< 1 ਤਿਮੋਥਿਉਸ 2 >

1 ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
Dakle, preporučujem prije svega da se obavljaju prošnje, molitve, molbenice i zahvalnice za sve ljude,
2 ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।
za kraljeve i sve koji su na vlasti, da provodimo miran i spokojan život u svoj bogoljubnosti i ozbiljnosti.
3 ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ।
To je dobro i ugodno pred Spasiteljem našim Bogom,
4 ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।
koji hoće da se svi ljudi spase i dođu do spoznanja istine.
5 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।
Jer jedan je Bog, jedan je i posrednik između Boga i ljudi, čovjek - Krist Isus,
6 ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।
koji sebe samoga dade kao otkup za sve. To je u svoje vrijeme dano svjedočanstvo,
7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।
za koje sam ja postavljen propovjednikom i apostolom - istinu govorim, ne lažem - učiteljem naroda u vjeri i istini.
8 ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
Hoću dakle da muškarci mole na svakome mjestu, podižući čiste ruke bez srdžbe i raspre;
9 ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
isto tako žene - u doličnu držanju: neka se rese stidljivošću i razborom, ne pletenicama i zlatom ili biserjem ili skupocjenim odijelom,
10 ੧੦ ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
nego - dobrim djelima, kako dolikuje ženama koje ispovijedaju bogoljubnost.
11 ੧੧ ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ।
Žena neka u miru prima pouku sa svom podložnošću.
12 ੧੨ ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।
Poučavati pak ženi ne dopuštam, ni vladati nad mužem, nego - neka bude na miru.
13 ੧੩ ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ।
Jer prvi je oblikovan Adam, onda Eva;
14 ੧੪ ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
i Adam nije zaveden, a žena je, zavedena, učinila prekršaj.
15 ੧੫ ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।
A spasit će se rađanjem djece ako ustraje u vjeri, ljubavi i posvećivanju, s razborom.

< 1 ਤਿਮੋਥਿਉਸ 2 >