< 2 ਇਤਿਹਾਸ 11 >

1 ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
Sa’ad da Rehobowam ya iso Urushalima, ya tattara mayaƙa dubu ɗari takwas daga gidan Yahuda da Benyamin, don su yi yaƙi da Isra’ila su sāke mai da mulki wa Rehobowam.
2 ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ
Amma wannan maganar Ubangiji ta zo ga Shemahiya mutumin Allah.
3 ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
“Faɗa wa Rehobowam ɗan Solomon sarkin Yahuda da kuma dukan Isra’ilawan da suke a Yahuda da Benyamin,
4 ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ।
‘Ga abin da Ubangiji ya ce kada ku haura don ku yi yaƙi da’yan’uwanku. Ku tafi gida kowannenku, gama wannan yi na ne.’” Saboda haka suka yi biyayya ga maganar Ubangiji suka kuma koma daga takawa don yaƙi da Yerobowam.
5 ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
Rehobowam ya zauna a Urushalima ya kuma gina garuruwa don kāriya a cikin Yahuda.
6 ਸੋ ਉਸ ਨੇ ਬੈਤਲਹਮ, ਏਟਾਮ, ਤਕੋਆਹ
Betlehem, Etam, Tekowa,
7 ਬੈਤ ਸੂਰ, ਸੋਕੋਹ, ਅਦੁੱਲਾਮ,
Bet-Zur, Soko, Adullam,
8 ਗਥ, ਮਾਰੇਸ਼ਾਹ, ਜ਼ੀਫ,
Gat, Maresha, Zif,
9 ਅਦੋਰਇਮ, ਲਾਕੀਸ਼, ਅਜ਼ੇਕਾਹ,
Adorayim, Lakish, Azeka,
10 ੧੦ ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
Zora, Aiyalon da Hebron. Waɗannan su ne garuruwan katanga a cikin Yahuda da Benyamin.
11 ੧੧ ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
Ya ƙarfafa kāriyarsu ya kuma sa shugabannin mayaƙa a cikinsu, tare da tanadin abinci, man zaitun da kuma ruwan inabi.
12 ੧੨ ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।
Ya sa garkuwoyi da māsu a cikin dukan biranen, ya kuma sa suka zama da ƙarfi. Saboda haka Yahuda da Benyamin suka zama nasa.
13 ੧੩ ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
Firistoci da Lawiyawa daga dukan yankuna ko’ina a Isra’ila suka haɗa kai da shi.
14 ੧੪ ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
Lawiyawa suka ma bar makiyayansu da mallakarsu, suka zo Yahuda da Urushalima domin Yerobowam da’ya’yansa maza sun ƙi su a matsayin firistocin Ubangiji.
15 ੧੫ ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ
Yerobowam ya naɗa firistocinsa domin masujadan kan tudu da kuma domin gumakan nan na akuya da maraƙin da ya yi.
16 ੧੬ ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
Waɗanda suke daga kowane kabilar Isra’ila waɗanda suka sa zuciya a kan neman Ubangiji, Allah na Isra’ila, suka bi Lawiyawa zuwa Urushalima don su miƙa hadayu ga Ubangiji Allah na kakanninsu.
17 ੧੭ ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।
Suka ƙarfafa mulkin Yahuda suka kuma goyi bayan Rehobowam ɗan Solomon shekaru uku, suna tafiya a hanyoyin Dawuda da Solomon a wannan lokaci.
18 ੧੮ ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ
Rehobowam ya auri Mahalat,’yar Yerimot ɗan Dawuda wadda Abihayil’yar Eliyab ɗan Yesse ta haifa.
19 ੧੯ ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
Ta haifa masa’ya’ya maza. Yewush, Shemariya da Zaham.
20 ੨੦ ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
Sa’an nan ya auri Ma’aka’yar Absalom, wadda ta haifa masa Abiya, Attai, Ziza da kuma Shelomit.
21 ੨੧ ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
Rehobowam ya ƙaunaci Ma’aka’yar Absalom fiye da sauran matansa da ƙwarƙwaransa. Duka-duka dai ya auri mata goma sha takwas da ƙwarƙwarai sittin, yana da’ya’ya maza ashirin da takwas da’ya’ya mata sittin.
22 ੨੨ ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
Rehobowam ya naɗa Abiya ɗan Ma’aka yă zama babba yerima a cikin’yan’uwansa, don dai yă naɗa shi sarki.
23 ੨੩ ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।
Ya yi hikima, ya watsar da waɗansu’ya’yansa a dukan yankunan Yahuda da Benyamin, da kuma a dukan birane masu katanga. Ya ba su tanadi mai yawa ya kuma aurar musu mata masu yawa.

< 2 ਇਤਿਹਾਸ 11 >