< 2 ਇਤਿਹਾਸ 13 >

1 ਯਾਰਾਬੁਆਮ ਪਾਤਸ਼ਾਹ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ
В осемнадесетата година от царуването на Еровоама, Авия се възцари над Юда,
2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
и царува три години в Ерусалим. Името на майка му бе Михаия, дъщеря на Уриила от Гавая. И имаше война между Авия и Еровоама.
3 ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ
И Авия се опълчи за бой с войска от силни войници, на брой четиристотин хиляди отборни мъже; а Еровоам се опълчи за бой против него са осемстотин хиляди отборни мъже, силни и храбри.
4 ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!
Тогава Авия застана на хълма Семараим, който е в Ефремовата хълмиста земя, и каза: Слушайте ме, Еровоаме и целий Израилю.
5 ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?
Не трябва ли да знаете, че Господ Израилевият Бог, даде за винаги на Давида да царува над Израиля, той и потомците му, чрез завет със сол?
6 ਤਾਂ ਵੀ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ
При все това, Еровоам, Наватовият син, слуга на Давидовия син Соломона, стана и се повдигна против господаря си;
7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
и при него се събраха нищожни и лоши човеци, та се засилиха против Ровоама, Соломоновия син, когато Ровоам бе млад и с крехко сърца и не можеше да им противостои.
8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!
И сега вие замислювате да се противите на Господното царство, което е в ръцете на Давидовите потомци, защото сте голямо множество, и между вас има златни телета, които Еровоам ви е направил за богове.
9 ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ?
Не изпъдихте ли Господните свещеници, Аароновите потомци и левитите, и не направихте ли си жреци, както правят людете на другите земи, така щото всеки, които иде да се освети с теле и седем овена, той може да стане жрец на ония, които не са богове?
10 ੧੦ ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ
А колкото за нас, Иеова е нашият Бог, и ние не Го оставяме; и ние имаме за свещеници, които служат Господу, Ааронови потомци и левити на службата им,
11 ੧੧ ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ
които всяка заран и всяка вечер горят пред Господа всеизгаряния и благоуханен темян, и нареждат присъствени хлябове върху чисто - златната трапеза, и златния светилник и светилата му, за да гори всяка вечер; защото ние пазим заръчаното от Господа нашия Бог; вие обаче Го оставихте.
12 ੧੨ ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!
И, ето, с нас е Бог начело, и свещениците Му с гръмливи тръби, за да свирят тревога против вас. Чада на Израиля, не воювайте против Господа Бога на бащите си, защото няма да успеете.
13 ੧੩ ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ।
Обаче, Еровоам накара една засада да обиколи и да иде зад тях, така щото те бяха пред Юдовите мъже, а засадата зад тях.
14 ੧੪ ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
И когато Юда назърна надире, ето, боят бе и отпреде им и отзаде; затова извикаха към Господа, и свещениците засвириха с тръбите.
15 ੧੫ ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
Тогава Юдовите мъже нададоха вик; и като извикаха Юдовите мъже, Бог порази Еровоама и целия Израил пред Авия и Юда.
16 ੧੬ ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ
Израилтяните бягаха пред Юда; и Бог ги предаде в ръката им,
17 ੧੭ ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।
така щото Авия и неговите люде им нанесоха голямо поражение, и от Израиля паднаха убити петстотин хиляди отборни мъже.
18 ੧੮ ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
Така в онова време израилтяните се смириха; а юдейците превъзмогнаха, понеже уповаваха на Господа Бог на бащите си.
19 ੧੯ ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ
И Авия преследва Еровоама и му отне градовете: Ветил и селата му, Есана и селата му, Ефрон и селата му.
20 ੨੦ ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ
И в дните на Авия, Еровоам не си възвърна вече силата; и Господ го порази, та умря.
21 ੨੧ ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ
Но Авия се засили и взе четиринадесет жени, и роди двадесет и два сина и шестнадесет дъщери.
22 ੨੨ ਅਤੇ ਅਬਿਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।
А останалите дела на Авия, и постъпките му, и изреченията му са написани в повестите на пророк Идо.

< 2 ਇਤਿਹਾਸ 13 >