< 2 ਇਤਿਹਾਸ 22 >
1 ੧ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ
И поставили царем жители Иерусалима Охозию, меньшего сына его, вместо него, так как всех старших избило полчище, приходившее с Аравитянами к стану, - и воцарился Охозия, сын Иорама, царя Иудейского.
2 ੨ ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
Двадцати двух лет был Охозия, когда воцарился, и один год царствовал в Иерусалиме; имя матери его Гофолия, дочь Амврия.
3 ੩ ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
Он также ходил путями дома Ахавова, потому что мать его была советницею ему на беззаконные дела.
4 ੪ ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਵੇਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
И делал он неугодное в очах Господних, подобно дому Ахавову, потому что он был ему советником, по смерти отца его, на погибель ему.
5 ੫ ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
Также следуя их совету, он пошел с Иорамом, сыном Ахавовым, царем Израильским, на войну против Азаила, царя Сирийского, в Рамоф Галаадский. И ранили Сирияне Иорама,
6 ੬ ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਆਇਆ ਕਿਉਂ ਜੋ ਉਹ ਬਿਮਾਰ ਸੀ।
и возвратился он в Изреель лечиться от ран, которые причинили ему в Раме, когда он воевал с Азаилом, царем Сирийским. И Охозия, сын Иорама, царь Иудейский, пришел посетить Иорама, сына Ахавова, в Изреель, потому что тот был болен.
7 ੭ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।
И от Бога было это на погибель Охозии, что он пришел к Иораму: ибо, по приходе своем, он вышел с Иорамом против Ииуя, сына Намессиева, которого помазал Господь на истребление дома Ахавова.
8 ੮ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
Когда совершал Ииуй суд над домом Ахава, тогда он нашел князей Иудейских и сыновей братьев Охозии, служивших Охозии, и умертвил их.
9 ੯ ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।
И велел он искать Охозию, и взяли его, когда он скрывался в Самарии, и привели его к Ииую, и умертвили его, и похоронили его, ибо говорили: он сын Иосафата, который взыскал Господа от всего сердца своего. И не осталось в доме Охозии, кто мог бы царствовать.
10 ੧੦ ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ
Ибо Гофолия, мать Охозии, увидев, что умер сын ее, встала и истребила все царское племя дома Иудина.
11 ੧੧ ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
Но Иосавеф, дочь царя, взяла Иоаса, сына Охозии, и похитила его из среды царских сыновей умерщвляемых, и поместила его и кормилицу его в спальной комнате; и таким образом Иосавеф, дочь царя Иорама, жена Иодая священника, сестра Охозии, скрыла Иоаса от Гофолии, и она не умертвила его.
12 ੧੨ ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।
И был он у них в доме Божием скрываем шесть лет; Гофолия же царствовала над землею.