< 2 ਇਤਿਹਾਸ 19 >
1 ੧ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।
Judov kralj Józafat pa se je v miru vrnil k svoji hiši v Jeruzalem.
2 ੨ ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
Hananíjev sin Jehú, videc, je odšel ven, da ga sreča in kralju Józafatu rekel: »Ali naj bi pomagal brezbožnikom in ljubil tiste, ki sovražijo Gospoda? Zato je izpred Gospoda na tebi bes.
3 ੩ ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।
Kljub temu so v tebi najdene dobre stvari v tem, da si iz dežele odvzel ašere in si svoje srce pripravil, da išče Boga.
4 ੪ ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
Józafat je prebival v Jeruzalemu. In odšel je ponovno ven skozi ljudstvo od Beeršébe do gore Efrájim in jih vodil nazaj h Gospodu, Bogu njihovih očetov.
5 ੫ ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਨਿਯੁਕਤ ਕੀਤੇ
Postavil je sodnike vsepovsod po deželi, po vseh utrjenih Judovih mestih, mestu za mestom
6 ੬ ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
in sodnikom rekel: »Pazite, kaj počnete, kajti ne sodite za človeka, temveč za Gospoda, ki je z vami v sodbi.
7 ੭ ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
Zatorej naj bo sedaj nad vami Gospodov strah. Pazite in to storite, kajti z Gospodom, svojim Bogom, ni krivičnosti, niti oziranja na osebe, niti sprejemanja darov.
8 ੮ ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
Poleg tega je v Jeruzalemu Józafat postavil od Lévijevcev in od duhovnikov in od vodij Izraelovih očetov za Gospodovo sodbo in za oporekanja, ko so se vrnili v Jeruzalem.
9 ੯ ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।
Zadolžil jih je, rekoč: »To boste delali v Gospodovem strahu, zvesto in s popolnim srcem.
10 ੧੦ ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
Kakršnakoli zadeva bo prišla k vam od vaših bratov, ki prebivajo v svojih mestih, med krvjo in krvjo, med postavo in zapovedjo, zakoni in sodbami, jih boste torej opozorili, da ne prestopajo zoper Gospoda in tako [ne] pride bes nad vas in nad vaše brate. To delajte in se ne boste pregrešili.
11 ੧੧ ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ।
Glejte, véliki duhovnik Amarjá je nad vami v vseh Gospodovih zadevah in Jišmaélov sin Zebadjá, vladar Judove hiše, za vse kraljeve zadeve. Prav tako bodo Lévijevci častniki pred vami. Postopajte pogumno in Gospod bo z dobrim.«