< 2 ਇਤਿਹਾਸ 1 >
1 ੧ ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
Salomon, sin Davidov, bio se učvrstio na prijestolju. Jahve, Bog njegov, bijaše s njim i uzvisi ga veoma.
2 ੨ ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
Salomon se tada obrati svem Izraelu, tisućnicima, satnicima, sucima, svim knezovima izraelskim, glavama obitelji,
3 ੩ ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
te se on i s njim sav Zbor popeše na uzvišicu koja bješe u Gibeonu, jer je ondje bio Šator sastanka što ga u pustinji podiže Mojsije, sluga Božji.
4 ੪ ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
David bijaše prenio Kovčeg Božji iz Kirjat Jearima do mjesta koje je sam pripravio za nj; jer je bio podigao Šator u Jeruzalemu.
5 ੫ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
Tučani žrtvenik što ga napravi Besalel, sin Hurova sina Urija, bijaše ondje pred Prebivalištem Jahvinim, kamo dođoše Salomon i zbor da mu se obrate.
6 ੬ ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
Ondje se Salomon pred Jahvom pope na tučani žrtvenik, koji bješe tik do Šatora sastanka, i prinese na njemu tisuću paljenica.
7 ੭ ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
Iste se noći Bog ukaza Salomonu i reče mu: “Traži što da ti dadem.”
8 ੮ ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
Salomon odgovori: “Veoma si naklon bio mome ocu Davidu i zakraljio si mene na njegovo mjesto.
9 ੯ ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
Bože Jahve, neka se ispuni sada obećanje što si ga dao mome ocu Davidu, jer si me zakraljio nad narodom kojega ima mnogo kao zemaljske prašine.
10 ੧੦ ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
Daj mi sada mudrost i znanje da uzmognem upravljati ovim narodom, jer tko će upravljati tolikim narodom kao što je ovaj tvoj!”
11 ੧੧ ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
Bog reče Salomonu: “Budući da ti je to u srcu, a nisi iskao ni bogatstva, ni blaga, ni slave, ni smrti neprijatelja i jer nisi tražio duga života nego mudrosti i znanja kako bi upravljao mojim narodom nad kojim te zakraljih,
12 ੧੨ ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
dajem ti mudrost i znanje. Ali ti dajem i bogatstva, blaga i slave kakve nije imao nijedan kralj što bješe prije tebe i kakve neće imati ni oni koji dođu poslije tebe.”
13 ੧੩ ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
Salomon s uzvišice u Gibeonu ode u Jeruzalem, podalje od Šatora sastanka, i kraljevaše nad Izraelom.
14 ੧੪ ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
Sakupi bojnih kola i konjanika: imao je tisuću četiri stotine kola i dvanaest tisuća konjanika i razmjesti ih po gradovima gdje mu bijahu kola i kod sebe u Jeruzalemu.
15 ੧੫ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
Salomon učini da srebra i zlata bude u Jeruzalemu izobila kao kamenja, a cedrova mnogo kao dudova u Šefeli.
16 ੧੬ ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
Konji Salomonovi bili su uvezeni iz Musrija i Koe; kraljevski dvorani kupovahu ih u Koi za srebro.
17 ੧੭ ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।
Dovozila su se i prodavala jedna bojna kola iz Egipta po šest stotina srebrnih šekela, a konji po sto i pedeset; to bješe isto tako za sve hetitske i aramejske kraljeve koji su ih uvozili preko njih.