< 2 ਇਤਿਹਾਸ 18 >

1 ਯਹੋਸ਼ਾਫ਼ਾਤ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ
וַיְהִ֧י לִֽיהוֹשָׁפָ֛ט עֹ֥שֶׁר וְכָב֖וֹד לָרֹ֑ב וַיִּתְחַתֵּ֖ן לְאַחְאָֽב׃
2 ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪਰੇਰਿਆ
וַיֵּרֶד֩ לְקֵ֨ץ שָׁנִ֤ים אֶל־אַחְאָב֙ לְשֹׁ֣מְר֔וֹן וַיִּֽזְבַּֽח־ל֨וֹ אַחְאָ֜ב צֹ֤אן וּבָקָר֙ לָרֹ֔ב וְלָעָ֖ם אֲשֶׁ֣ר עִמּ֑וֹ וַיְסִיתֵ֕הוּ לַעֲל֖וֹת אֶל־רָמ֥וֹת גִּלְעָֽד׃
3 ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
וַיֹּ֜אמֶר אַחְאָ֣ב מֶֽלֶךְ־יִשְׂרָאֵ֗ל אֶל־יְהֽוֹשָׁפָט֙ מֶ֣לֶךְ יְהוּדָ֔ה הֲתֵלֵ֥ךְ עִמִּ֖י רָמֹ֣ת גִּלְעָ֑ד וַיֹּ֣אמֶר ל֗וֹ כָּמ֤וֹנִי כָמ֙וֹךָ֙ וּכְעַמְּךָ֣ עַמִּ֔י וְעִמְּךָ֖ בַּמִּלְחָמָֽה׃
4 ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ
וַיֹּ֥אמֶר יְהוֹשָׁפָ֖ט אֶל־מֶ֣לֶךְ יִשְׂרָאֵ֑ל דְּרָשׁ־נָ֥א כַיּ֖וֹם אֶת־דְּבַ֥ר יְהוָֽה׃
5 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
וַיִּקְבֹּ֨ץ מֶֽלֶךְ־יִשְׂרָאֵ֥ל אֶֽת־הַנְּבִאִים֮ אַרְבַּ֣ע מֵא֣וֹת אִישׁ֒ וַיֹּ֣אמֶר אֲלֵהֶ֗ם הֲנֵלֵ֞ךְ אֶל־רָמֹ֥ת גִּלְעָ֛ד לַמִּלְחָמָ֖ה אִם־אֶחְדָּ֑ל וַיֹּאמְר֣וּ עֲלֵ֔ה וְיִתֵּ֥ן הָאֱלֹהִ֖ים בְּיַ֥ד הַמֶּֽלֶךְ׃
6 ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
וַיֹּ֙אמֶר֙ יְה֣וֹשָׁפָ֔ט הַאֵ֨ין פֹּ֥ה נָבִ֛יא לַיהוָ֖ה ע֑וֹד וְנִדְרְשָׁ֖ה מֵאֹתֽוֹ׃
7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ
וַיֹּ֣אמֶר מֶֽלֶךְ־יִשְׂרָאֵ֣ל ׀ אֶֽל־יְהוֹשָׁפָ֡ט ע֣וֹד אִישׁ־אֶחָ֡ד לִדְרוֹשׁ֩ אֶת־יְהוָ֨ה מֵֽאֹת֜וֹ וַאֲנִ֣י שְׂנֵאתִ֗יהוּ כִּֽי־אֵ֠ינֶנּוּ מִתְנַבֵּ֨א עָלַ֤י לְטוֹבָה֙ כִּ֣י כָל־יָמָ֣יו לְרָעָ֔ה ה֖וּא מִיכָ֣יְהוּ בֶן־יִמְלָ֑א וַיֹּ֙אמֶר֙ יְה֣וֹשָׁפָ֔ט אַל־יֹאמַ֥ר הַמֶּ֖לֶךְ כֵּֽן׃
8 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ
וַיִּקְרָא֙ מֶ֣לֶךְ יִשְׂרָאֵ֔ל אֶל־סָרִ֖יס אֶחָ֑ד וַיֹּ֕אמֶר מַהֵ֖ר מיכהו בֶן־יִמְלָֽא׃
9 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
וּמֶ֣לֶךְ יִשְׂרָאֵ֡ל וִֽיהוֹשָׁפָ֣ט מֶֽלֶךְ־יְהוּדָ֡ה יוֹשְׁבִים֩ אִ֨ישׁ עַל־כִּסְא֜וֹ מְלֻבָּשִׁ֤ים בְּגָדִים֙ וְיֹשְׁבִ֣ים בְּגֹ֔רֶן פֶּ֖תַח שַׁ֣עַר שֹׁמְר֑וֹן וְכָל־הַ֨נְּבִיאִ֔ים מִֽתְנַבְּאִ֖ים לִפְנֵיהֶֽם׃
10 ੧੦ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ!
