< 2 ਇਤਿਹਾਸ 14 >

1 ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।
וישכב אביה עם אבתיו ויקברו אתו בעיר דויד וימלך אסא בנו תחתיו בימיו שקטה הארץ עשר שנים
2 ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
ויעש אסא הטוב והישר בעיני יהוה אלהיו
3 ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
ויסר את מזבחות הנכר והבמות וישבר את המצבות ויגדע את האשרים
4 ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
ויאמר ליהודה לדרוש את יהוה אלהי אבותיהם--ולעשות התורה והמצוה
5 ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।
ויסר מכל ערי יהודה את הבמות ואת החמנים ותשקט הממלכה לפניו
6 ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
ויבן ערי מצורה ביהודה כי שקטה הארץ ואין עמו מלחמה בשנים האלה--כי הניח יהוה לו
7 ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
ויאמר ליהודה נבנה את הערים האלה ונסב חומה ומגדלים דלתים ובריחים עודנו הארץ לפנינו כי דרשנו את יהוה אלהינו דרשנו וינח לנו מסביב ויבנו ויצליחו
8 ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।
ויהי לאסא חיל נשא צנה ורמח מיהודה שלש מאות אלף ומבנימן נשאי מגן ודרכי קשת מאתים ושמונים אלף כל אלה גבורי חיל
9 ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
ויצא אליהם זרח הכושי בחיל אלף אלפים ומרכבות שלש מאות ויבא עד מרשה
10 ੧੦ ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
ויצא אסא לפניו ויערכו מלחמה בגיא צפתה למרשה
11 ੧੧ ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
ויקרא אסא אל יהוה אלהיו ויאמר יהוה אין עמך לעזר בין רב לאין כח עזרנו יהוה אלהינו כי עליך נשענו ובשמך באנו על ההמון הזה יהוה אלהינו אתה אל יעצר עמך אנוש
12 ੧੨ ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ।
ויגף יהוה את הכושים לפני אסא ולפני יהודה וינסו הכושים
13 ੧੩ ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
וירדפם אסא והעם אשר עמו עד לגרר ויפל מכושים לאין להם מחיה כי נשברו לפני יהוה ולפני מחנהו וישאו שלל הרבה מאד
14 ੧੪ ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
ויכו את כל הערים סביבות גרר--כי היה פחד יהוה עליהם ויבזו את כל הערים כי בזה רבה היתה בהם
15 ੧੫ ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।
וגם אהלי מקנה הכו וישבו צאן לרב וגמלים וישבו ירושלם

< 2 ਇਤਿਹਾਸ 14 >