< 2 ਇਤਿਹਾਸ 28 >
1 ੧ ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
Ahaz was twenty years old when he began to reign, and he reigned sixteen years in Jerusalem. He didn’t do that which was right in the LORD’s eyes, like David his father,
2 ੨ ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
but he walked in the ways of the kings of Israel, and also made molten images for the Baals.
3 ੩ ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
Moreover he burned incense in the valley of the son of Hinnom, and burned his children in the fire, according to the abominations of the nations whom the LORD cast out before the children of Israel.
4 ੪ ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ।
He sacrificed and burned incense in the high places, and on the hills, and under every green tree.
5 ੫ ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ
Therefore the LORD his God delivered him into the hand of the king of Syria. They struck him, and carried away from him a great multitude of captives, and brought them to Damascus. He was also delivered into the hand of the king of Israel, who struck him with a great slaughter.
6 ੬ ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
For Pekah the son of Remaliah killed in Judah one hundred twenty thousand in one day, all of them valiant men, because they had forsaken the LORD, the God of their fathers.
7 ੭ ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।
Zichri, a mighty man of Ephraim, killed Maaseiah the king’s son, Azrikam the ruler of the house, and Elkanah who was next to the king.
8 ੮ ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
The children of Israel carried away captive of their brothers two hundred thousand women, sons, and daughters, and also took away much plunder from them, and brought the plunder to Samaria.
9 ੯ ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ!
But a prophet of the LORD was there, whose name was Oded; and he went out to meet the army that came to Samaria, and said to them, “Behold, because the LORD, the God of your fathers, was angry with Judah, he has delivered them into your hand, and you have slain them in a rage which has reached up to heaven.
10 ੧੦ ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
Now you intend to degrade the children of Judah and Jerusalem as male and female slaves for yourselves. Aren’t there even with you trespasses of your own against the LORD your God?
11 ੧੧ ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
Now hear me therefore, and send back the captives that you have taken captive from your brothers, for the fierce wrath of the LORD is on you.”
12 ੧੨ ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ
Then some of the heads of the children of Ephraim, Azariah the son of Johanan, Berechiah the son of Meshillemoth, Jehizkiah the son of Shallum, and Amasa the son of Hadlai, stood up against those who came from the war,
13 ੧੩ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ
and said to them, “You must not bring in the captives here, for you intend that which will bring on us a trespass against the LORD, to add to our sins and to our guilt; for our guilt is great, and there is fierce wrath against Israel.”
14 ੧੪ ਸੋ ਉਨ੍ਹਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
So the armed men left the captives and the plunder before the princes and all the assembly.
15 ੧੫ ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।
The men who have been mentioned by name rose up and took the captives, and with the plunder clothed all who were naked among them, dressed them, gave them sandals, gave them something to eat and to drink, anointed them, carried all the feeble of them on donkeys, and brought them to Jericho, the city of palm trees, to their brothers. Then they returned to Samaria.
16 ੧੬ ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ
At that time King Ahaz sent to the kings of Assyria to help him.
17 ੧੭ ਇਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ
For again the Edomites had come and struck Judah, and carried away captives.
18 ੧੮ ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
The Philistines also had invaded the cities of the lowland and of the South of Judah, and had taken Beth Shemesh, Aijalon, Gederoth, Soco with its villages, Timnah with its villages, and also Gimzo and its villages; and they lived there.
19 ੧੯ ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
For the LORD brought Judah low because of Ahaz king of Israel, because he acted without restraint in Judah and trespassed severely against the LORD.
20 ੨੦ ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
Tilgath-pilneser king of Assyria came to him and gave him trouble, but didn’t strengthen him.
21 ੨੧ ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ।
For Ahaz took away a portion out of the LORD’s house, and out of the house of the king and of the princes, and gave it to the king of Assyria; but it didn’t help him.
22 ੨੨ ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
In the time of his distress, he trespassed yet more against the LORD, this same King Ahaz.
23 ੨੩ ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
For he sacrificed to the gods of Damascus which had defeated him. He said, “Because the gods of the kings of Syria helped them, I will sacrifice to them, that they may help me.” But they were the ruin of him and of all Israel.
24 ੨੪ ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
Ahaz gathered together the vessels of God’s house, cut the vessels of God’s house in pieces, and shut up the doors of the LORD’s house; and he made himself altars in every corner of Jerusalem.
25 ੨੫ ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
In every city of Judah he made high places to burn incense to other gods, and provoked the LORD, the God of his fathers, to anger.
26 ੨੬ ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ
Now the rest of his acts, and all his ways, first and last, behold, they are written in the book of the kings of Judah and Israel.
27 ੨੭ ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
Ahaz slept with his fathers, and they buried him in the city, even in Jerusalem, because they didn’t bring him into the tombs of the kings of Israel; and Hezekiah his son reigned in his place.