< 2 ਇਤਿਹਾਸ 26 >

1 ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ
ויקחו כל עם יהודה את עזיהו והוא בן שש עשרה שנה וימליכו אתו תחת אביו אמציהו
2 ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
הוא בנה את אילות וישיבה ליהודה אחרי שכב המלך עם אבתיו
3 ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
בן שש עשרה שנה עזיהו במלכו וחמשים ושתים שנה מלך בירושלם ושם אמו יכיליה (יכליה) מן ירושלם
4 ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ
ויעש הישר בעיני יהוה ככל אשר עשה אמציהו אביו
5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।
ויהי לדרש אלהים בימי זכריהו המבין בראת האלהים ובימי דרשו את יהוה הצליחו האלהים
6 ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
ויצא וילחם בפלשתים ויפרץ את חומת גת ואת חומת יבנה ואת חומת אשדוד ויבנה ערים באשדוד ובפלשתים
7 ਅਤੇ ਪਰਮੇਸ਼ੁਰ ਨੇ ਫ਼ਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
ויעזרהו האלהים על פלשתים ועל הערביים (הערבים) הישבים בגור בעל--והמעונים
8 ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
ויתנו העמונים מנחה לעזיהו וילך שמו עד לבוא מצרים כי החזיק עד למעלה
9 ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
ויבן עזיהו מגדלים בירושלם על שער הפנה ועל שער הגיא ועל המקצוע ויחזקם
10 ੧੦ ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
ויבן מגדלים במדבר ויחצב ברות רבים--כי מקנה רב היה לו ובשפלה ובמישור אכרים וכרמים בהרים ובכרמל--כי אהב אדמה היה
11 ੧੧ ਨਾਲੇ ਉੱਜ਼ੀਯਾਹ ਦੇ ਕੋਲ ਯੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜੱਥੇਬੰਦ ਹੋ ਕੇ ਨਿੱਕਲਦੀ ਸੀ
ויהי לעזיהו חיל עשה מלחמה יוצאי צבא לגדוד במספר פקדתם ביד יעואל (יעיאל) הסופר ומעשיהו השוטר--על יד חנניהו משרי המלך
12 ੧੨ ਸੂਰਬੀਰਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
כל מספר ראשי האבות לגבורי חיל--אלפים ושש מאות
13 ੧੩ ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
ועל ידם חיל צבא שלש מאות אלף ושבעת אלפים וחמש מאות עושי מלחמה בכח חיל--לעזר למלך על האויב
14 ੧੪ ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ
ויכן להם עזיהו לכל הצבא מגנים ורמחים וכובעים ושרינות וקשתות--ולאבני קלעים
15 ੧੫ ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।
ויעש בירושלם חשבנות מחשבת חושב להיות על המגדלים ועל הפנות לירוא בחצים ובאבנים גדלות ויצא שמו עד למרחוק כי הפליא להעזר עד כי חזק
16 ੧੬ ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
וכחזקתו גבה לבו עד להשחית וימעל ביהוה אלהיו ויבא אל היכל יהוה להקטיר על מזבח הקטרת
17 ੧੭ ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
ויבא אחריו עזריהו הכהן ועמו כהנים ליהוה שמונים--בני חיל
18 ੧੮ ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
ויעמדו על עזיהו המלך ויאמרו לו לא לך עזיהו להקטיר ליהוה--כי לכהנים בני אהרן המקדשים להקטיר צא מן המקדש כי מעלת ולא לך לכבוד מיהוה אלהים
19 ੧੯ ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
ויזעף עזיהו ובידו מקטרת להקטיר ובזעפו עם הכהנים והצרעת זרחה במצחו לפני הכהנים בבית יהוה מעל למזבח הקטרת
20 ੨੦ ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
ויפן אליו עזריהו כהן הראש וכל הכהנים והנה הוא מצרע במצחו ויבהלוהו משם וגם הוא נדחף לצאת כי נגעו יהוה
21 ੨੧ ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ
ויהי עזיהו המלך מצרע עד יום מותו וישב בית החפשות (החפשית) מצרע--כי נגזר מבית יהוה ויותם בנו על בית המלך שופט את עם הארץ
22 ੨੨ ਅਤੇ ਉੱਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਲਿਖੇ
ויתר דברי עזיהו הראשנים והאחרנים--כתב ישעיהו בן אמוץ הנביא
23 ੨੩ ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
וישכב עזיהו עם אבתיו ויקברו אתו עם אבתיו בשדה הקבורה אשר למלכים--כי אמרו מצורע הוא וימלך יותם בנו תחתיו

< 2 ਇਤਿਹਾਸ 26 >