< 2 ਇਤਿਹਾਸ 13 >
1 ੧ ਯਾਰਾਬੁਆਮ ਪਾਤਸ਼ਾਹ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ
В лето осмоенадесять царства Иеровоамля воцарися Авиа над Иудою:
2 ੨ ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
три лета царствова во Иерусалиме. Имя же матери его Мааха дщерь Уриилева от Гаваона. И бе брань между Иеровоамом и между Авиею.
3 ੩ ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ
И ополчися Авиа в силе воинския силы, в четырех стах тысящах мужей сильных: Иеровоам же устрои сопротиву его брань во осми стах тысящах мужей военных крепких силою.
4 ੪ ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!
Ста же Авиа на горе Сомори, яже есть на горе Ефремли, и рече: слышите Иеровоам и весь Израиль:
5 ੫ ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?
или не весте, яко Господь Бог Израилев даде царство Давиду над Израилем во веки и сыновом его в завет вечен?
6 ੬ ਤਾਂ ਵੀ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ
И воста Иеровоам сын Наватов, раб Соломона сына Давидова, и отвержеся от господина своего:
7 ੭ ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
и собрашася к нему мужие пагубнии, сынове законопреступнии, и воста противу Ровоама сына Соломонова, Ровоам же бе юнейший и сердцем страшлив, и не возможе противостати лицу его:
8 ੮ ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!
и ныне вы глаголете противостати лицу царства Господня в руце сынов Давидовых: и вы мнози зело, и с вами телцы златии, ихже сотвори вам Иеровоам в боги:
9 ੯ ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ?
не извергосте ли священников Господних сынов Аароних и левитов, и сотвористе себе жерцы от людий всея земли, приходяй наполнити руку свою телцем от волов и овнами седмию, и сотворися жерцем не сущему богу:
10 ੧੦ ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ
мы же Господа Бога нашего не оставихом, и священницы Его служат Господу, сынове Аарони и левити,
11 ੧੧ ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ
и по чредам своим жрут Господу всесожжения утро и пред вечером, и фимиам сложения, и предложения хлебов на трапезе чистей, и светилник златый, и свещники возжжения возжизати к вечеру: мы бо храним стражбы Господа Бога отец наших, вы же Его остависте:
12 ੧੨ ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!
и се, с нами в начале Господь, и священницы Его, и трубы знаменования, еже знаменати противу вам: сынове Израилевы, не ратуйте противу Господа Бога отец ваших, понеже не благопоспешится вам.
13 ੧੩ ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ।
Иеровоам же обрати подсаду приити ему созади, и бысть противу Иуды (сам), подсада же созади.
14 ੧੪ ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
И обратися Иуда, и се, ему брань сопреди и созади, и возопиша ко Господу, и священницы вострубиша трубами:
15 ੧੫ ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
и возопиша мужие Иудины. И бысть вопиющым мужем Иудиным, и Господь порази Иеровоама и Израиля пред Авиею и Иудою:
16 ੧੬ ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ
и бежаша сынове Израилевы от лица Иуды, и предаде их Господь Бог в руки их:
17 ੧੭ ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।
и порази их Авиа и людие его язвою великою, и падоша ранени от Израиля пять сот тысящ мужей крепких.
18 ੧੮ ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
И смиришася сынове Израилевы в день той, и укрепишася сынове Иудины, яко уповаша на Господа Бога отец своих.
19 ੧੯ ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ
Погна же Авиа вслед Иеровоама и взя от него грады: Вефиль и села его, и Иесину и села ея, и Ефрон и села его.
20 ੨੦ ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ
И не возможе ктому противитися Иеровоам во вся дни Авии, и порази его Господь: и умре.
21 ੨੧ ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ
Авиа же укрепися, и поят себе жен четыренадесять, и роди двадесять два сына и шестьнадесять дщерей.
22 ੨੨ ਅਤੇ ਅਬਿਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।
Прочая же словеса Авиева и деяния его и словеса его писана в книзе Адды пророка.