< 2 ਇਤਿਹਾਸ 27 >
1 ੧ ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
ヨタムは二十五歳の時位に即きヱルサレムにて十六年の間世を治めたり其母はザドクの女にして名をヱルシヤといふ
2 ੨ ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
ヨタムはその父ウジヤの凡て爲たるごとくヱホバの善と視たまふ事をなせり但しヱホバの殿には入ざりき民は尚惡き事を爲り
3 ੩ ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
彼ヱホバの家の上の門を建なほしオペルの石垣を多く築き増し
4 ੪ ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
ユダの山地に數箇の邑を建て林の間に城および戌楼を築けり
5 ੫ ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
彼アンモニ人の王と戰ひこれに勝り其年アンモンの子孫銀百タラント小麥一萬石大麥一萬石を彼におくれりアンモンの子孫は第二年にも第三年にも是のごとく彼に貢をいる
6 ੬ ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
ヨタムその神ヱホバの前においてその行を堅うしたるに因て權能ある者となれり
7 ੭ ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ
ヨタムのその餘の行爲その一切の戰闘およびその行などはイスラエルとユダの列王の書に記さる
8 ੮ ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
彼は二十五歳の時位に即きヱルサレムにて十六年の間世を治めたり
9 ੯ ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
ヨタムその先祖等とともに寝りたればダビデの邑にこれを葬れりその子アハズこれに代りて王となる