< 2 ਇਤਿਹਾਸ 12 >
1 ੧ ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
羅波安的國堅立,他強盛的時候就離棄耶和華的律法,以色列人也都隨從他。
2 ੨ ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
羅波安王第五年,埃及王示撒上來攻打耶路撒冷,因為王和民得罪了耶和華。
3 ੩ ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
示撒帶戰車一千二百輛,馬兵六萬,並且跟從他出埃及的路比人、蘇基人,和古實人,多得不可勝數。
4 ੪ ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।
他攻取了猶大的堅固城,就來到耶路撒冷。
5 ੫ ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
那時,猶大的首領因為示撒就聚集在耶路撒冷。有先知示瑪雅去見羅波安和眾首領,對他們說:「耶和華如此說:『你們離棄了我,所以我使你們落在示撒手裏。』」
6 ੬ ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
於是王和以色列的眾首領都自卑說:「耶和華是公義的。」
7 ੭ ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
耶和華見他們自卑,耶和華的話就臨到示瑪雅說:「他們既自卑,我必不滅絕他們;必使他們略得拯救,我不藉着示撒的手將我的怒氣倒在耶路撒冷。
8 ੮ ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ-ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
然而他們必作示撒的僕人,好叫他們知道,服事我與服事外邦人有何分別。」
9 ੯ ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
於是,埃及王示撒上來攻取耶路撒冷,奪了耶和華殿和王宮裏的寶物,盡都帶走,又奪去所羅門製造的金盾牌。
10 ੧੦ ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।
羅波安王製造銅盾牌代替那金盾牌,交給守王宮門的護衛長看守。
11 ੧੧ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
王每逢進耶和華的殿,護衛兵就拿這盾牌,隨後仍將盾牌送回,放在護衛房。
12 ੧੨ ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।
王自卑的時候,耶和華的怒氣就轉消了,不將他滅盡,並且在猶大中間也有善益的事。
13 ੧੩ ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
羅波安王自強,在耶路撒冷作王。他登基的時候年四十一歲,在耶路撒冷,就是耶和華從以色列眾支派中所選擇立他名的城,作王十七年。羅波安的母親名叫拿瑪,是亞捫人。
14 ੧੪ ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
羅波安行惡,因他不立定心意尋求耶和華。
15 ੧੫ ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
羅波安所行的事,自始至終不都寫在先知示瑪雅和先見易多的史記上嗎?羅波安與耶羅波安時常爭戰。
16 ੧੬ ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
羅波安與他列祖同睡,葬在大衛城裏。他兒子亞比雅接續他作王。