< 1 ਤਿਮੋਥਿਉਸ 6 >
1 ੧ ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।
무릇 멍에 아래 있는 종들은 자기 상전들을 범사에 마땅히 공경할 자로 알지니 이는 하나님의 이름과 교훈으로 훼방을 받지 않게하려 함이라
2 ੨ ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।
믿는 상전이 있는 자들은 그 상전을 형제라고 경히 여기지 말고 더 잘 섬기게 하라 이는 유익을 받는 자들이 믿는 자요 사랑을 받는 자임이니라 너는 이것들을 가르치고 권하라
3 ੩ ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
누구든지 다른 교훈을 하며 바른 말 곧 우리 주 예수 그리스도의 말씀과 경건에 관한 교훈에 착념치 아니하면
4 ੪ ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ।
저는 교만하여 아무 것도 알지 못하고 변론과 언쟁을 좋아하는 자니 이로써 투기와 분쟁과 훼방과 악한 생각이 나며
5 ੫ ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।
마음이 부패하여지고 진리를 잃어버려 경건을 이익의 재료로 생각하는 자들의 다툼이 일어나느니라
6 ੬ ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।
그러나 지족하는 마음이 있으면 경건이 큰 이익이 되느니라
7 ੭ ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।
우리가 세상에 아무 것도 가지고 온 것이 없으매 또한 아무 것도 가지고 가지 못하리니
8 ੮ ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
우리가 먹을 것과 입을 것이 있은즉 족한 줄로 알 것이니라
9 ੯ ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
부하려 하는 자들은 시험과 올무와 여러가지 어리석고 해로운 정욕에 떨어지나니 곧 사람으로 침륜과 멸망에 빠지게 하는 것이라
10 ੧੦ ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
돈을 사랑함이 일만 악의 뿌리가 되나니 이것을 사모하는 자들이 미혹을 받아 믿음에서 떠나 많은 근심으로써 자기를 찔렀도다
11 ੧੧ ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
오직 너 하나님의 사람아! 이것들을 피하고 의와 경건과 믿음과 사랑과 인내와 온유를 좇으며
12 ੧੨ ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। (aiōnios )
믿음의 선한 싸움을 싸우라 영생을 취하라 이를 위하여 네가 부르심을 입었고 많은 증인 앞에서 선한 증거를 증거하였도다 (aiōnios )
13 ੧੩ ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
만물을 살게 하신 하나님 앞과 본디오 빌라도를 향하여 선한 증거로 증거하신 그리스도 예수 앞에서 내가 너를 명하노니
14 ੧੪ ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।
우리 주 예수 그리스도 나타나실 때까지 점도 없고 책망 받을 것도 없이 이 명령을 지키라
15 ੧੫ ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
기약이 이르면 하나님이 그의 나타나심을 보이시리니 하나님은 복되시고 홀로 한 분이신 능하신 자이며 만왕의 왕이시며 만주의 주시요
16 ੧੬ ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। (aiōnios )
오직 그에게만 죽지 아니함이 있고 가까이 가지 못할 빛에 거하시고 아무 사람도 보지 못하였고 또 볼 수 없는 자시니 그에게 존귀와 영원한 능력을 돌릴지어다 아멘 (aiōnios )
17 ੧੭ ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। (aiōn )
네가 이 세대에 부한 자들을 명하여 마음을 높이지 말고 정함이 없는 재물에 소망을 두지 말고 오직 우리에게 모든 것을 후히 주사 누리게 하시는 하나님께 두며 (aiōn )
18 ੧੮ ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।
선한 일을 행하고 선한 사업에 부하고 나눠주기를 좋아하며 동정하는 자가 되게 하라
19 ੧੯ ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
이것이 장래에 자기를 위하여 좋은 터를 쌓아 참된 생명을 취하는 것이니라
20 ੨੦ ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
디모데야! 네게 부탁한 것을 지키고 거짓되이 일컫는 지식의 망령되고 허한 말과 변론을 피하라
21 ੨੧ ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।
이것을 좇는 사람들이 있어 믿음에서 벗어났느니라 은혜가 너희와 함께 있을지어다!