< 2 ਇਤਿਹਾਸ 16 >
1 ੧ ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
Године тридесет шесте царовања Асиног изиђе Васа, цар Израиљев, на Јуду, и стаде зидати Раму да не да никоме отићи к Аси, цару Јудином, ни од њега доћи.
2 ੨ ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
Тада узе Аса сребро и злато из ризница дома Господњег и дома царевог, и посла Вен-Ададу цару сирском, који живљаше у Дамаску, и поручи:
3 ੩ ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ
Вера је између мене и тебе, између оца мог и оца твог, ево шаљем ти сребра и злата, хајде поквари веру коју имаш са Васом царем Израиљевим, еда би отишао од мене.
4 ੪ ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ
И послуша Вен-Адад цара Асу, и посла војводе своје на градове Израиљеве, и освојише Ијон и Дан и Авел-Мајим и све градове Нефталимове у којима беху житнице.
5 ੫ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ
А кад Васа то чу, преста зидати Раму и остави дело своје.
6 ੬ ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਪਾਹ ਨੂੰ ਬਣਾਇਆ।
Тада цар Аса узе сав народ Јудин, те однесоше камење из Раме и дрво, чим зидаше Васа, и од њега сазида Гавају и Миспу.
7 ੭ ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
А у то време дође Ананије виделац к Аси, цару Јудином, и рече му: Што си се поуздао у цара сирског а ниси се поуздао у Господа Бога свог, зато се војска цара сирског измаче из твојих руку.
8 ੮ ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
Нису ли Етиопљани и Лувеји имали велике војске с врло много кола и коњика? Па кад си се поуздао у Господа, даде ти их у руке.
9 ੯ ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!
Јер очи Господње гледају по свој земљи да би показивао силу своју према онима којима је срце цело према Њему. Лудо си у том радио; зато ће одсада бити ратови на те.
10 ੧੦ ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।
Тада се Аса разгневи на пророка, и стави га у тамницу, јер се расрди на њ за то; и потлачи Аса неке из народа у то време.
11 ੧੧ ਅਤੇ ਵੇਖੋ, ਆਸਾ ਦੇ ਬਾਕੀ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
Али гле, дела Асина, прва и последња, ено записана су у књизи о царевима Јудиним и Израиљевим.
12 ੧੨ ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
И разболе се Аса тридесет девете године царовања свог од ногу, и болест његова би врло тешка, али ни у болести својој не тражи Господа него лекаре.
13 ੧੩ ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ
И тако почину Аса код отаца својих, и умре четрдесет прве године царовања свог.
14 ੧੪ ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।
И погребоше га у гробу његовом, који ископа себи у граду Давидовом, и метнуше га на постељу коју беше напунио мирисавих ствари и масти зготовљених вештином апотекарском, и спалише му их врло много.