< 2 ਇਤਿਹਾਸ 17 >
1 ੧ ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
亞撒的兒子約沙法接續他作王,奮勇自強,防備以色列人,
2 ੨ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
安置軍兵在猶大一切堅固城裏,又安置防兵在猶大地和他父亞撒所得以法蓮的城邑中。
3 ੩ ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
耶和華與約沙法同在;因為他行他祖大衛初行的道,不尋求巴力,
4 ੪ ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
只尋求他父親的上帝,遵行他的誡命,不效法以色列人的行為。
5 ੫ ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
所以耶和華堅定他的國,猶大眾人給他進貢;約沙法大有尊榮資財。
6 ੬ ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
他高興遵行耶和華的道,並且從猶大除掉一切邱壇和木偶。
7 ੭ ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
他作王第三年,就差遣臣子便‧亥伊勒、俄巴底、撒迦利雅、拿坦業、米該亞往猶大各城去教訓百姓。
8 ੮ ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
同着他們有利未人示瑪雅、尼探雅、西巴第雅、亞撒黑、示米拉末、約拿單、亞多尼雅、多比雅、駝‧巴多尼雅,又有祭司以利沙瑪、約蘭同着他們。
9 ੯ ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
他們帶着耶和華的律法書,走遍猶大各城教訓百姓。
10 ੧੦ ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
耶和華使猶大四圍的列國都甚恐懼,不敢與約沙法爭戰。
11 ੧੧ ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
有些非利士人與約沙法送禮物,納貢銀。阿拉伯人也送他公綿羊七千七百隻,公山羊七千七百隻。
12 ੧੨ ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
約沙法日漸強大,在猶大建造營寨和積貨城。
13 ੧੩ ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
他在猶大城邑中有許多工程,又在耶路撒冷有戰士,就是大能的勇士。
14 ੧੪ ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
他們的數目,按着宗族,記在下面:猶大族的千夫長押拿為首率領大能的勇士-三十萬;
15 ੧੫ ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
其次是,千夫長約哈難率領大能的勇士-二十八萬;
16 ੧੬ ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
其次是,細基利的兒子亞瑪斯雅(他為耶和華犧牲自己)率領大能的勇士-二十萬。
17 ੧੭ ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
便雅憫族,是大能的勇士以利雅大率領拿弓箭和盾牌的-二十萬;
18 ੧੮ ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
其次是,約薩拔率領預備打仗的-十八萬。
19 ੧੯ ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।
這都是伺候王的,還有王在猶大全地堅固城所安置的不在其內。