< 2 ਇਤਿਹਾਸ 25 >
1 ੧ ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
Amaziah was twenty-five when he became king, and he reigned in Jerusalem for twenty-nine years. His mother's name was Jehoaddan and she came from Jerusalem.
2 ੨ ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।
He did what was right in the Lord's sight but not with complete commitment.
3 ੩ ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
After he had made sure his rule was secure, he executed the officers who had murdered his father the king.
4 ੪ ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
However, he did not kill their sons, as is written in the Law, in the book of Moses, where the Lord commanded: “Fathers must not be executed for their children, and children must not be executed for their fathers. Everyone is to die for their own sin.”
5 ੫ ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
Then Amaziah called up the people of Judah for military service, and assigned them by families to commanders of thousands and of hundreds. He also took a census of those twenty years of age and older throughout Judah and Benjamin, and found there was 300,000 first-rate fighting men who could use spear and shield.
6 ੬ ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
He also hired 100,000 battle-ready fighting men from Israel for a hundred talents of silver.
7 ੭ ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ
But a man of God came to him and said, “Your Majesty, don't let this army of Israel join you, for the Lord is not with Israel, with these sons of Ephraim!
8 ੮ ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
Even if you fight bravely, God will let you stumble and fall before the enemy, for God has the power to help you or let you fall.”
9 ੯ ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
Amaziah asked the man of God, “But what about the hundred talents of silver I paid the army of Israel?” “The Lord can give you much more than that!” replied the man of God.
10 ੧੦ ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
So Amaziah dismissed the army he'd hired from Ephraim and sent them home. They became very angry with Judah, and returned home furious.
11 ੧੧ ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
Amaziah then bravely led his army to the Valley of Salt, where they attacked the Edomite army from Seir, and killed ten thousand of them.
12 ੧੨ ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
The army of Judah also captured another ten thousand, took them to the top of a cliff and threw them off, killing them all.
13 ੧੩ ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।
But the men of the army Amaziah sent home, refusing to let them go with him to battle, raided the towns of Judah, from Samaria to Beth-horon They killed 3,000 of their inhabitants and took a great deal of plunder.
14 ੧੪ ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
When Amaziah returned from killing the Edomites, he brought back the gods of the people of Seir and set them up as his own gods, worshiped them, and offered sacrifices to them.
15 ੧੫ ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
The Lord became angry with Amaziah and he sent a prophet to him, who said to him, “Why would you worship the gods of a people who couldn't even save their own people from you?”
16 ੧੬ ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।
But while he was still speaking, the king said to him, “Have we made you a counselor to the king? Stop right now! Do you want to be struck down?” So the prophet stopped, but said, “I know that God has decided to destroy you, because you have acted like this and have refused to listen to my advice.”
17 ੧੭ ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
Then Amaziah, king of Judah, took advice from his counselors and sent a message to the king of Israel, Jehoash, son of Jehoahaz, son of Jehu. “Come and face me in battle,” he challenged.
18 ੧੮ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
Joash, king of Israel, replied to Amaziah, king of Judah, “A thistle on Lebanon sent a message to a cedar on Lebanon, saying, ‘Give your daughter to my son for a wife,’ but a wild animal of Lebanon passed by and trampled down the thistle.
19 ੧੯ ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
You're telling yourself how great you are for defeating Edom, boasting about it. But just stay at home. Why should you stir up trouble that will bring you down, and Judah with you?”
20 ੨੦ ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
But Amaziah didn't listen, for God was going to hand him over to his enemies because he had chosen to worship the gods of Edom.
21 ੨੧ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
So Joash king of Israel prepared for battle. He and Amaziah, king of Judah, faced one another at Beth-shemesh in Judah.
22 ੨੨ ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
Judah was defeated by Israel—they all ran away home.
23 ੨੩ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
Joash, king of Israel, captured Amaziah, king of Judah, son of Joash, son of Ahaziah, at Beth-shemesh. He took him to Jerusalem, and demolished the wall of Jerusalem for 400 cubits, from the Ephraim Gate to the Corner Gate.
24 ੨੪ ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
He carried away all the gold and silver, and all the articles found in God's Temple that had been looked after by Obed-edom and in the treasuries of the king's palace, as well as some hostages, and then returned to Samaria.
25 ੨੫ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ
Amaziah, son of Joash, king of Judah, lived for fifteen years after the death of Joash, son of Jehoahaz, king of Israel.
26 ੨੬ ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
The rest of what Amaziah did, from beginning to end, is written down in the Book of the Kings of Judah and Israel.
27 ੨੭ ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
After Amaziah gave up following the Lord, a plot was hatched against him in Jerusalem, and he fled to Lachish. But the plotters sent men to Lachish to hunt him down, and they killed him there.
28 ੨੮ ਅਤੇ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਉਹ ਨੂੰ ਦੱਬਿਆ।
They brought him back by horse and buried him with his fathers in the city of Judah.