< 2 ਇਤਿਹਾਸ 10 >

1 ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
וַיֵּ֥לֶךְ רְחַבְעָ֖ם שְׁכֶ֑מָה כִּ֥י שְׁכֶ֛ם בָּ֥אוּ כָל־יִשְׂרָאֵ֖ל לְהַמְלִ֥יךְ אֹתֽוֹ׃
2 ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
וַיְהִ֞י כִּשְׁמֹ֨עַ יָרָבְעָ֤ם בֶּן־נְבָט֙ וְה֣וּא בְמִצְרַ֔יִם אֲשֶׁ֣ר בָּרַ֔ח מִפְּנֵ֖י שְׁלֹמֹ֣ה הַמֶּ֑לֶךְ וַיָּ֥שָׁב יָרָבְעָ֖ם מִמִּצְרָֽיִם׃
3 ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
וַֽיִּשְׁלְחוּ֙ וַיִּקְרְאוּ־ל֔וֹ וַיָּבֹ֥א יָרָבְעָ֖ם וְכָל־יִשְׂרָאֵ֑ל וַֽיְדַבְּר֔וּ אֶל־רְחַבְעָ֖ם לֵאמֹֽר׃
4 ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
אָבִ֖יךָ הִקְשָׁ֣ה אֶת־עֻלֵּ֑נוּ וְעַתָּ֡ה הָקֵל֩ מֵעֲבֹדַ֨ת אָבִ֜יךָ הַקָּשָׁ֗ה וּמֵעֻלּ֧וֹ הַכָּבֵ֛ד אֲשֶׁר־נָתַ֥ן עָלֵ֖ינוּ וְנַֽעַבְדֶֽךָּ׃
5 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
וַיֹּ֣אמֶר אֲלֵהֶ֗ם ע֛וֹד שְׁלֹ֥שֶׁת יָמִ֖ים וְשׁ֣וּבוּ אֵלָ֑י וַיֵּ֖לֶךְ הָעָֽם׃ ס
6 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
וַיִּוָּעַ֞ץ הַמֶּ֣לֶךְ רְחַבְעָ֗ם אֶת־הַזְּקֵנִים֙ אֲשֶׁר־הָי֣וּ עֹֽמְדִ֗ים לִפְנֵי֙ שְׁלֹמֹ֣ה אָבִ֔יו בִּֽהְיֹת֥וֹ חַ֖י לֵאמֹ֑ר אֵ֚יךְ אַתֶּ֣ם נֽוֹעָצִ֔ים לְהָשִׁ֥יב לָֽעָם־הַזֶּ֖ה דָּבָֽר׃
7 ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
וַיְדַבְּר֨וּ אֵלָ֜יו לֵאמֹ֗ר אִם־תִּֽהְיֶ֨ה לְט֜וֹב לְהָעָ֤ם הַזֶּה֙ וּרְצִיתָ֔ם וְדִבַּרְתָּ֥ אֲלֵהֶ֖ם דְּבָרִ֣ים טוֹבִ֑ים וְהָי֥וּ לְךָ֛ עֲבָדִ֖ים כָּל־הַיָּמִֽים׃
8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
וַֽיַּעֲזֹ֛ב אֶת־עֲצַ֥ת הַזְּקֵנִ֖ים אֲשֶׁ֣ר יְעָצֻ֑הוּ וַיִּוָּעַ֗ץ אֶת־הַיְלָדִים֙ אֲשֶׁ֣ר גָּדְל֣וּ אִתּ֔וֹ הָעֹמְדִ֖ים לְפָנָֽיו׃
9 ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
וַיֹּ֣אמֶר אֲלֵהֶ֗ם מָ֚ה אַתֶּ֣ם נֽוֹעָצִ֔ים וְנָשִׁ֥יב דָּבָ֖ר אֶת־הָעָ֣ם הַזֶּ֑ה אֲשֶׁ֨ר דִּבְּר֤וּ אֵלַי֙ לֵאמֹ֔ר הָקֵל֙ מִן־הָעֹ֔ל אֲשֶׁר־נָתַ֥ן אָבִ֖יךָ עָלֵֽינוּ׃
10 ੧੦ ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!
וַיְדַבְּר֣וּ אִתּ֗וֹ הַיְלָדִים֙ אֲשֶׁ֨ר גָּדְל֣וּ אִתּוֹ֮ לֵאמֹר֒ כֹּֽה־תֹאמַ֡ר לָעָם֩ אֲשֶׁר־דִּבְּר֨וּ אֵלֶ֜יךָ לֵאמֹ֗ר אָבִ֙יךָ֙ הִכְבִּ֣יד אֶת־עֻלֵּ֔נוּ וְאַתָּ֖ה הָקֵ֣ל מֵעָלֵ֑ינוּ כֹּ֚ה תֹּאמַ֣ר אֲלֵהֶ֔ם קָֽטָנִּ֥י עָבָ֖ה מִמָּתְנֵ֥י אָבִֽי׃
11 ੧੧ ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!
