< 2 ਇਤਿਹਾਸ 15 >

1 ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ
וַעֲזַרְיָ֙הוּ֙ בֶּן־עוֹדֵ֔ד הָיְתָ֥ה עָלָ֖יו ר֥וּחַ אֱלֹהִֽים׃
2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
וַיֵּצֵא֮ לִפְנֵ֣י אָסָא֒ וַיֹּ֣אמֶר ל֔וֹ שְׁמָע֕וּנִי אָסָ֖א וְכָל־יְהוּדָ֣ה וּבִנְיָמִ֑ן יְהוָ֤ה עִמָּכֶם֙ בִּֽהְיֽוֹתְכֶ֣ם עִמּ֔וֹ וְאִֽם־תִּדְרְשֻׁ֙הוּ֙ יִמָּצֵ֣א לָכֶ֔ם וְאִם־תַּעַזְבֻ֖הוּ יַעֲזֹ֥ב אֶתְכֶֽם׃ ס
3 ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ
וְיָמִ֥ים רַבִּ֖ים לְיִשְׂרָאֵ֑ל לְלֹ֣א ׀ אֱלֹהֵ֣י אֱמֶ֗ת וּלְלֹ֛א כֹּהֵ֥ן מוֹרֶ֖ה וּלְלֹ֥א תוֹרָֽה׃
4 ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ
וַיָּ֙שָׁב֙ בַּצַּר־ל֔וֹ עַל־יְהוָ֖ה אֱלֹהֵ֣י יִשְׂרָאֵ֑ל וַיְבַקְשֻׁ֖הוּ וַיִּמָּצֵ֥א לָהֶֽם׃
5 ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
וּבָעִתִּ֣ים הָהֵ֔ם אֵ֥ין שָׁל֖וֹם לַיּוֹצֵ֣א וְלַבָּ֑א כִּ֚י מְהוּמֹ֣ת רַבּ֔וֹת עַ֥ל כָּל־יוֹשְׁבֵ֖י הָאֲרָצֽוֹת׃
6 ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ
וְכֻתְּת֥וּ גוֹי־בְּג֖וֹי וְעִ֣יר בְּעִ֑יר כִּֽי־אֱלֹהִ֥ים הֲמָמָ֖ם בְּכָל־צָרָֽה׃
7 ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!
וְאַתֶּ֣ם חִזְק֔וּ וְאַל־יִרְפּ֖וּ יְדֵיכֶ֑ם כִּ֛י יֵ֥שׁ שָׂכָ֖ר לִפְעֻלַּתְכֶֽם׃ ס
8 ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ
וְכִשְׁמֹ֨עַ אָסָ֜א הַדְּבָרִ֣ים הָאֵ֗לֶּה וְהַנְּבוּאָה֮ עֹדֵ֣ד הַנָּבִיא֒ הִתְחַזַּ֗ק וַיַּעֲבֵ֤ר הַשִּׁקּוּצִים֙ מִכָּל־אֶ֤רֶץ יְהוּדָה֙ וּבִנְיָמִ֔ן וּמִן־הֶ֣עָרִ֔ים אֲשֶׁ֥ר לָכַ֖ד מֵהַ֣ר אֶפְרָ֑יִם וַיְחַדֵּשׁ֙ אֶת־מִזְבַּ֣ח יְהוָ֔ה אֲשֶׁ֕ר לִפְנֵ֖י אוּלָ֥ם יְהוָֽה׃
9 ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ
וַיִּקְבֹּ֗ץ אֶת־כָּל־ יְהוּדָה֙ וּבִנְיָמִ֔ן וְהַגָּרִים֙ עִמָּהֶ֔ם מֵאֶפְרַ֥יִם וּמְנַשֶּׁ֖ה וּמִשִּׁמְע֑וֹן כִּֽי־נָפְל֨וּ עָלָ֤יו מִיִּשְׂרָאֵל֙ לָרֹ֔ב בִּרְאֹתָ֕ם כִּֽי־יְהוָ֥ה אֱלֹהָ֖יו עִמּֽוֹ׃ פ
