< 2 ਇਤਿਹਾਸ 24 >

1 ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ
ヨアシは位についた時七歳で、エルサレムで四十年の間、世を治めた。彼の母はベエルシバから出た者で名をヂビアといった。
2 ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
ヨアシは祭司エホヤダの世にある日の間は常に主の良しと見られることを行った。
3 ਯਹੋਯਾਦਾ ਨੇ ਉਸ ਨੂੰ ਦੋ ਇਸਤਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤਰ ਤੇ ਧੀਆਂ ਜੰਮੀਆਂ
エホヤダは彼のためにふたりの妻をめとり、彼に男子と女子が生れた。
4 ਇਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਇੱਛਾ ਕੀਤੀ
この後ヨアシは主の宮を修繕しようと志して、
5 ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ-ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ
祭司とレビびとを集めて言った、「ユダの町々へ行って、あなたがたの神の宮を年々修繕する資金をすべてのイスラエルびとから集めなさい。その事を急いでしなさい」。ところがレビびとはこれを急いでしなかった。
6 ਤਦ ਪਾਤਸ਼ਾਹ ਨੇ ਯਹੋਯਾਦਾ ਪ੍ਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ, ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਉਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?
それで王はかしらであるエホヤダを召して言った、「あなたはなぜレビびとに求めて、主のしもべモーセがあかしの幕屋のためにイスラエルの会衆に課した税金をユダとエルサレムから取り立てさせないのか」。
7 ਕਿਉਂ ਜੋ ਉਸ ਦੁਸ਼ਟ ਔਰਤ ਅਥਲਯਾਹ ਦੇ ਪੁੱਤਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ
かの悪い女アタリヤの子らが神の宮に侵入して主の宮のもろもろの奉納物をとり、バアルのために用いたからである。
8 ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੂੰ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਉੱਤੇ ਬਾਹਰ ਰੱਖ ਦਿੱਤਾ
そこで王は命じて一個の箱を造らせ、これを主の宮の門の外に置き、
9 ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਡੌਂਡੀ ਪਿਟਵਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ
ユダとエルサレムにふれて、神のしもべモーセが荒野でイスラエルに課した税金を主のために持ってこさせた。
10 ੧੦ ਤਾਂ ਸਾਰੇ ਸਰਦਾਰ ਅਤੇ ਸਾਰੇ ਲੋਕੀ ਖੁਸ਼ ਹੋਏ ਅਤੇ ਲਿਆ ਕੇ ਉਸ ਸੰਦੂਕ ਵਿੱਚ ਪਾਉਂਦੇ ਰਹੇ ਜਦ ਤੱਕ ਇਹ ਕੰਮ ਪੂਰਾ ਨਾ ਕਰ ਲਿਆ
すべてのつかさたちおよびすべての民は皆喜んでその税金を持って来て、その箱に投げ入れたので、ついに箱はいっぱいになった。
11 ੧੧ ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪ੍ਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਹਰ ਰੋਜ਼ ਇਸੇ ਤਰ੍ਹਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰਕਮ ਇਕੱਠੀ ਕਰ ਲਈ
レビびとはその箱に金が多くあるのを見て、王の役人の所へ持って行くと、王の書記と祭司長の下役とが来て、その箱を傾け、これを取ってもとの所に返した。彼らは日々このようにして金をおびただしく集めた。
12 ੧੨ ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਉਪਾਸਨਾ ਦੇ ਕੰਮ ਉੱਤੇ ਨਿਯੁਕਤ ਸਨ ਅਤੇ ਉਨ੍ਹਾਂ ਨੇ ਰਾਜਾਂ ਅਤੇ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੁਹਾਰਾਂ ਅਤੇ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜ਼ਦੂਰੀ ਉੱਤੇ ਰੱਖਿਆ
王とエホヤダはこれを主の宮の工事をなす者に渡し、石工および木工を雇って、主の宮を修繕させ、また鉄工および青銅工を雇って、主の宮を修復させた。
13 ੧੩ ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ
工人たちは働いたので、修復の工事は彼らの手によってはかどり、神の宮を、もとの状態に復し、これを堅固にした。
14 ੧੪ ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।
それをなし終ったとき、余った金を王とエホヤダの前に持って来たので、それをもって主の宮のために器物を造った。すなわち勤めの器、燔祭の器、香の皿、および金銀の器を造った。エホヤダの世にある日の間は、絶えず主の宮で燔祭をささげた。
15 ੧੫ ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ
しかしエホヤダは年老い、日が満ちて死んだ。その死んだ時は百三十歳であった。
16 ੧੬ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਤੇ ਉਹ ਦੇ ਭਵਨ ਲਈ ਨੇਕੀ ਕੀਤੀ ਸੀ
人々は彼をダビデの町で王たちの中に葬った。彼はイスラエルにおいて神とその宮とに良い事を行ったからである。
17 ੧੭ ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ
エホヤダの死んだ後、ユダのつかさたちが来て、うやうやしく王に敬意を表した。王は彼らに聞き従った。
18 ੧੮ ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ
彼らはその先祖の神、主の宮を捨てて、アシラ像および偶像に仕えたので、そのとがのために、怒りがユダとエルサレムに臨んだ。
19 ੧੯ ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ
主は彼らをご自分に引き返そうとして、預言者たちをつかわし、彼らにむかってあかしをさせられたが、耳を傾けなかった。
20 ੨੦ ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
そこで神の霊が祭司エホヤダの子ゼカリヤに臨んだので、彼は民の前に立ち上がって言った、「神はこう仰せられる、『あなたがたが主の戒めを犯して、災を招くのはどういうわけであるか。あなたがたが主を捨てたために、主もあなたがたを捨てられたのである』」。
21 ੨੧ ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
しかし人々は彼を害しようと計り、王の命によって、石をもって彼を主の宮の庭で撃ち殺した。
22 ੨੨ ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!।
このようにヨアシ王はゼカリヤの父エホヤダが自分に施した恵みを思わず、その子を殺した。ゼカリヤは死ぬ時、「どうぞ主がこれをみそなわして罰せられるように」と言った。
23 ੨੩ ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
年の終りになって、スリヤの軍勢はヨアシにむかって攻め上り、ユダとエルサレムに来て、民のつかさたちをことごとく民のうちから滅ぼし、そのぶんどり物を皆ダマスコの王に送った。
24 ੨੪ ਕਿਉਂ ਜੋ ਅਰਾਮ ਦੀ ਫ਼ੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਇਹ ਵੱਡੀ ਫ਼ੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ
この時スリヤの軍勢は少数で来たのであるが、主は大軍を彼らの手に渡された。これは彼らがその先祖の神、主を捨てたためである。このように彼らはヨアシを罰した。
25 ੨੫ ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ
スリヤ軍はヨアシに大傷を負わせて捨て去ったが、ヨアシの家来たちは祭司エホヤダの子の血のために、党を結んで彼にそむき、彼を床の上に殺して、死なせた。人々は彼をダビデの町に葬ったが、王の墓には葬らなかった。
26 ੨੬ ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ
党を結んで彼にそむいた者は、アンモンの女シメアテの子ザバデおよびモアブの女シムリテの子ヨザバデであった。
27 ੨੭ ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
ヨアシの子らのこと、ヨアシに対する多くの預言および神の宮の修理の事などは、列王の書の注釈にしるされている。ヨアシの子アマジヤが彼に代って王となった。

< 2 ਇਤਿਹਾਸ 24 >