< 2 ਇਤਿਹਾਸ 15 >
1 ੧ ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ
Азариа же сын Ададов, бысть на нем Дух Божий:
2 ੨ ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
и изыде во сретение Асе и всему Иуде и Вениамину и рече ему: услышите мя, Аса и весь Иуда и Вениамин: Господь с вами, яко бысте с Ним: и аще взыщете Его, обрящется вам, аще же оставите Его, оставит вас:
3 ੩ ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ
мнози дние (будут) во Израили без Бога истиннаго и без священника учащаго и без закона:
4 ੪ ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ
егда же обратятся в печали ко Господу Богу Израилеву и взыщут Его, и обрящется им:
5 ੫ ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
и во время оно не будет мир исходящему и входящему, яко ужас Господень на всех обитающих на земли
6 ੬ ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ
и ополчится язык на язык и град противу града, яко Господь смутит их во всяцей печали:
7 ੭ ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!
и вы укрепитеся, и да не ослабеют руки вашя, есть бо мзда делу вашему.
8 ੮ ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ
И егда услыша Аса словеса сия и пророчество Азарии пророка, укрепися и отя вся идолы от всея земли Иудины и Вениамини и от градов, ихже содержаше Иеровоам в горе Ефремли, и освяти олтарь Господень, иже бе пред храмом Господним:
9 ੯ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ
собра же (всего) Иуду и Вениамина и пришелцев обитающих с ним от Ефрема и от Манассии и от Симеона, мнози бо к нему прибегоша от Израиля, егда увидеша, яко Господь Бог его с ним.
10 ੧੦ ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ
И собрашася во Иерусалим в месяц третий, в лето пятоенадесять царства Асы,
11 ੧੧ ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
и пожроша Господу в день той от корыстей, ихже приведоша, волов седмь сот и овец седмь тысящ,
12 ੧੨ ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ
и поидоша в завете, еже искати Господа Бога отец своих всем сердцем и всею душею своею:
13 ੧੩ ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
и (рече): всяк, иже аще не взыщет Господа Бога Израилева, да умрет от юнаго даже до старейшаго, от мужа даже до жены.
14 ੧੪ ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।
И кляшася Господу гласом великим в восклицании и в трубах и в рожаных.
15 ੧੫ ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ
И возрадовася весь Иуда о клятве, яко от всея души кляшася, и всею волею взыскаша Его, и обретеся им, и даде им Господь покой окрест.
16 ੧੬ ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
И Мааху матерь свою отлучи, да не служит Астарту, и сокруши идола и сожже в потоце Кедрстем.
17 ੧੭ ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
Токмо высоких не отстави, еще бо бяху во Израили, но сердце Асы бе совершенно во всех днех его:
18 ੧੮ ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
и внесе святая Давида отца своего и святая своя в дом Божий, сребро и злато и сосуды.
19 ੧੯ ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ।
И брань не бысть ему даже до тридесять пятаго лета царства Асина.