וְעַתָּ֗ה אָבִי֙ הֶעְמִ֤יס עֲלֵיכֶם֙ עֹ֣ל כָּבֵ֔ד וַאֲנִ֖י אֹסִ֣יף עַֽל־עֻלְּכֶ֑ם אָבִ֗י יִסַּ֤ר אֶתְכֶם֙ בַּשּׁוֹטִ֔ים וַאֲנִ֖י בָּֽעֲקְרַבִּֽים׃ ס
12 ੧੨ ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
וַיָּבֹ֨א יָרָבְעָ֧ם וְכָל־הָעָ֛ם אֶל־רְחַבְעָ֖ם בַּיּ֣וֹם הַשְּׁלִשִׁ֑י כַּאֲשֶׁ֨ר דִּבֶּ֤ר הַמֶּ֙לֶךְ֙ לֵאמֹ֔ר שׁ֥וּבוּ אֵלַ֖י בַּיּ֥וֹם הַשְּׁלִשִֽׁי׃
13 ੧੩ ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
וַיַּעֲנֵ֥ם הַמֶּ֖לֶךְ קָשָׁ֑ה וַֽיַּעֲזֹב֙ הַמֶּ֣לֶךְ רְחַבְעָ֔ם אֵ֖ת עֲצַ֥ת הַזְּקֵנִֽים׃
14 ੧੪ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
וַיְדַבֵּ֣ר אֲלֵהֶ֗ם כַּעֲצַ֤ת הַיְלָדִים֙ לֵאמֹ֔ר אַכְבִּיד֙ אֶֽת־עֻלְּכֶ֔ם וַאֲנִ֖י אֹסִ֣יף עָלָ֑יו אָבִ֗י יִסַּ֤ר אֶתְכֶם֙ בַּשּׁוֹטִ֔ים וַאֲנִ֖י בָּעֲקְרַבִּֽים׃
15 ੧੫ ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
וְלֹֽא־שָׁמַ֥ע הַמֶּ֖לֶךְ אֶל־הָעָ֑ם כִּֽי־הָיְתָ֤ה נְסִבָּה֙ מֵעִ֣ם הָֽאֱלֹהִ֔ים לְמַעַן֩ הָקִ֨ים יְהוָ֜ה אֶת־דְּבָר֗וֹ אֲשֶׁ֤ר דִּבֶּר֙ בְּיַד֙ אֲחִיָּ֣הוּ הַשִּֽׁלוֹנִ֔י אֶל־יָרָבְעָ֖ם בֶּן־נְבָֽט׃
16 ੧੬ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
וְכָל־יִשְׂרָאֵ֗ל כִּ֠י לֹא־שָׁמַ֣ע הַמֶּלֶךְ֮ לָהֶם֒ וַיָּשִׁ֣יבוּ הָעָ֣ם אֶת־הַמֶּ֣לֶךְ ׀ לֵאמֹ֡ר מַה־לָּנוּ֩ חֵ֨לֶק בְּדָוִ֜יד וְלֹֽא־נַחֲלָ֣ה בְּבֶן־יִשַׁ֗י אִ֤ישׁ לְאֹהָלֶ֙יךָ֙ יִשְׂרָאֵ֔ל עַתָּ֕ה רְאֵ֥ה בֵיתְךָ֖ דָּוִ֑יד וַיֵּ֥לֶךְ כָּל־יִשְׂרָאֵ֖ל לְאֹהָלָֽיו׃ ס
17 ੧੭ ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
וּבְנֵ֣י יִשְׂרָאֵ֔ל הַיֹּֽשְׁבִ֖ים בְּעָרֵ֣י יְהוּדָ֑ה וַיִּמְלֹ֥ךְ עֲלֵיהֶ֖ם רְחַבְעָֽם׃
18 ੧੮ ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
וַיִּשְׁלַ֞ח הַמֶּ֣לֶךְ רְחַבְעָ֗ם אֶת־הֲדֹרָם֙ אֲשֶׁ֣ר עַל־הַמַּ֔ס וַיִּרְגְּמוּ־ב֧וֹ בְנֵֽי־יִשְׂרָאֵ֛ל אֶ֖בֶן וַיָּמֹ֑ת וְהַמֶּ֣לֶךְ רְחַבְעָ֗ם הִתְאַמֵּץ֙ לַֽעֲל֣וֹת בַּמֶּרְכָּבָ֔ה לָנ֖וּס יְרוּשָׁלִָֽם׃ ס
19 ੧੯ ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
וַיִּפְשְׁע֤וּ יִשְׂרָאֵל֙ בְּבֵ֣ית דָּוִ֔יד עַ֖ד הַיּ֥וֹם הַזֶּֽה׃ ס

< 2 ਇਤਿਹਾਸ 10 >