וַיַּ֥עַשׂ ל֛וֹ צִדְקִיָּ֥הוּ בֶֽן־כְּנַעֲנָ֖ה קַרְנֵ֣י בַרְזֶ֑ל וַיֹּ֙אמֶר֙ כֹּֽה־אָמַ֣ר יְהוָ֔ה בְּאֵ֛לֶּה תְּנַגַּ֥ח אֶת־אֲרָ֖ם עַד־כַּלּוֹתָֽם׃
11 ੧੧ ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
וְכָל־הַ֨נְּבִאִ֔ים נִבְּאִ֥ים כֵּ֖ן לֵאמֹ֑ר עֲלֵ֞ה רָמֹ֤ת גִּלְעָד֙ וְהַצְלַ֔ח וְנָתַ֥ן יְהוָ֖ה בְּיַ֥ד הַמֶּֽלֶךְ׃
12 ੧੨ ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ।
וְהַמַּלְאָ֞ךְ אֲשֶׁר־הָלַ֣ךְ ׀ לִקְרֹ֣א לְמִיכָ֗יְהוּ דִּבֶּ֤ר אֵלָיו֙ לֵאמֹ֔ר הִנֵּ֞ה דִּבְרֵ֧י הַנְּבִאִ֛ים פֶּֽה־אֶחָ֥ד ט֖וֹב אֶל־הַמֶּ֑לֶךְ וִֽיהִי־נָ֧א דְבָרְךָ֛ כְּאַחַ֥ד מֵהֶ֖ם וְדִבַּ֥רְתָּ טּֽוֹב׃
13 ੧੩ ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
וַיֹּ֖אמֶר מִיכָ֑יְהוּ חַי־יְהוָ֕ה כִּ֛י אֶת־אֲשֶׁר־יֹאמַ֥ר אֱלֹהַ֖י אֹת֥וֹ אֲדַבֵּֽר׃
14 ੧੪ ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
וַיָּבֹא֮ אֶל־הַמֶּלֶךְ֒ וַיֹּ֨אמֶר הַמֶּ֜לֶךְ אֵלָ֗יו מִיכָה֙ הֲנֵלֵ֞ךְ אֶל־רָמֹ֥ת גִּלְעָ֛ד לַמִּלְחָמָ֖ה אִם־אֶחְדָּ֑ל וַיֹּ֙אמֶר֙ עֲל֣וּ וְהַצְלִ֔יחוּ וְיִנָּתְנ֖וּ בְּיֶדְכֶֽם׃
15 ੧੫ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ?
וַיֹּ֤אמֶר אֵלָיו֙ הַמֶּ֔לֶךְ עַד־כַּמֶּ֥ה פְעָמִ֖ים אֲנִ֣י מַשְׁבִּיעֶ֑ךָ אֲ֠שֶׁר לֹֽא־תְדַבֵּ֥ר אֵלַ֛י רַק־אֱמֶ֖ת בְּשֵׁ֥ם יְהוָֽה׃
16 ੧੬ ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
וַיֹּ֗אמֶר רָאִ֤יתִי אֶת־כָּל־יִשְׂרָאֵל֙ נְפוֹצִ֣ים עַל־הֶֽהָרִ֔ים כַּצֹּ֕אן אֲשֶׁ֥ר אֵין־לָהֶ֖ן רֹעֶ֑ה וַיֹּ֤אמֶר יְהוָה֙ לֹֽא־אֲדֹנִ֣ים לָאֵ֔לֶּה יָשׁ֥וּבוּ אִישׁ־לְבֵית֖וֹ בְּשָׁלֽוֹם׃
17 ੧੭ ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
וַיֹּ֥אמֶר מֶֽלֶךְ־יִשְׂרָאֵ֖ל אֶל־יְהוֹשָׁפָ֑ט הֲלֹא֙ אָמַ֣רְתִּי אֵלֶ֔יךָ לֹא־יִתְנַבֵּ֥א עָלַ֛י ט֖וֹב כִּ֥י אִם־לְרָֽע׃ ס
