< 2 ਇਤਿਹਾਸ 27 >

1 ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
Dvadeset i pet godina bijaše Jotamu kad poèe carovati, i carova šesnaest godina u Jerusalimu; materi mu bješe ime Jerusa, kæi Sadokova.
2 ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
On èinjaše što je pravo pred Gospodom sasvijem kako je èinio Ozija otac njegov, samo što ne uðe u crkvu Gospodnju; ali narod još bijaše pokvaren.
3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
On naèini visoka vrata na domu Gospodnjem, i na zidu Ofilu mnogo nazida.
4 ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
Još sazida i gradove u gori Judinoj, i u šumama pogradi dvorove i kule.
5 ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
I vojeva s carem sinova Amonovijeh i svlada ih; i dadoše mu sinovi Amonovi one godine sto talanata srebra i deset tisuæa kora pšenice i jeèma deset tisuæa. Toliko mu dadoše sinovi Amonovi i druge i treæe godine.
6 ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
I tako osili Jotam, jer upravi putove svoje pred Gospodom Bogom svojim.
7 ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ
A ostala djela Jotamova i svi ratovi njegovi i putovi njegovi, eno su zapisani u knjizi o carevima Izrailjevijem i Judinijem.
8 ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
Dvadeset i pet godina bješe mu kad poèe carovati, i carova šesnaest godina u Jerusalimu.
9 ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
I poèinu Jotam kod otaca svojih, i pogreboše ga u gradu Davidovu; a na njegovo se mjesto zacari Ahaz sin njegov.

< 2 ਇਤਿਹਾਸ 27 >