< 2 ਇਤਿਹਾਸ 17 >

1 ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
וַיִּמְלֹךְ יְהוֹשָׁפָט בְּנוֹ תַּחְתָּיו וַיִּתְחַזֵּק עַל־יִשְׂרָאֵֽל׃
2 ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
וַיִּתֶּן־חַיִל בְּכׇל־עָרֵי יְהוּדָה הַבְּצֻרוֹת וַיִּתֵּן נְצִיבִים בְּאֶרֶץ יְהוּדָה וּבְעָרֵי אֶפְרַיִם אֲשֶׁר לָכַד אָסָא אָבִֽיו׃
3 ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
וַיְהִי יְהֹוָה עִם־יְהוֹשָׁפָט כִּי הָלַךְ בְּדַרְכֵי דָּוִיד אָבִיו הָרִאשֹׁנִים וְלֹא דָרַשׁ לַבְּעָלִֽים׃
4 ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
כִּי לֵאלֹהֵי אָבִיו דָּרָשׁ וּבְמִצְוֺתָיו הָלָךְ וְלֹא כְּמַעֲשֵׂה יִשְׂרָאֵֽל׃
5 ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
וַיָּכֶן יְהֹוָה אֶת־הַמַּמְלָכָה בְּיָדוֹ וַיִּתְּנוּ כׇל־יְהוּדָה מִנְחָה לִיהֽוֹשָׁפָט וַיְהִי־לוֹ עֹשֶׁר־וְכָבוֹד לָרֹֽב׃
6 ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
וַיִּגְבַּהּ לִבּוֹ בְּדַרְכֵי יְהֹוָה וְעוֹד הֵסִיר אֶת־הַבָּמוֹת וְאֶת־הָאֲשֵׁרִים מִיהוּדָֽה׃
7 ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
וּבִשְׁנַת שָׁלוֹשׁ לְמׇלְכוֹ שָׁלַח לְשָׂרָיו לְבֶן־חַיִל וּלְעֹבַדְיָה וְלִזְכַרְיָה וְלִנְתַנְאֵל וּלְמִיכָיָהוּ לְלַמֵּד בְּעָרֵי יְהוּדָֽה׃
8 ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
וְעִמָּהֶם הַלְוִיִּם שְֽׁמַעְיָהוּ וּנְתַנְיָהוּ וּזְבַדְיָהוּ וַעֲשָׂהאֵל (ושמרימות) [וּשְׁמִירָמוֹת] וִיהוֹנָתָן וַאֲדֹנִיָּהוּ וְטוֹבִיָּהוּ וְטוֹב אֲדוֹנִיָּה הַלְוִיִּם וְעִמָּהֶם אֱלִישָׁמָע וִיהוֹרָם הַכֹּהֲנִֽים׃
9 ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
וַֽיְלַמְּדוּ בִּיהוּדָה וְעִמָּהֶם סֵפֶר תּוֹרַת יְהֹוָה וַיָּסֹבּוּ בְּכׇל־עָרֵי יְהוּדָה וַֽיְלַמְּדוּ בָּעָֽם׃
10 ੧੦ ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
וַיְהִי ׀ פַּחַד יְהֹוָה עַל כׇּל־מַמְלְכוֹת הָאֲרָצוֹת אֲשֶׁר סְבִיבוֹת יְהוּדָה וְלֹא נִלְחֲמוּ עִם־יְהוֹשָׁפָֽט׃
11 ੧੧ ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
וּמִן־פְּלִשְׁתִּים מְבִיאִים לִיהוֹשָׁפָט מִנְחָה וְכֶסֶף מַשָּׂא גַּם הָעַרְבִיאִים מְבִיאִים לוֹ צֹאן אֵילִים שִׁבְעַת אֲלָפִים וּשְׁבַע מֵאוֹת וּתְיָשִׁים שִׁבְעַת אֲלָפִים וּשְׁבַע מֵאֽוֹת׃
12 ੧੨ ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
וַיְהִי יְהוֹשָׁפָט הֹלֵךְ וְגָדֵל עַד־לְמָעְלָה וַיִּבֶן בִּיהוּדָה בִּירָנִיּוֹת וְעָרֵי מִסְכְּנֽוֹת׃
13 ੧੩ ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
וּמְלָאכָה רַבָּה הָיָה לוֹ בְּעָרֵי יְהוּדָה וְאַנְשֵׁי מִלְחָמָה גִּבּוֹרֵי חַיִל בִּירוּשָׁלָֽ͏ִם׃
14 ੧੪ ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
וְאֵלֶּה פְקֻדָּתָם לְבֵית אֲבוֹתֵיהֶם לִֽיהוּדָה שָׂרֵי אֲלָפִים עַדְנָה הַשָּׂר וְעִמּוֹ גִּבּוֹרֵי חַיִל שְׁלֹשׁ מֵאוֹת אָֽלֶף׃
15 ੧੫ ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
וְעַל־יָדוֹ יְהוֹחָנָן הַשָּׂר וְעִמּוֹ מָאתַיִם וּשְׁמוֹנִים אָֽלֶף׃
16 ੧੬ ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
וְעַל־יָדוֹ עֲמַסְיָה בֶן־זִכְרִי הַמִּתְנַדֵּב לַיהֹוָה וְעִמּוֹ מָאתַיִם אֶלֶף גִּבּוֹר חָֽיִל׃
17 ੧੭ ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
וּמִן־בִּנְיָמִן גִּבּוֹר חַיִל אֶלְיָדָע וְעִמּוֹ נֹשְׁקֵי־קֶשֶׁת וּמָגֵן מָאתַיִם אָֽלֶף׃
18 ੧੮ ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
וְעַל־יָדוֹ יְהוֹזָבָד וְעִמּוֹ מֵאָה־וּשְׁמוֹנִים אֶלֶף חֲלוּצֵי צָבָֽא׃
19 ੧੯ ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।
אֵלֶּה הַמְשָׁרְתִים אֶת־הַמֶּלֶךְ מִלְּבַד אֲשֶׁר־נָתַן הַמֶּלֶךְ בְּעָרֵי הַמִּבְצָר בְּכׇל־יְהוּדָֽה׃

< 2 ਇਤਿਹਾਸ 17 >