< 1 ਤਿਮੋਥਿਉਸ 1 >
1 ੧ ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।
παυλος αποστολος ιησου χριστου κατ επιταγην θεου σωτηρος ημων και κυριου ιησου χριστου της ελπιδος ημων
2 ੨ ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ।
τιμοθεω γνησιω τεκνω εν πιστει χαρις ελεος ειρηνη απο θεου πατρος ημων και χριστου ιησου του κυριου ημων
3 ੩ ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।
καθως παρεκαλεσα σε προσμειναι εν εφεσω πορευομενος εις μακεδονιαν ινα παραγγειλης τισιν μη ετεροδιδασκαλειν
4 ੪ ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ।
μηδε προσεχειν μυθοις και γενεαλογιαις απεραντοις αιτινες ζητησεις παρεχουσιν μαλλον η οικονομιαν θεου την εν πιστει
5 ੫ ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
το δε τελος της παραγγελιας εστιν αγαπη εκ καθαρας καρδιας και συνειδησεως αγαθης και πιστεως ανυποκριτου
6 ੬ ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।
ων τινες αστοχησαντες εξετραπησαν εις ματαιολογιαν
7 ੭ ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।
θελοντες ειναι νομοδιδασκαλοι μη νοουντες μητε α λεγουσιν μητε περι τινων διαβεβαιουνται
8 ੮ ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ।
οιδαμεν δε οτι καλος ο νομος εαν τις αυτω νομιμως χρηται
9 ੯ ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ।
ειδως τουτο οτι δικαιω νομος ου κειται ανομοις δε και ανυποτακτοις ασεβεσιν και αμαρτωλοις ανοσιοις και βεβηλοις πατραλωαις και μητραλωαις ανδροφονοις
10 ੧੦ ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
πορνοις αρσενοκοιταις ανδραποδισταις ψευσταις επιορκοις και ει τι ετερον τη υγιαινουση διδασκαλια αντικειται
11 ੧੧ ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।
κατα το ευαγγελιον της δοξης του μακαριου θεου ο επιστευθην εγω
12 ੧੨ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।
και χαριν εχω τω ενδυναμωσαντι με χριστω ιησου τω κυριω ημων οτι πιστον με ηγησατο θεμενος εις διακονιαν
13 ੧੩ ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।
τον προτερον οντα βλασφημον και διωκτην και υβριστην αλλ ηλεηθην οτι αγνοων εποιησα εν απιστια
14 ੧੪ ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।
υπερεπλεονασεν δε η χαρις του κυριου ημων μετα πιστεως και αγαπης της εν χριστω ιησου
15 ੧੫ ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।
πιστος ο λογος και πασης αποδοχης αξιος οτι χριστος ιησους ηλθεν εις τον κοσμον αμαρτωλους σωσαι ων πρωτος ειμι εγω
16 ੧੬ ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। (aiōnios )
αλλα δια τουτο ηλεηθην ινα εν εμοι πρωτω ενδειξηται ιησους χριστος την πασαν μακροθυμιαν προς υποτυπωσιν των μελλοντων πιστευειν επ αυτω εις ζωην αιωνιον (aiōnios )
17 ੧੭ ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। (aiōn )
τω δε βασιλει των αιωνων αφθαρτω αορατω μονω σοφω θεω τιμη και δοξα εις τους αιωνας των αιωνων αμην (aiōn )
18 ੧੮ ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।
ταυτην την παραγγελιαν παρατιθεμαι σοι τεκνον τιμοθεε κατα τας προαγουσας επι σε προφητειας ινα στρατευη εν αυταις την καλην στρατειαν
19 ੧੯ ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ।
εχων πιστιν και αγαθην συνειδησιν ην τινες απωσαμενοι περι την πιστιν εναυαγησαν
20 ੨੦ ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।
ων εστιν υμεναιος και αλεξανδρος ους παρεδωκα τω σατανα ινα παιδευθωσιν μη βλασφημειν