< 2 ਇਤਿਹਾਸ 21 >

1 ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
וַיִּשְׁכַּ֤ב יְהֹֽושָׁפָט֙ עִם־אֲבֹתָ֔יו וַיִּקָּבֵ֥ר עִם־אֲבֹתָ֖יו בְּעִ֣יר דָּוִ֑יד וַיִּמְלֹ֛ךְ יְהֹורָ֥ם בְּנֹ֖ו תַּחְתָּֽיו׃
2 ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ
וְלֹֽו־אַחִ֞ים בְּנֵ֣י יְהֹושָׁפָ֗ט עֲזַרְיָ֤ה וִֽיחִיאֵל֙ וּזְכַרְיָ֣הוּ וַעֲזַרְיָ֔הוּ וּמִיכָאֵ֖ל וּשְׁפַטְיָ֑הוּ כָּל־אֵ֕לֶּה בְּנֵ֥י יְהֹושָׁפָ֖ט מֶ֥לֶךְ־יִשְׂרָאֵֽל׃
3 ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ
וַיִּתֵּ֣ן לָהֶ֣ם ׀ אֲ֠בִיהֶם מַתָּנֹ֨ות רַבֹּ֜ות לְכֶ֤סֶף וּלְזָהָב֙ וּלְמִגְדָּנֹ֔ות עִם־עָרֵ֥י מְצֻרֹ֖ות בִּֽיהוּדָ֑ה וְאֶת־הַמַּמְלָכָ֛ה נָתַ֥ן לִֽיהֹורָ֖ם כִּי־ה֥וּא הַבְּכֹֽור׃ פ
4 ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
וַיָּ֨קָם יְהֹורָ֜ם עַל־מַמְלֶ֤כַת אָבִיו֙ וַיִּתְחַזַּ֔ק וַיַּהֲרֹ֥ג אֶת־כָּל־אֶחָ֖יו בֶּחָ֑רֶב וְגַ֖ם מִשָּׂרֵ֥י יִשְׂרָאֵֽל׃
5 ਯਹੋਰਾਮ ਜਦੋਂ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
בֶּן־שְׁלֹשִׁ֥ים וּשְׁתַּ֛יִם שָׁנָ֖ה יְהֹורָ֣ם בְּמָלְכֹ֑ו וּשְׁמֹונֶ֣ה שָׁנִ֔ים מָלַ֖ךְ בִּירוּשָׁלָֽ͏ִם׃
6 ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ
וַיֵּ֜לֶךְ בְּדֶ֣רֶךְ ׀ מַלְכֵ֣י יִשְׂרָאֵ֗ל כַּאֲשֶׁ֤ר עָשׂוּ֙ בֵּ֣ית אַחְאָ֔ב כִּ֚י בַּת־אַחְאָ֔ב הָ֥יְתָה לֹּ֖ו אִשָּׁ֑ה וַיַּ֥עַשׂ הָרַ֖ע בְּעֵינֵ֥י יְהוָֽה׃
7 ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ
וְלֹא־אָבָ֣ה יְהוָ֗ה לְהַשְׁחִית֙ אֶת־בֵּ֣ית דָּוִ֔יד לְמַ֣עַן הַבְּרִ֔ית אֲשֶׁ֥ר כָּרַ֖ת לְדָוִ֑יד וְכַאֲשֶׁ֣ר אָמַ֗ר לָתֵ֨ת לֹ֥ו נִ֛יר וּלְבָנָ֖יו כָּל־הַיָּמִֽים׃
8 ਉਹ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਆਪਣੇ ਉੱਤੇ ਇੱਕ ਹੋਰ ਰਾਜਾ ਬਣਾ ਲਿਆ
בְּיָמָיו֙ פָּשַׁ֣ע אֱדֹ֔ום מִתַּ֖חַת יַד־יְהוּדָ֑ה וַיַּמְלִ֥יכוּ עֲלֵיהֶ֖ם מֶֽלֶךְ׃
9 ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
וַיַּֽעֲבֹ֤ר יְהֹורָם֙ עִם־שָׂרָ֔יו וְכָל־הָרֶ֖כֶב עִמֹּ֑ו וַיְהִי֙ קָ֣ם לַ֔יְלָה וַיַּ֗ךְ אֶת־אֱדֹום֙ הַסֹּובֵ֣ב אֵלָ֔יו וְאֵ֖ת שָׂרֵ֥י הָרָֽכֶב׃
10 ੧੦ ਸੋ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਤੇ ਉਸੇ ਵੇਲੇ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
וַיִּפְשַׁ֨ע אֱדֹ֜ום מִתַּ֣חַת יַד־יְהוּדָ֗ה עַ֚ד הַיֹּ֣ום הַזֶּ֔ה אָ֣ז תִּפְשַׁ֥ע לִבְנָ֛ה בָּעֵ֥ת הַהִ֖יא מִתַּ֣חַת יָדֹ֑ו כִּ֣י עָזַ֔ב אֶת־יְהוָ֖ה אֱלֹהֵ֥י אֲבֹתָֽיו׃
11 ੧੧ ਇਸ ਤੋਂ ਬਿਨ੍ਹਾਂ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ
