< 1 ਤਿਮੋਥਿਉਸ 1 >

1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।
Paulus Apostolus Iesu Christi secundum imperium Dei Salvatoris nostri, et Christi Iesu spei nostrae:
2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ।
Timotheo dilecto filio in fide. Gratia, misericordia, et pax a Deo Patre, et Christo Iesu Domino nostro.
3 ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।
Sicut rogavi te ut remaneres Ephesi cum irem in Macedoniam, ut denunciares quibusdam ne aliter docerent,
4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ।
neque intenderent fabulis, et genealogiis interminatis: quae quaestiones praestant magis quam aedificationem Dei, quae est in fide.
5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
Finis autem praecepti est charitas de corde puro, et conscientia bona, et fide non ficta.
6 ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।
A quibus quidam aberrantes, conversi sunt in vaniloquium,
7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।
volentes esse legis doctores, non intelligentes neque quae loquuntur, neque de quibus affirmant.
8 ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ।
Scimus autem quia bona est lex, si quis ea legitime utatur:
9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ।
scientes hoc quia lex iusto non est posita, sed iniustis, et non subditis, impiis, et peccatoribus, sceleratis, et contaminatis, patricidis, et matricidis, homicidis,
10 ੧੦ ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
fornicariis, masculorum concubitoribus, plagiariis, mendacibus, et periuris, et si quid aliud sanae doctrinae adversatur,
11 ੧੧ ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।
quae est secundum Evangelium gloriae beati Dei, quod creditum est mihi.
12 ੧੨ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।
Gratias ago ei, qui me confortavit, in Christo Iesu Domino nostro, quia fidelem me existimavit, ponens in ministerio
13 ੧੩ ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।
qui prius blasphemus fui, et persecutor, et contumeliosus: sed misericordiam Dei consecutus sum, quia ignorans feci in incredulitate.
14 ੧੪ ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।
Superabundavit autem gratia Domini nostri cum fide, et dilectione, quae est in Christo Iesu.
15 ੧੫ ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।
Fidelis sermo, et omni acceptione dignus: quod Christus Iesus venit in hunc mundum peccatores salvos facere, quorum primus ego sum:
16 ੧੬ ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। (aiōnios g166)
Sed ideo misericordiam consecutus sum: ut in me primo ostenderet Christus Iesus omnem patientiam ad informationem eorum, qui credituri sunt illi, in vitam aeternam. (aiōnios g166)
17 ੧੭ ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
Regi autem saeculorum immortali, et invisibili, soli Deo honor, et gloria in saecula saeculorum. Amen. (aiōn g165)
18 ੧੮ ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।
Hoc praeceptum commendo tibi fili Timothee, secundum praecedentes in te prophetias, ut milites in illis bonam militiam,
19 ੧੯ ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ।
habens fidem, et bonam conscientiam, quam quidam repellentes, circa fidem naufragaverunt:
20 ੨੦ ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।
ex quibus est Hymenaeus, et Alexander: quos tradidi Satanae, ut discant non blasphemare.

< 1 ਤਿਮੋਥਿਉਸ 1 >