18 ੧੮ ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
וַיֹּ֕אמֶר לָכֵ֖ן שִׁמְע֣וּ דְבַר־יְהוָ֑ה רָאִ֤יתִי אֶת־יְהוָה֙ יוֹשֵׁ֣ב עַל־כִּסְא֔וֹ וְכָל־צְבָ֤א הַשָּׁמַ֙יִם֙ עֹֽמְדִ֔ים עַל־יְמִינ֖וֹ וּשְׂמֹאלֽוֹ׃
19 ੧੯ ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ
וַיֹּ֣אמֶר יְהוָ֗ה מִ֤י יְפַתֶּה֙ אֶת־אַחְאָ֣ב מֶֽלֶךְ־יִשְׂרָאֵ֔ל וְיַ֕עַל וְיִפֹּ֖ל בְּרָמ֣וֹת גִּלְעָ֑ד וַיֹּ֕אמֶר זֶ֚ה אֹמֵ֣ר כָּ֔כָה וְזֶ֖ה אֹמֵ֥ר כָּֽכָה׃
20 ੨੦ ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
וַיֵּצֵ֣א הָר֗וּחַ וַֽיַּעֲמֹד֙ לִפְנֵ֣י יְהוָ֔ה וַיֹּ֖אמֶר אֲנִ֣י אֲפַתֶּ֑נּוּ וַיֹּ֧אמֶר יְהוָ֛ה אֵלָ֖יו בַּמָּֽה׃
21 ੨੧ ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ।
וַיֹּ֗אמֶר אֵצֵא֙ וְהָיִ֙יתִי֙ לְר֣וּחַ שֶׁ֔קֶר בְּפִ֖י כָּל־נְבִיאָ֑יו וַיֹּ֗אמֶר תְּפַתֶּה֙ וְגַם־תּוּכָ֔ל צֵ֖א וַעֲשֵׂה־כֵֽן׃
22 ੨੨ ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!
וְעַתָּ֗ה הִנֵּ֨ה נָתַ֤ן יְהוָה֙ ר֣וּחַ שֶׁ֔קֶר בְּפִ֖י נְבִיאֶ֣יךָ אֵ֑לֶּה וַֽיהוָ֔ה דִּבֶּ֥ר עָלֶ֖יךָ רָעָֽה׃ ס
23 ੨੩ ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
וַיִּגַּשׁ֙ צִדְקִיָּ֣הוּ בֶֽן־כְּנַעֲנָ֔ה וַיַּ֥ךְ אֶת־מִיכָ֖יְהוּ עַל־הַלֶּ֑חִי וַיֹּ֗אמֶר אֵ֣י זֶ֤ה הַדֶּ֙רֶךְ֙ עָבַ֧ר רֽוּחַ־יְהוָ֛ה מֵאִתִּ֖י לְדַבֵּ֥ר אֹתָֽךְ׃
24 ੨੪ ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!
וַיֹּ֣אמֶר מִיכָ֔יְהוּ הִנְּךָ֥ רֹאֶ֖ה בַּיּ֣וֹם הַה֑וּא אֲשֶׁ֥ר תָּב֛וֹא חֶ֥דֶר בְּחֶ֖דֶר לְהֵחָבֵֽא׃
25 ੨੫ ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ ।
וַיֹּ֙אמֶר֙ מֶ֣לֶךְ יִשְׂרָאֵ֔ל קְחוּ֙ אֶת־מִיכָ֔יְהוּ וַהֲשִׁיבֻ֖הוּ אֶל־אָמ֣וֹן שַׂר־הָעִ֑יר וְאֶל־יוֹאָ֖שׁ בֶּן־הַמֶּֽלֶךְ׃
26 ੨੬ ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ!