גַּם־ה֥וּא עָשָֽׂה־בָמֹ֖ות בְּהָרֵ֣י יְהוּדָ֑ה וַיֶּ֙זֶן֙ אֶת־יֹשְׁבֵ֣י יְרוּשָׁלַ֔͏ִם וַיַּדַּ֖ח אֶת־יְהוּדָֽה׃ פ
12 ੧੨ ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
וַיָּבֹ֤א אֵלָיו֙ מִכְתָּ֔ב מֵֽאֵלִיָּ֥הוּ הַנָּבִ֖יא לֵאמֹ֑ר כֹּ֣ה ׀ אָמַ֣ר יְהוָ֗ה אֱלֹהֵי֙ דָּוִ֣יד אָבִ֔יךָ תַּ֗חַת אֲשֶׁ֤ר לֹֽא־הָלַ֙כְתָּ֙ בְּדַרְכֵי֙ יְהֹושָׁפָ֣ט אָבִ֔יךָ וּבְדַרְכֵ֖י אָסָ֥א מֶֽלֶךְ־יְהוּדָֽה׃
13 ੧੩ ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ
וַתֵּ֗לֶךְ בְּדֶ֙רֶךְ֙ מַלְכֵ֣י יִשְׂרָאֵ֔ל וַתַּזְנֶ֤ה אֶת־יְהוּדָה֙ וְאֶת־יֹשְׁבֵ֣י יְרוּשָׁלַ֔͏ִם כְּהַזְנֹ֖ות בֵּ֣ית אַחְאָ֑ב וְגַ֨ם אֶת־אַחֶ֧יךָ בֵית־אָבִ֛יךָ הַטֹּובִ֥ים מִמְּךָ֖ הָרָֽגְתָּ׃
14 ੧੪ ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ ਅਤੇ ਤੇਰੇ ਪੁੱਤਰਾਂ ਤੇ ਤੇਰੀਆਂ ਰਾਣੀਆਂ ਨੂੰ ਅਤੇ ਤੇਰੀ ਸਾਰੀ ਮਿਲਖ਼ ਨੂੰ ਵੱਡੀ ਬਵਾ ਨਾਲ ਮਾਰੇਗਾ
הִנֵּ֣ה יְהוָ֗ה נֹגֵ֛ף מַגֵּפָ֥ה גְדֹולָ֖ה בְּעַמֶּ֑ךָ וּבְבָנֶ֥יךָ וּבְנָשֶׁ֖יךָ וּבְכָל־רְכוּשֶֽׁךָ׃
15 ੧੫ ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਐਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿੱਤ ਪ੍ਰਤੀ ਨਿੱਕਲਦੀਆਂ ਜਾਣਗੀਆਂ!
וְאַתָּ֛ה בָּחֳלָיִ֥ים רַבִּ֖ים בְּמַחֲלֵ֣ה מֵעֶ֑יךָ עַד־יֵצְא֤וּ מֵעֶ֙יךָ֙ מִן־הַחֹ֔לִי יָמִ֖ים עַל־יָמִֽים׃
16 ੧੬ ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ
וַיָּ֨עַר יְהוָ֜ה עַל־יְהֹורָ֗ם אֵ֣ת ר֤וּחַ הַפְּלִשְׁתִּים֙ וְהָ֣עַרְבִ֔ים אֲשֶׁ֖ר עַל־יַ֥ד כּוּשִֽׁים׃
17 ੧੭ ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ
וַיַּעֲל֤וּ בִֽיהוּדָה֙ וַיִּבְקָע֔וּהָ וַיִּשְׁבּ֗וּ אֵ֤ת כָּל־הָרְכוּשׁ֙ הַנִּמְצָ֣א לְבֵית־הַמֶּ֔לֶךְ וְגַם־בָּנָ֖יו וְנָשָׁ֑יו וְלֹ֤א נִשְׁאַר־לֹו֙ בֵּ֔ן כִּ֥י אִם־יְהֹואָחָ֖ז קְטֹ֥ן בָּנָֽיו׃
18 ੧੮ ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ
וְאַחֲרֵ֖י כָּל־זֹ֑את נְגָפֹ֨ו יְהוָ֧ה ׀ בְּמֵעָ֛יו לָחֳלִ֖י לְאֵ֥ין מַרְפֵּֽא׃
19 ੧੯ ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ
וַיְהִ֣י לְיָמִ֣ים ׀ מִיָּמִ֡ים וּכְעֵת֩ צֵ֨את הַקֵּ֜ץ לְיָמִ֣ים שְׁנַ֗יִם יָצְא֤וּ מֵעָיו֙ עִם־חָלְיֹ֔ו וַיָּ֖מָת בְּתַחֲלֻאִ֣ים רָעִ֑ים וְלֹא־עָ֨שׂוּ לֹ֥ו עַמֹּ֛ו שְׂרֵפָ֖ה כִּשְׂרֵפַ֥ת אֲבֹתָֽיו׃
20 ੨੦ ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।
בֶּן־שְׁלֹשִׁ֤ים וּשְׁתַּ֙יִם֙ הָיָ֣ה בְמָלְכֹ֔ו וּשְׁמֹונֶ֣ה שָׁנִ֔ים מָלַ֖ךְ בִּירוּשָׁלָ֑͏ִם וַיֵּ֙לֶךְ֙ בְּלֹ֣א חֶמְדָּ֔ה וַֽיִּקְבְּרֻ֙הוּ֙ בְּעִ֣יר דָּוִ֔יד וְלֹ֖א בְּקִבְרֹ֥ות הַמְּלָכִֽים׃

< 2 ਇਤਿਹਾਸ 21 >