< 2 ਇਤਿਹਾਸ 25 >

1 ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
Bijaše Amasiji dvadeset i pet godina kad poèe carovati, i carova dvadeset i devet godina u Jerusalimu. Materi mu bješe ime Joadana iz Jerusalima.
2 ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।
On èinjaše što je pravo pred Gospodom, ali ne cijelijem srcem.
3 ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
I kad se utvrdi u carstvu, pobi sluge svoje koji ubiše cara oca njegova.
4 ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
Ali sinova njihovijeh ne pogubi, nego uèini kako piše u zakonu, u knjizi Mojsijevoj, gdje je zapovjedio Gospod govoreæi: ocevi da ne ginu za sinove, ni sinovi za oceve, nego svaki za svoj grijeh neka gine.
5 ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
Iza toga skupi Amasija narod Judin, i postavi po domovima otaèkim tisuænike i stotinike po svoj zemlji Judinoj i Venijaminovoj, i izbroji ih od dvadeset godina i više, i naðe ih trista tisuæa vojnika izabranijeh, koji nošahu koplje i štit.
6 ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
I jošte najmi izmeðu Izrailjaca sto tisuæa hrabrijeh ljudi za sto talanata srebra.
7 ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ
Ali doðe mu èovjek Božji i reèe: care, da ne ide s tobom vojska Izrailjska, jer Gospod nije s Izrailjcima niti sa sinovima Jefremovijem.
8 ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
Nego idi ti, i budi hrabar u boju; inaèe æe te oboriti Bog pred neprijateljem, jer Bog može i pomoæi i oboriti.
9 ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
Tada reèe Amasija èovjeku Božijemu: a šta æe biti od sto talanata što sam dao vojsci Izrailjevoj? A èovjek Božji reèe: ima Gospod da ti da više od toga.
10 ੧੦ ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
I tako odvoji Amasija vojsku što mu bješe došla od Jefrema da otidu u svoje mjesto; a oni se vrlo rasrdiše na Judu, i vratiše se u svoje mjesto s velikim gnjevom.
11 ੧੧ ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
A Amasija oslobodivši se povede narod svoj i otide u slanu dolinu, i pobi deset tisuæa sinova Sirovijeh;
12 ੧੨ ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
I deset tisuæa živijeh zarobiše Judejci, i odvedoše na vrh stijene, i pobacaše ih sa vrh stijene da se svi raspadoše.
13 ੧੩ ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।
A vojnici koje Amasija posla natrag da ne idu s njim u boj, navališe na gradove Judine od Samarije do Vet-Orona, i pobiše po njima tri tisuæe, i zaplijeniše velik plijen.
14 ੧੪ ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
A kad se vrati Amasija razbivši Idumeje, donese bogove sinova Sirovijeh, i postavi ih sebi za bogove, i klanjaše im se i kaðaše im.
15 ੧੫ ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
Tada se razgnjevi Gospod na Amasiju, i posla k njemu proroka, koji mu reèe: zašto tražiš bogove toga naroda, koji ne izbaviše svojega naroda iz tvoje ruke?
16 ੧੬ ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।
I kad govoraše caru, on mu reèe: jesi li postavljen caru za savjetnika? prestani; zašto da pogineš? I tako presta prorok, ali reèe: znam da te je Bog naumio istrijebiti kad to radiš a ne slušaš svjeta mojega.
17 ੧੭ ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
Tada smisli Amasija car Judin, i posla k Joasu sinu Joahaza sina Jujeva, caru Izrailjevu, i poruèi: hodi da se ogledamo.
18 ੧੮ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
A Joas car Izrailjev posla k Amasiji caru Judinu i poruèi mu: trn na Livanu posla ka kedru na Livanu, i poruèi: daj svoju kæer sinu mojemu za ženu. Ali naiðe zvijerje Livansko i izgazi trn.
19 ੧੯ ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
Veliš, pobio si Edomce, pa se ponese srce tvoje, i tražiš slave; sjedi kod kuæe svoje; zašto bi se zapletao u zlo da padneš i ti i Juda s tobom?
20 ੨੦ ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
Ali ne posluša Amasija, jer od Gospoda to bi da ih da u ruke neprijatelju, što tražiše bogove Edomske.
21 ੨੧ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
I otide Joas car Izrailjev, i ogledaše se, on i Amasija car Judin, u Vet-Semesu Judinu.
22 ੨੨ ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
Ali Judu razbi Izrailj, te pobjegoše svaki ka svojemu šatoru.
23 ੨੩ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
A Amasiju cara Judina sina Joasa sina Joahazova uhvati Joas car Izrailjev u Vet-Semesu, i odvede ga u Jerusalim; i obori zid Jerusalimski od vrata Jefremovijeh do vrata na uglu, èetiri stotine lakata.
24 ੨੪ ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
I uze sve zlato i srebro i sve posuðe što se naðe u domu Božijem u Ovid-Edoma i u riznici doma carskoga, i taoce, pa se vrati u Samariju.
25 ੨੫ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ
I poživje Amasija sin Joasov car Judin po smrti Joasa sina Joahaza cara Izrailjeva petnaest godina.
26 ੨੬ ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
A ostala djela Amasijina prva i pošljednja, eto nijesu li zapisana u knjizi o carevima Judinijem i Izrailjevijem?
27 ੨੭ ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
I pošto Amasija otstupi od Gospoda, digoše bunu na nj u Jerusalimu, a on pobježe u Lahis. Ali poslaše za njim u Lahis, i ubiše ga ondje.
28 ੨੮ ਅਤੇ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਉਹ ਨੂੰ ਦੱਬਿਆ।
I donesoše ga na konjma i pogreboše ga kod otaca njegovijeh u gradu Judinu.

< 2 ਇਤਿਹਾਸ 25 >