< 1 ਤਿਮੋਥਿਉਸ 4 >
1 ੧ ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
A NGEN me kotin kokop melel, ni imwin kaua akai pan pupe wei sang poson, ap id wuki ong ngen widing o padak en tewil akan,
2 ੨ ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
Me kin sansale mau ki liki, ap likilikam o insen arail kakaluakalar ki kisin mata karakar.
3 ੩ ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।
Re kin inapwiedi kapapaud, o dene ren liki sang song en manga, me Kot kotin wiadang irail, me danke, o poson, o dedekila melel o.
4 ੪ ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
Pwe audepa karos, en Kot me mau, o sota meakot me mal, ma aramas pan tungole ap danke.
5 ੫ ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
Pwe a pan kasaraui kila masan Kot o kapakap.
6 ੬ ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।
Ma koe pan padaki ong ri atail akan, koe ap pan papa en Kristus Iesus mau amen, me kin keleki masan en poson o padak mau, me koe dadaureta mau lel met.
7 ੭ ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।
A koe en kang kasoi likam en li laud akai o kaianeki pein uk me kon ong Kot.
8 ੮ ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
Pwe kaiane kin uk pali war, a sota non katepa, a meid mau paieki Kot ni meakaros, pwe iei kaporopor en maur et o pil maur kokodo.
9 ੯ ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।
Nan melel kasoi pot et o a war ong kitail en apwaliela.
10 ੧੦ ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
Pwe iet me se kin dodok ong o kalokolokki, at kaporoporeki Kot ieias, me Saunkamaur en aramas akan karos, a mas ong irail me poson.
11 ੧੧ ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।
Mepukat koe en katitiki o kaukaweweki.
12 ੧੨ ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
Sota amen me pan mamaleki om manakap, a wiala men kaalemongi ong saulang kan, ni om lokaia o wiawia kan, o limpok, o poson, o makelekel.
13 ੧੩ ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
O nantiong wadok, o panaui, o padak lao i pan pwar wei.
14 ੧੪ ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।
Der kasamal la pai en mak o, me koe aleer ki deideikop o ni en saunkoa kan ar pwil pa ar po om.
15 ੧੫ ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।
Koe en podidi o sopisokki mepukat, pwe om lolekong en sansal ong karos.
16 ੧੬ ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
Kalaka pein uk o padak o, tengedi ong song pukat, pwe ma koe pan wiada due, koe ap pan dorela pein uk o pil, me kin rong uk.