< 2 ਇਤਿਹਾਸ 26 >
1 ੧ ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ
Tada sav narod Judin uze Oziju, kome bijaše šesnaest godina, i zacariše ga na mjesto oca njegova Amasije.
2 ੨ ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
On sazida Elot povrativ ga Judi pošto car poèinu kod otaca svojih.
3 ੩ ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
Oziji bijaše šesnaest godina kad se zacari, i carova pedeset i dvije godine u Jerusalimu. Materi mu bijaše ime Jeholija iz Jerusalima.
4 ੪ ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ
On èinjaše što je pravo pred Gospodom sasvijem kako je èinio Amasija otac njegov.
5 ੫ ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।
I tražaše Boga dokle živ bijaše Zaharija koji razumijevaše utvare Božije; i dokle god tražaše Gospoda, davaše mu sreæu Bog.
6 ੬ ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
Jer izašav vojevaše s Filistejima, i obori zidove Gatu i zidove Javni i zidove Azotu; i sazida gradove u zemlji Azotskoj i po Filistejima.
7 ੭ ਅਤੇ ਪਰਮੇਸ਼ੁਰ ਨੇ ਫ਼ਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
I Bog mu pomože protiv Filisteja i protiv Arapa, koji življahu u Gurvalu, i protiv Maonaca.
8 ੮ ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
I Amonci davahu dare Oziji, i raznese se ime njegovo do Misira, jer osili veoma.
9 ੯ ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
I sazida Ozija kule u Jerusalimu na vratima na uglu, i na vratima u dolu, i na uglu, i utvrdi ih.
10 ੧੦ ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
Sazida i u pustinji kule, i iskopa mnogo studenaca, jer imaše mnogo stoke i u dolinama i u ravnicama, i ratara i vinogradara po brdima i na Karmilu, jer mu mila bješe poljska radnja.
11 ੧੧ ਨਾਲੇ ਉੱਜ਼ੀਯਾਹ ਦੇ ਕੋਲ ਯੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜੱਥੇਬੰਦ ਹੋ ਕੇ ਨਿੱਕਲਦੀ ਸੀ
I imaše Ozija ubojitu vojsku, koja iðaše u rat u èetama brojem, kako ih izbroji Jeilo pisar i Masija upravitelj, pod upravom Ananije vojvode careva.
12 ੧੨ ਸੂਰਬੀਰਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
Svega na broj bijaše glavara domova otaèkih hrabrijeh junaka dvije tisuæe i šest stotina,
13 ੧੩ ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
A pod njihovom rukom vojske tri stotine i sedam tisuæa i pet stotina hrabrijeh vojnika, da pomažu caru protiv neprijatelja.
14 ੧੪ ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ
I naèini Ozija svoj vojsci štitove i koplja i šljemove i oklope i lukove i kamenje za praæe.
15 ੧੫ ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।
I naèini u Jerusalimu bojne sprave vrlo vješto izmišljene da stoje na kulama i na uglovima da meæu strijele i veliko kamenje; i raznese se ime njegovo daleko, jer mu se divno pomagaše dokle osili.
16 ੧੬ ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
Ali kad osili, ponese se srce njegovo, te se pokvari, i sagriješi Gospodu Bogu svojemu, jer uðe u crkvu Gospodnju da kadi na oltaru kadionom;
17 ੧੭ ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
A za njim uðe Azarija sveštenik i s njim osamdeset sveštenika Gospodnjih hrabrijeh ljudi;
18 ੧੮ ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
I opriješe se caru Oziji govoreæi: nije tvoje, Ozija, kaditi Gospodu, nego sveštenika sinova Aronovijeh koji su posveæeni da kade; izidi iz svetinje, jer si zgriješio, i neæe ti biti na èast pred Gospodom Bogom.
19 ੧੯ ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
Tada se razgnjevi Ozija držeæi u ruci kadionicu da kadi; i kad se gnjevljaše na sveštenike, izide mu guba na èelu pred svijem sveštenicima u domu Gospodnjem kod oltara kadionoga.
20 ੨੦ ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
I pogleda ga Azarija poglavar sveštenièki i svi sveštenici, a on gubav na èelu; i brže ga izvedoše napolje, a i sam pohitje da izide, jer ga Gospod udari.
21 ੨੧ ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ
I osta car Ozija gubav do smrti svoje, i sjeðaše u odvojenom domu gubav, jer bi odluèen od doma Gospodnjega; a Jotam sin njegov upravljaše domom carevijem i suðaše narodu u zemlji.
22 ੨੨ ਅਤੇ ਉੱਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਲਿਖੇ
A ostala djela Ozijina prva i pošljednja napisao je prorok Isaija sin Amosov.
23 ੨੩ ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
I poèinu Ozija kod otaca svojih, i pogreboše ga kod otaca njegovijeh u grobnom polju carskom, jer rekoše: gubav je. I zacari se na njegovo mjesto Jotam sin njegov.