10 ੧੦ ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ
וַיִּקָּבְצ֥וּ יְרוּשָׁלִַ֖ם בַּחֹ֣דֶשׁ הַשְּׁלִישִׁ֑י לִשְׁנַ֥ת חֲמֵשׁ־עֶשְׂרֵ֖ה לְמַלְכ֥וּת אָסָֽא׃
11 ੧੧ ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
וַיִּזְבְּח֤וּ לַיהוָה֙ בַּיּ֣וֹם הַה֔וּא מִן־הַשָּׁלָ֖ל הֵבִ֑יאוּ בָּקָר֙ שְׁבַ֣ע מֵא֔וֹת וְצֹ֖אן שִׁבְעַ֥ת אֲלָפִֽים׃
12 ੧੨ ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ
וַיָּבֹ֣אוּ בַבְּרִ֔ית לִדְר֕וֹשׁ אֶת־יְהוָ֖ה אֱלֹהֵ֣י אֲבוֹתֵיהֶ֑ם בְּכָל־לְבָבָ֖ם וּבְכָל־נַפְשָֽׁם׃
13 ੧੩ ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
וְכֹ֨ל אֲשֶׁ֧ר לֹֽא־יִדְרֹ֛שׁ לַיהוָ֥ה אֱלֹהֵֽי־יִשְׂרָאֵ֖ל יוּמָ֑ת לְמִן־קָטֹן֙ וְעַד־גָּד֔וֹל לְמֵאִ֖ישׁ וְעַד־אִשָּֽׁה׃
14 ੧੪ ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।
וַיִּשָּֽׁבְעוּ֙ לַיהוָ֔ה בְּק֥וֹל גָּד֖וֹל וּבִתְרוּעָ֑ה וּבַחֲצֹצְר֖וֹת וּבְשׁוֹפָרֽוֹת׃
15 ੧੫ ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ
וַיִּשְׂמְח֨וּ כָל־יְהוּדָ֜ה עַל־הַשְּׁבוּעָ֗ה כִּ֤י בְכָל־לְבָבָם֙ נִשְׁבָּ֔עוּ וּבְכָל־רְצוֹנָ֣ם בִּקְשֻׁ֔הוּ וַיִּמָּצֵ֖א לָהֶ֑ם וַיָּ֧נַח יְהוָ֛ה לָהֶ֖ם מִסָּבִֽיב׃
16 ੧੬ ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
וְגַֽם־מַעֲכָ֞ה אֵ֣ם ׀ אָסָ֣א הַמֶּ֗לֶךְ הֱסִירָהּ֙ מִגְּבִירָ֔ה אֲשֶׁר־עָשְׂתָ֥ה לַאֲשֵׁרָ֖ה מִפְלָ֑צֶת וַיִּכְרֹ֤ת אָסָא֙ אֶת־מִפְלַצְתָּ֔הּ וַיָּ֕דֶק וַיִּשְׂרֹ֖ף בְּנַ֥חַל קִדְרֽוֹן׃
17 ੧੭ ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
וְהַ֨בָּמ֔וֹת לֹא־סָ֖רוּ מִיִּשְׂרָאֵ֑ל רַ֧ק לְבַב־אָסָ֛א הָיָ֥ה שָׁלֵ֖ם כָּל־יָמָֽיו׃
18 ੧੮ ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
וַיָּבֵ֞א אֶת־קָדְשֵׁ֥י אָבִ֛יו וְקָֽדָשָׁ֖יו בֵּ֣ית הָאֱלֹהִ֑ים כֶּ֥סֶף וְזָהָ֖ב וְכֵלִֽים׃
19 ੧੯ ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ।
וּמִלְחָמָ֖ה לֹ֣א הָיָ֑תָה עַ֛ד שְׁנַת־שְׁלֹשִׁ֥ים וְחָמֵ֖שׁ לְמַלְכ֥וּת אָסָֽא׃ ס

< 2 ਇਤਿਹਾਸ 15 >