< 1 ਥੱਸਲੁਨੀਕੀਆ ਨੂੰ 1 >
1 ੧ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
पावल, सिलास र तिमोथीबाट थेसलोनिकीहरूको मण्डलीलाई परमेश्वर पिता र प्रभु येशू ख्रीष्टमा अनुग्रह र शान्ति ।
2 ੨ ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।
तिमीहरू सबैका लागि हामी परमेश्वर पितालाई धन्यवाद चढाउछौँ र हाम्रो प्रार्थनामा तिमीहरूलाई याद गर्दछौँ ।
3 ੩ ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
हामी निरन्तर रूपमा तिमीहरूको विश्वासको काम, प्रेमको परिश्रम र आत्मविश्वासको धैर्यलाई सम्झना गर्दछौँ जुन परमेश्वर पिताको सामु हाम्रा प्रभु येशू ख्रीष्टमा भएको भविष्यको कारणले गर्दा हो ।
4 ੪ ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ।
परमेश्वरबाट प्रेम पाएका भाइहरूलाई, तिमीहरूको बोलावट हामीलाई थाहा छ ।
5 ੫ ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।
हाम्रो सुसमाचार तिमीहरूकहाँ कसरी आयो, वचनमा मात्र होइन, तर शक्तिमा, पवित्र आत्मामा, र धेरै निश्चयतामा । तिमीहरूका खातिर हामी कस्ता मानिसहरू हौँ, सो तिमीहरूलाई थाहा छ ।
6 ੬ ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।
तिमीहरू हाम्रो र प्रभुको देखासिकी गर्नेहरू भयौ जसरी तिमीहरूले कष्टमा वचन पायौ र आनन्द र पवित्र आत्मामा ग्रहण गर्यौ ।
7 ੭ ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ।
त्यसैले, तिमीहरू सबै माकेडोनिया र अखैयामा विश्वास गर्नेहरू सबैका बिचमा उदाहरण भयौ ।
8 ੮ ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।
तिमीहरूबाट परमेश्वरको वचन माकेडोनिया र अखैयामा मात्र प्रचार भएको होइन, तर तिमीहरूको विश्वास हरेक ठाउँमा फैलिएको छ । त्यसैले, हामीलाई केही भन्नु आवश्यक छैन ।
9 ੯ ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।
हाम्रो विषयमा तिनीहरू आफैले भन्दछन्, कि हामीलाई तिमीहरूले कस्तो प्रकारले स्वीकार गरेका थियौ र कसरी तिमीहरू मूर्तिपूजा गर्न छोडेर जीवित र साँचो परमेश्वरको सेवा गर्न फर्क्यौ ।
10 ੧੦ ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।
र उहाँका पुत्र आकाशमा आउने समयलाई पर्खिराखेका छौ, जसलाई उहाँले मृतकबाट जीवित पार्नुभयो । उहाँ येशू हुनुहुन्छ जसले हामीलाई आउने वाला क्रोधबाट छुटकारा दिनुहुन्छ ।