< 2 ਇਤਿਹਾਸ 10 >

1 ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
르호보암이 세겜으로 갔으니 이는 온 이스라엘이 저로 왕을 삼고자 하여 세겜에 이르렀음이더라
2 ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
느밧의 아들 여로보암이 전에 솔로몬 왕의 얼굴을 피하여 애굽으로 도망하여 있었더니 이 일을 듣고 애굽에서부터 돌아오매
3 ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
무리가 보내어 저를 불렀더라 여로보암과 온 이스라엘이 와서 르호보암에게 고하여 가로되
4 ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
왕의 부친이 우리의 멍에를 무겁게 하였으나 왕은 이제 왕의 부친이 우리에게 시킨 고역과 메운 무거운 멍에를 가볍게 하소서 그리하시면 우리가 왕을 섬기겠나이다
5 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
르호보암이 대답하되 삼 일 후에 다시 내게로 오라 하매 백성이 가니라
6 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
르호보암 왕이 그 부친 솔로몬의 생전에 그 앞에 모셨던 노인들과 의논하여 가로되 너희는 어떻게 교도하여 이 백성에게 대답하게 하겠느뇨
7 ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
대답하여 가로되 왕이 만일 이 백성을 후대하여 기쁘게 하고 선한 말을 하시면 저희가 영영히 왕의 종이 되리이다 하나
8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
왕이 노인의 교도하는 것을 버리고 그 앞에 모셔 있는 자기와 함께 자라난 소년들과 의논하여
9 ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
가로되 너희는 어떻게 교도하여 이 백성에게 대답하게 하겠느뇨 백성이 내게 말하기를 왕의 부친이 우리에게 메운 멍에를 가볍게 하라 하였느니라
10 ੧੦ ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!
함께 자라난 소년들이 왕께 고하여 가로되 이 백성들이 왕께 고하기를 왕의 부친이 우리의 멍에를 무겁게 하였으나 왕은 우리를 위하여 가볍게 하라 하였은즉 왕은 대답하시기를 나의 새끼손가락이 내 부친의 허리보다 굵으니
11 ੧੧ ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!
내 부친이 너희로 무거운 멍에를 메게 하였으나 이제 나는 너희의 멍에를 더욱 무겁게 할지라 내 부친은 채찍으로 너희를 징치하였으나 나는 전갈로 하리라 하소서
12 ੧੨ ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
삼 일만에 여로보암과 모든 백성이 르호보암에게 나아왔으니 이는 왕이 명하여 이르기를 삼 일만에 내게로 다시 오라 하였음이라
13 ੧੩ ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
왕이 포학한 말로 대답할새 노인의 교도를 버리고
14 ੧੪ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
소년의 가르침을 좇아 저희에게 고하여 가로되 내 부친은 너희의 멍에를 무겁게 하였으나 나는 더할지라 내 부친은 채찍으로 너희를 징치하였으나 나는 전갈로 하리라 하니라
15 ੧੫ ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
왕이 이같이 백성의 말을 듣지 아니하였으니 이 일은 하나님께로 말미암아 난 것이라 여호와께서 전에 실로 사람 아히야로 느밧의 아들 여로보암에게 고한 말씀을 응하게 하심이더라
16 ੧੬ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
온 이스라엘이 자기들의 말을 왕이 듣지 아니함을 보고 왕에게 대답하여 가로되 우리가 다윗과 무슨 관계가 있느뇨 이새의 아들에게서 업이 없도다 이스라엘아 각각 너희 장막으로 돌아가라 다윗이여 이제 너는 네 집이나 돌아보라 하고 온 이스라엘이 그 장막으로 돌아가니라
17 ੧੭ ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
그러나 유다 성읍들에 사는 이스라엘 자손에게는 르호보암이 그 왕이 되었더라
18 ੧੮ ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
르호보암 왕이 역군의 감독 하도람을 보내었더니 이스라엘 자손이 저를 돌로 쳐 죽인지라 르호보암 왕이 급히 수레에 올라 예루살렘으로 도망하였더라
19 ੧੯ ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
이에 이스라엘이 다윗의 집을 배반하여 오늘날까지 이르니라

< 2 ਇਤਿਹਾਸ 10 >