< 2 ਇਤਿਹਾਸ 23 >
1 ੧ ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
Sedme se godine Jojada ojunači i poče tražiti satnike: Jerohamova sina Azarju, Johananova sina Jišmaela, Obedova sina Azarju, Adajina sina Maaseju, Zikrijeva sina Elišafata, i sklopi s njima savez.
2 ੨ ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ
Počeše obilaziti po Judeji i skupiše levite iz svih judejskih gradova i obiteljske glavare u Izraelu te dođoše u Jeruzalem.
3 ੩ ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
Sav zbor sklopi savez s kraljem u Domu Božjem. Jojada im reče: “Gle, kraljev će sin kraljevati kao što je obećao Jahve za Davidove sinove.
4 ੪ ਤੁਸੀਂ ਇਹ ਕੰਮ ਕਰਨਾ। ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
Evo što valja da učinite: trećina vas koji subotom ulazite u službu, i svećenici i leviti, neka budu vratari na pragovima;
5 ੫ ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
trećina neka bude u kraljevskom dvoru, trećina na Jesodskim vratima, sav narod u predvorjima Doma Jahvina.
6 ੬ ਪਰ ਯਹੋਵਾਹ ਦੇ ਭਵਨ ਵਿੱਚ ਬਿਨ੍ਹਾਂ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਜ਼ਿੰਮੇਵਾਰੀ ਨਾਲ ਯਹੋਵਾਹ ਦੇ ਭਵਨ ਦੀ ਰਾਖੀ ਕਰਨ
Nitko neka ne ulazi u Dom Jahvin, osim svećenika i levita koji poslužuju; oni neka ulaze jer su posvećeni. Sav narod neka se drži Jahvine naredbe.
7 ੭ ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ
Leviti neka okruže kralja, svaki s oružjem u ruci, i tko god pokuša ući u Dom neka bude pogubljen. Budite uz kralja kamo god pođe ili izađe.”
8 ੮ ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
Leviti i sav judejski narod učinili su sve onako kako je naredio svećenik Jojada. Svaki je uzeo svoje ljude koji subotom ulaze u službu s onima koji subotom izlaze. Jer svećenik Jojada nije otpustio redova.
9 ੯ ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,
Svećenik Jojada dade satnicima koplja, štitove i oklope kralja Davida što su bili u Božjemu Domu.
10 ੧੦ ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ
Postavio je sav narod, svakoga s kopljem u ruci, od južne do sjeverne strane Doma, prema žrtveniku i prema Domu oko kralja unaokolo.
11 ੧੧ ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
Tada izvedoše kraljeva sina, staviše mu krunu na glavu, dadoše mu Svjedočanstvo i pomazaše ga za kralja. Tada Jojada i njegovi sinovi povikaše: “Živio kralj!”
12 ੧੨ ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।
Kad Atalija ču viku naroda koji se skupio i hvalio kralja, dođe k narodu u Jahvin Dom.
13 ੧੩ ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
Pogleda bolje, kad gle, kralj stoji na svojem mjestu na ulazu, a pred kraljem zapovjednici i svirači; sav puk kliče od radosti i trubi u trube, pjevači pjevaju uz glazbala i predvode hvalospjeve. Tad Atalija razdrije haljine i povika: “Izdaja, izdaja!”
14 ੧੪ ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
Svećenik Jojada naredi satnicima i vojnim zapovjednicima: “Izvedite je kroz redove napolje i tko krene za njom pogubite ga mačem!” Još je svećenik dodao: “Nemojte je smaknuti u Jahvinu Domu!”
15 ੧੫ ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।
Staviše ruke na nju i kad je kroz Konjska vrata stigla do kraljevskoga dvora, ondje je pogubiše.
16 ੧੬ ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ
Tada Jojada sklopi savez između Jahve, naroda i kralja da narod bude Jahvin.
17 ੧੭ ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ
Potom sav narod otiđe u Baalov hram, razori ga skupa sa žrtvenicima i polomi likove; Baalova svećenika Matana ubiše pred žrtvenicima.
18 ੧੮ ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
Zatim Jojada postavi straže kod Jahvina Doma pod nadzorom svećenika i levita, koje David bijaše porazdijelio za službu u Jahvinu Domu da bi Jahvi prinosili paljenice, kao što je pisano u Mojsijevu Zakonu, s veseljem i s pjesmama, kako uredi David.
19 ੧੯ ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
Postavio je i vratare na vratima Jahvina Doma da ne bi ulazio čovjek nečist od bilo čega.
20 ੨੦ ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ
Uzevši satnike, odličnike i uglednike u narodu i sav puk, izveo je kralja iz Jahvina Doma, a onda su ušli kroz gornja vrata u kraljevski dvor i posadili kralja na kraljevsko prijestolje.
21 ੨੧ ਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।
Sav se puk veselio, a grad se umirio, jer su Ataliju ubili mačem.