< 1 ਤਿਮੋਥਿਉਸ 5 >
1 ੧ ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।
अपने से अधिक उम्र के व्यक्ति को अपमान के भाव से न डांटो किंतु उसे पिता मानकर उससे विनती करो. अपने से कम उम्र के व्यक्ति को भाई,
2 ੨ ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
अधिक उम्र की स्त्रियों को माता तथा कम उम्र की स्त्रियों को निर्मल भाव से बहन मानो.
3 ੩ ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।
असमर्थ विधवाओं का सम्मान करो.
4 ੪ ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
परंतु यदि किसी विधवा के पुत्र-पौत्र हों तो वे सबसे पहले अपने ही परिवार के प्रति अपने कर्तव्य-पालन द्वारा परमेश्वर के भक्त होना सीखें तथा अपने माता-पिता के उपकारों का फल दें क्योंकि परमेश्वर को यही भाता है.
5 ੫ ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।
वह, जो वास्तव में विधवा है तथा जो अकेली रह गई है, परमेश्वर पर ही आश्रित रहती है और दिन-रात परमेश्वर से विनती तथा प्रार्थना करने में लवलीन रहती है.
6 ੬ ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
पर वह विधवा, जिसकी जीवनशैली निर्लज्जता भरी है, जीते जी मरी हुई है.
7 ੭ ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।
तुम उन्हें ऊपर बताए गए निर्देश भी दो कि वे निर्दोष रहें.
8 ੮ ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
यदि कोई अपने परिजनों, विशेषकर अपने परिवार की चिंता नहीं करता है, उसने विश्वास का त्याग कर दिया है और वह अविश्वासी व्यक्ति से भी तुच्छ है.
9 ੯ ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।
उसी विधवा का पंजीकरण करो जिसकी आयु साठ वर्ष से अधिक हो तथा जिसका एक ही पति रहा हो;
10 ੧੦ ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
जो अपने भले कामों के लिए सुनाम हो; जिसने अपनी संतान का उत्तम पालन पोषण किया हो; आतिथ्य सत्कार किया हो; पवित्र लोगों के चरण धोए हों; दीन-दुःखियों की सहायता की हो तथा सब प्रकार के भले कामों में लीन रही हो.
11 ੧੧ ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
तुलना में कम आयु की विधवाओं के नाम न लिखना क्योंकि काम-वासना प्रबल होने पर वे मसीह से दूर हो दूसरे विवाह की कामना करने लगेंगी.
12 ੧੨ ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ।
न्याय-दंड ही उनकी नियति होगी क्योंकि उन्होंने पंजीकरण से संबंधित अपनी पूर्व शपथ तोड़ दी है.
13 ੧੩ ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
इसके अलावा वे आलसी रहने लगती हैं तथा घर-घर घूमा करती हैं. वे न केवल आलसी रहती हैं परंतु बाकियों के कामों में हस्तक्षेप करती तथा दूसरों की बुराई में आनंद लेती हैं, तथा वे बातें बोलती है, जो उन्हें नहीं बोलनी चाहिये.
14 ੧੪ ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।
इसलिये मैं चाहता हूं कि कम आयु की विधवाएं विवाह करें, संतान पैदा करें, गृहस्थी सम्भालें तथा विरोधियों को निंदा का कोई अवसर न दें.
15 ੧੫ ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।
कुछ हैं, जो पहले ही मुड़कर शैतान की शिष्य बन चुकी हैं.
16 ੧੬ ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।
यदि किसी विश्वासी परिवार में आश्रित विधवाएं हैं तो वही उसकी सहायता करे कि उसका बोझ कलीसिया पर न पड़े, कि कलीसिया ऐसों की सहायता कर सके, जो वास्तव में असमर्थ हैं.
17 ੧੭ ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।
जो कलीसिया के प्राचीन अपनी ज़िम्मेदारी का कुशलतापूर्वक निर्वाह करते हैं, वे दुगने सम्मान के अधिकारी हैं विशेषकर वे, जो वचन सुनाने में तथा शिक्षा देने के काम में परिश्रम करते हैं.
18 ੧੮ ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।
पवित्र शास्त्र का लेख है, “दांवनी करते बैल के मुख को मुखबन्धनी न बांधना,” तथा “मज़दूर अपने मज़दूरी का हकदार है.”
19 ੧੯ ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।
किसी भी कलीसिया-प्राचीन के विरुद्ध दो या तीन गवाहों के बिना कोई भी आरोप स्वीकार न करो.
20 ੨੦ ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।
वे, जो पाप में लीन हैं, सबके सामने उनकी उल्लाहना करो, जिससे कि अन्य लोगों में भय रहे.
21 ੨੧ ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
मैं परमेश्वर, मसीह येशु तथा चुने हुए स्वर्गदूतों के सामने तुम्हें यह ज़िम्मेदारी सौंपता हूं कि बिना किसी पक्षपात के इन आदेशों का पालन करो. पक्षपात के भाव में कुछ भी न किया जाए.
22 ੨੨ ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।
किसी को दीक्षा देने में उतावली न करो. अन्यों के पाप में सहभागी न हो जाओ. स्वयं को पवित्र बनाए रखो.
23 ੨੩ ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
अब से सिर्फ जल ही तुम्हारा पेय न रहे परंतु अपने उदर तथा बार-बार हो रहे रोगों के कारण थोड़ी मात्रा में दाखरस का सेवन भी करते रहना.
24 ੨੪ ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।
कुछ व्यक्तियों के पाप प्रकट हैं और उनके पाप पहले ही न्याय-प्रक्रिया तक पहुंच जाते हैं, पर शेष के उनके पीछे-पीछे आते हैं.
25 ੨੫ ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।
इसी प्रकार अच्छे काम भी प्रकट हैं और जो नहीं हैं, वे छिपाए नहीं जा सकते.