨੂੰ 5 >
1 ੧ ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
Asi maererano nenguva nemwaka, hama, hamufaniri kuti munyorerwe,
2 ੨ ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
nokuti imwi mumene munoziva kwazvo kuti sembavha usiku, saizvozvo zuva raIshe rinosvika;
3 ੩ ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
nokuti pavanoti: Rugare nekugarika, pakarepo kuparadzwa kunovawira, sekurwadzwa nemimba kwemukadzi ane mimba; uye havangatongopukunyuki.
4 ੪ ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।
Asi imwi, hama, hamusi murima, kuti zuva iro rikubatei sembavha.
5 ੫ ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
Imwi mese muri vana vechiedza nevana vemasikati; hatisi veusiku kana verima;
6 ੬ ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
naizvozvo zvino ngatirege kurara sevamwewo, asi ngatirinde, tipengenuke.
7 ੭ ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
Nokuti vanorara vanorara usiku; nevanoraradza vanoraradza usiku.
8 ੮ ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
Asi isu tiri vemasikati, ngatipengenuke, tichipfeka chidzitiro chechifuva cherutendo nerudo; netariro yeruponeso ive ngowani.
9 ੯ ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
Nokuti Mwari haana kutitemera hasha, asi kuwana ruponeso naIshe wedu Jesu Kristu,
10 ੧੦ ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
wakatifira, kuti kana tikarinda kana kurara, tirarame pamwe naye.
11 ੧੧ ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
Saka kurudziranai, muvakane, sezvamunoitawo.
12 ੧੨ ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
Asi tinokukumbirai, hama, kuziva vanoshanda zvine simba pakati penyu, nevanokutungamirirai muna Ishe, nekukurairai,
13 ੧੩ ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
uye muvakudze zvikurusa murudo, nekuda kwebasa ravo. Ivai nerugare pakati penyu.
14 ੧੪ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
Asi tinokukurudzirai, hama, yambirai vasina murairo, munyaradze vanopera moyo, tsigirai vasina simba, muve nemoyo murefu kune vese.
15 ੧੫ ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
Chenjerai kuti umwe arege kutsiva umwe zvakaipa nezvakaipa; asi nguva dzese teverai zvakanaka, zvese pakati penyu nekune vese.
17 ੧੭ ਹਰ ਰੋਜ਼ ਪ੍ਰਾਰਥਨਾ ਕਰੋ।
nyengeterai musingamiri;
18 ੧੮ ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
vongai pazvinhu zvese; nokuti ichi ndicho chido chaMwari muna Kristu Jesu maererano nemwi.
20 ੨੦ ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
musazvidza zviporofita;
21 ੨੧ ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
idzai zvinhu zvese; mubatisise zvakanaka;
22 ੨੨ ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
ibvai pakuonekwa kwese kwekuipa.
23 ੨੩ ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
NaMwari werugare amene ngaakuitei vatsvene zvakazara; nemweya wenyu wese, nemoyo, nemuviri, zvichengetwe zvisina zvazvingapomerwa pakuuya kwaIshe wedu Jesu Kristu.
24 ੨੪ ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
Wakatendeka iye anokudanai, achazviitawo.
25 ੨੫ ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
Hama, tinyengetererei.
26 ੨੬ ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।
Kwazisai hama dzese nekutsvoda kutsvene.
27 ੨੭ ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
Ndinokupikirai naIshe, kuti tsamba iyi iverengerwe hama tsvene dzese.
28 ੨੮ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।
Nyasha dzaIshe wedu Jesu Kristu ngadzive nemwi. Ameni.