< 2 ਇਤਿਹਾਸ 20 >
1 ੧ ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ
그 후에 모압 자손과 암몬 자손이 몇 마온 사람과 함께와서 여호사밧을 치고자 한지라
2 ੨ ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ
혹이 와서 여호사밧에게 고하여 가로되 `큰 무리가 바다 저편 아람에서 왕을 치러 오는데 이제 하사손다말 곧 엔게디에 있나이다'
3 ੩ ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
여호사밧이 두려워하여 여호와께로 낯을 향하여 간구하고 온 유다 백성에게 금식하라 공포하매
4 ੪ ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ
유다 사람이 여호와께 도우심을 구하려 하여 유다 모든 성읍에서 모여와서 여호와께 간구하더라
5 ੫ ਅਤੇ ਯਹੋਸ਼ਾਫ਼ਾਤ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ
여호사밧이 여호와의 전 새 뜰 앞에서 유다와 예루살렘의 회중 가운데 서서
6 ੬ ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
가로되 '우리 열조의 하나님 여호와여, 주는 하늘에서 하나님이 아니시니이까? 이방 사람의 모든 나라를 다스리지 아니하시나이까? 주의 손에 권세와 능력이 있사오니 능히 막을 사람이 없나이다
7 ੭ ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
우리 하나님이시여! 전에 이 땅 거민을 주의 백성 이스라엘 앞에서 쫓아내시고 그 땅으로 주의 벗 아브라함의 자손에게 영영히 주지 아니하셨나이까?
8 ੮ ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
저희가 이 땅에 거하여 주의 이름을 위하여 한 성소를 건축하고 이르기를
9 ੯ ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
만일 재앙이나, 난리나, 견책이나, 온역이나, 기근이 우리에게 임하면 주의 이름이 이 전에 있으니 우리가 이 전 앞과 주의 앞에 서서 이 환난 가운데서 주께 부르짖은즉 들으시고 구원하시리라 하였나이다
10 ੧੦ ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
옛적에 이스라엘이 애굽 땅에서 나올 때에 암몬 자손과 모압 자손과 세일산 사람을 침노하기를 주께서 용납하지 아니하시므로 이에 치우쳐 저희를 떠나고 멸하지 아니하였거늘
11 ੧੧ ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ਼ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ!
이제 저희가 우리에게 갚는 것을 보옵소서 저희가 와서 주께서 우리에게 주신 주의 기업에서 우리를 쫓아 내고자 하나이다
12 ੧੨ ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
우리 하나님이여, 저희를 징벌하지 아니하시나이까? 우리를 치러 오는 이 큰 무리를 우리가 대적할 능력이 없고 어떻게 할 줄도 알지 못하옵고 오직 주만 바라보나이다' 하고
13 ੧੩ ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।
유다 모든 사람은 그 아내와 자녀와 어린 자로 더불어 여호와 앞에 섰더라
14 ੧੪ ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਾਫ਼ ਦੀ ਵੰਸ਼ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯਈਏਲ ਦਾ ਪੜੋਤਾ ਤੇ ਮੱਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ
여호와의 신이 회중 가운데서 레위 사람 야하시엘에게 임하셨으니 저는 아삽 자손 맛다냐의 현손이요, 여이엘의 증손이요, 브나야의 손자요, 스가랴의 아들이더라
15 ੧੫ ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
야하시엘이 가로되 `온 유다와 예루살렘 거민과 여호사밧 왕이여 들을지어다! 여호와께서 너희에게 말씀하시기를 이 큰 무리로 인하여 두려워하거나 놀라지 말라 이 전쟁이 너희에게 속한 것이 아니요 하나님께 속한 것이니라
16 ੧੬ ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
내일 너희는 마주 내려 가라 저희가 시스 고개로 말미암아 올라오리니 너희가 골짜기 어귀 여루엘 들 앞에서 만나려니와
17 ੧੭ ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
이 전쟁에는 너희가 싸울 것이 없나니 항오를 이루고 서서 너희와 함께한 여호와가 구원하는 것을 보라! 유다와 예루살렘아! 너희는 두려워하며 놀라지 말고 내일 저희를 마주 나가라 여호와가 너희와 함께 하리라 하셨느니라' 하매
18 ੧੮ ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
