< 2 ਇਤਿਹਾਸ 14 >
1 ੧ ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।
१अन्त में अबिय्याह मरकर अपने पुरखाओं के संग जा मिला, और उसको दाऊदपुर में मिट्टी दी गई; और उसका पुत्र आसा उसके स्थान पर राज्य करने लगा। इसके दिनों में दस वर्ष तक देश में चैन रहा।
2 ੨ ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
२आसा ने वही किया जो उसके परमेश्वर यहोवा की दृष्टि में अच्छा और ठीक था।
3 ੩ ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
३उसने पराई वेदियों को और ऊँचे स्थानों को दूर किया, और लाठों को तुड़वा डाला, और अशेरा नामक मूरतों को तोड़ डाला।
4 ੪ ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
४और यहूदियों को आज्ञा दी कि अपने पूर्वजों के परमेश्वर यहोवा की खोज करें, और व्यवस्था और आज्ञा को मानें।
5 ੫ ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।
५उसने ऊँचे स्थानों और सूर्य की प्रतिमाओं को यहूदा के सब नगरों में से दूर किया, और उसके सामने राज्य में चैन रहा।
6 ੬ ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
६उसने यहूदा में गढ़वाले नगर बसाए, क्योंकि देश में चैन रहा। उन वर्षों में उसे किसी से लड़ाई न करनी पड़ी क्योंकि यहोवा ने उसे विश्राम दिया था।
7 ੭ ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
७उसने यहूदियों से कहा, “आओ हम इन नगरों को बसाएँ और उनके चारों ओर शहरपनाह, गढ़ और फाटकों के पल्ले और बेड़े बनाएँ; देश अब तक हमारे सामने पड़ा है, क्योंकि हमने, अपने परमेश्वर यहोवा की खोज की है; हमने उसकी खोज की और उसने हमको चारों ओर से विश्राम दिया है।” तब उन्होंने उन नगरों को बसाया और समृद्ध हुए।
8 ੮ ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।
८फिर आसा के पास ढाल और बरछी रखनेवालों की एक सेना थी, अर्थात् यहूदा में से तो तीन लाख पुरुष और बिन्यामीन में से ढाल रखनेवाले और धनुर्धारी दो लाख अस्सी हजार, ये सब शूरवीर थे।
9 ੯ ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
९उनके विरुद्ध दस लाख पुरुषों की सेना और तीन सौ रथ लिये हुए जेरह नामक एक कूशी निकला और मारेशा तक आ गया।
10 ੧੦ ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
१०तब आसा उसका सामना करने को चला और मारेशा के निकट सापता नामक तराई में युद्ध की पाँति बाँधी गई।
11 ੧੧ ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
११तब आसा ने अपने परमेश्वर यहोवा की दुहाई दी, “हे यहोवा! जैसे तू सामर्थी की सहायता कर सकता है, वैसे ही शक्तिहीन की भी; हे हमारे परमेश्वर यहोवा! हमारी सहायता कर, क्योंकि हमारा भरोसा तुझी पर है और तेरे नाम का भरोसा करके हम इस भीड़ के विरुद्ध आए हैं। हे यहोवा, तू हमारा परमेश्वर है; मनुष्य तुझ पर प्रबल न होने पाएगा।”
12 ੧੨ ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ।
१२तब यहोवा ने कूशियों को आसा और यहूदियों के सामने मारा और कूशी भाग गए।
13 ੧੩ ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
१३आसा और उसके संग के लोगों ने उनका पीछा गरार तक किया, और इतने कूशी मारे गए, कि वे फिर सिर न उठा सके क्योंकि वे यहोवा और उसकी सेना से हार गए, और यहूदी बहुत सी लूट ले गए।
14 ੧੪ ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
१४उन्होंने गरार के आस-पास के सब नगरों को मार लिया, क्योंकि यहोवा का भय उनके रहनेवालों के मन में समा गया और उन्होंने उन नगरों को लूट लिया, क्योंकि उनमें बहुत सा धन था।
15 ੧੫ ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।
१५फिर पशु-शालाओं को जीतकर बहुत सी भेड़-बकरियाँ और ऊँट लूटकर यरूशलेम को लौटे।