וַאֲמַרְתֶּ֗ם כֹּ֚ה אָמַ֣ר הַמֶּ֔לֶךְ שִׂ֥ימוּ זֶ֖ה בֵּ֣ית הַכֶּ֑לֶא וְהַאֲכִלֻ֜הוּ לֶ֤חֶם לַ֙חַץ֙ וּמַ֣יִם לַ֔חַץ עַ֖ד שׁוּבִ֥י בְשָׁלֽוֹם׃
27 ੨੭ ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।
וַיֹּ֣אמֶר מִיכָ֔יְהוּ אִם־שׁ֤וֹב תָּשׁוּב֙ בְּשָׁל֔וֹם לֹא־דִבֶּ֥ר יְהוָ֖ה בִּ֑י וַיֹּ֕אמֶר שִׁמְע֖וּ עַמִּ֥ים כֻּלָּֽם׃ פ
28 ੨੮ ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਰਾਮੋਥ ਗਿਲਆਦ ਨੂੰ ਚੜ੍ਹੇ
וַיַּ֧עַל מֶֽלֶךְ־יִשְׂרָאֵ֛ל וִֽיהוֹשָׁפָ֥ט מֶֽלֶךְ־יְהוּדָ֖ה אֶל־רָמֹ֥ת גִּלְעָֽד׃
29 ੨੯ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
וַיֹּאמֶר֩ מֶ֨לֶךְ יִשְׂרָאֵ֜ל אֶל־יְהוֹשָׁפָ֗ט הִתְחַפֵּשׂ֙ וָב֣וֹא בַמִּלְחָמָ֔ה וְאַתָּ֖ה לְבַ֣שׁ בְּגָדֶ֑יךָ וַיִּתְחַפֵּשׂ֙ מֶ֣לֶךְ יִשְׂרָאֵ֔ל וַיָּבֹ֖אוּ בַּמִּלְחָמָֽה׃
30 ੩੦ ਪਰ ਅਰਾਮ ਦੇ ਰਾਜੇ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ
וּמֶ֣לֶךְ אֲרָ֡ם צִוָּה֩ אֶת־שָׂרֵ֨י הָרֶ֤כֶב אֲשֶׁר־לוֹ֙ לֵאמֹ֔ר לֹ֚א תִּלָּ֣חֲמ֔וּ אֶת־הַקָּטֹ֖ן אֶת־הַגָּד֑וֹל כִּ֛י אִֽם־אֶת־מֶ֥לֶךְ יִשְׂרָאֵ֖ל לְבַדּֽוֹ׃
31 ੩੧ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
וַיְהִ֡י כִּרְאוֹת֩ שָׂרֵ֨י הָרֶ֜כֶב אֶת־יְהוֹשָׁפָ֗ט וְהֵ֤מָּה אָֽמְרוּ֙ מֶ֣לֶךְ יִשְׂרָאֵ֣ל ה֔וּא וַיָּסֹ֥בּוּ עָלָ֖יו לְהִלָּחֵ֑ם וַיִּזְעַ֤ק יְהֽוֹשָׁפָט֙ וַֽיהוָ֣ה עֲזָר֔וֹ וַיְסִיתֵ֥ם אֱלֹהִ֖ים מִמֶּֽנּוּ׃
32 ੩੨ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
וַיְהִ֗י כִּרְאוֹת֙ שָׂרֵ֣י הָרֶ֔כֶב כִּ֥י לֹא־הָיָ֖ה מֶ֣לֶךְ יִשְׂרָאֵ֑ל וַיָּשֻׁ֖בוּ מֵאַחֲרָֽיו׃
33 ੩੩ ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
וְאִ֗ישׁ מָשַׁ֤ךְ בַּקֶּ֙שֶׁת֙ לְתֻמּ֔וֹ וַיַּךְ֙ אֶת־מֶ֣לֶךְ יִשְׂרָאֵ֔ל בֵּ֥ין הַדְּבָקִ֖ים וּבֵ֣ין הַשִּׁרְיָ֑ן וַיֹּ֣אמֶר לָֽרַכָּ֗ב הֲפֹ֧ךְ ידיך וְהוֹצֵאתַ֥נִי מִן־הַֽמַּחֲנֶ֖ה כִּ֥י הָחֳלֵֽיתִי׃
34 ੩੪ ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।
וַתַּ֤עַל הַמִּלְחָמָה֙ בַּיּ֣וֹם הַה֔וּא וּמֶ֣לֶךְ יִשְׂרָאֵ֗ל הָיָ֨ה מַעֲמִ֧יד בַּמֶּרְכָּבָ֛ה נֹ֥כַח אֲרָ֖ם עַד־הָעָ֑רֶב וַיָּ֕מָת לְעֵ֖ת בּ֥וֹא הַשָּֽׁמֶשׁ׃

< 2 ਇਤਿਹਾਸ 18 >