여호사밧이 몸을 굽혀 얼굴을 땅에 대니 온 유다와 예루살렘 거민들도 여호와 앞에 엎드려 경배하고
19 ੧੯ ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ
그핫 자손과 고라 자손에게 속한 레위 사람들은 서서 심히 큰 소리로 이스라엘 하나님 여호와를 찬송하니라
20 ੨੦ ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
이에 백성들이 일찌기 일어나서 드고아 들로 나가니라 나갈 때에 여호사밧이 서서 가로되 '유다와 예루살렘 거민들아 내 말을 들을지어다! 너희는 너희 하나님 여호와를 신뢰하라! 그리하면 견고히 서리라 그 선지자를 신뢰하라! 그리하면 형통하리라' 하고
21 ੨੧ ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
백성으로 더불어 의논하고 노래하는 자를 택하여 거룩한 예복을 입히고 군대 앞에서 행하며 여호와를 찬송하여 이르기를 `여호와께 감사하세! 그 자비하심이 영원하도다' 하게 하였더니
22 ੨੨ ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।
그 노래와 찬송이 시작될 때에 여호와께서 복병을 두어 유다를 치러 온 암몬 자손과 모압과 세일산 사람을 치게 하시므로 저희가 패하였으니
23 ੨੩ ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
곧 암몬과 모압 자손이 일어나 세일산 거민을 쳐서 진멸하고 세일 거민을 멸한 후에는 저희가 피차에 살륙하였더라
24 ੨੪ ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!
유다 사람이 들 망대에 이르러 그 무리를 본즉 땅에 엎드러진 시체뿐이요 하나도 피한 자가 없는지라
25 ੨੫ ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
여호사밧과 그 백성이 가서 적군의 물건을 취할새 본즉 그 가운 데에 재물과 의복과 보물이 많이 있는 고로 각기 취하는데 그 물건이 너무 많아 능히 가져갈 수 없을만큼 많으므로 사흘 동안에 취하고
26 ੨੬ ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ
제 사일에 무리가 브라가 골짜기에 모여서 거기서 여호와를 송축한지라 그러므로 오늘날까지 그 곳을 브라가 골짜기라 일컫더라
27 ੨੭ ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
유다와 예루살렘 모든 사람이 여호사밧을 선두로 즐거이 예루살렘으로 돌아왔으니 이는 여호와께서 저희로 그 적군을 이김을 인하여 즐거워하게 하셨음이라
28 ੨੮ ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
무리가 비파와 수금과 나팔을 합주하고 예루살렘에 이르러 여호와의 전에 나아가니라
29 ੨੯ ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
이방 모든 나라가 여호와께서 이스라엘의 적군을 치셨다 함을 듣고 하나님을 두려워한고로
30 ੩੦ ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ।
여호사밧의 나라가 태평하였으니 이는 그 하나님이 사방에서 저희에게 평강을 주셨음이더라
31 ੩੧ ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
여호사밧이 유다 왕이 되어 위에 나아갈 때에 나이 삼십 오세라 예루살렘에서 이십 오년을 치리하니라 그 모친의 이름은 아수바라 실히의 딸이더라
32 ੩੨ ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
여호사밧이 그 부친 아사의 길로 행하여 돌이켜 떠나지 아니하고 여호와 보시기에 정직히 행하였으나
33 ੩੩ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
산당은 폐하지 아니하였으므로 백성이 오히려 마음을 정하여 그 열조의 하나님께로 돌아오지 아니하였더라
34 ੩੪ ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ
이 외에 여호사밧의 시종 행적이 하나니의 아들 예후의 글에 다 기록되었고 그 글은 이스라엘 열왕기에 올랐더라
35 ੩੫ ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
유다왕 여호사밧이 나중에 이스라엘 왕 아하시야와 교제하였는데 아하시야는 심히 악을 행하는 자이었더라
36 ੩੬ ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
두 왕이 서로 결합하고 배를 지어 다시스로 보내고자 하여 에시온게벨에서 배를 지었더니
37 ੩੭ ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।
마레사 사람 도다와후의 아들 엘리에셀이 여호사밧을 향하여 예언하여 가로되 '왕이 아하시야와 교제하는고로 여호와께서 왕의 지은 것을 파하시리라' 하더니 이에 그 배가 파상하여 다시스로 가지 못하였더라