< 2 ਇਤਿਹਾਸ 29 >
1 ੧ ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
हिजकियाले राज्य गर्न सुरु गर्दा तिनी पच्चिस वर्षका थिए । तिनले यरूशलेममा उनन्तिस वर्ष राज्य गरे । तिनकी आमाको नाउँ अबिया थियो । तिनी जकरियाकी छोरी थिइन् ।
2 ੨ ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
आफ्ना पुर्खा दाऊदले गरेझैं परमप्रभुको दृष्टिमा जे असल थियो सो तिनले गरे ।
3 ੩ ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ
तिनको राजकालको पहिलो वर्षको पहिलो महिनामा हिजकियाले परमप्रभुको मन्दिरका ढोकाहरू खोले र तिनको मरम्मत गरे ।
4 ੪ ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ
तिनले पुजारीहरू र लेवीहरूलाई ल्याए र तिनीहरूलाई पूर्वपट्टिको चोकमा एकसाथ भेला गराए ।
5 ੫ ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ
तिनले तिनीहरूलाई भने, “ए लेवीहरू हो, मेरा कुरा सुन! आफू-आफूलाई पवित्र गर, र आफ्ना पुर्खाहरूका परमप्रभु परमेश्वरको मन्दिरलाई पवित्र पार, र पवित्रस्थानबाट अपवित्र कुरा हटाइदेओ ।
6 ੬ ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
किनकि हाम्रा पुर्खाहरूले पाप गरे र परमप्रभु हाम्रा परमेश्वरको दृष्टिमा जे खराब थियो सो गरे । तिनीहरूले उहाँलाई त्यागे, परमप्रभुको बस्नुहुने ठाउँबाट आफ्नो मुहारहरू फर्काए, र त्यसतर्फ आफ्ना पीठ फर्काए ।
7 ੭ ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
तिनीहरूले दलानका ढोकाहरू पनि बन्द गरिदिए र बत्तीहरू निभाए । तिनीहरूले इस्राएलका परमेश्वरको पवित्रस्थानमा धूप बाल्न र होमबलि चढाउन छोडिदिए ।
8 ੮ ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
यसकारण परमप्रभुको क्रोध यहूदा र यरूशलेममाथि परेको थियो, र उहाँले तिनीहरूलाई डर, आतङ्क र घृणाका पात्र बनाउनुभएको छ, जस्तो तिमीहरूका आफ्नै आँखाले तिमीहरू देख्न सक्छौ ।
9 ੯ ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ
त्यसकाणले हाम्रा पुर्खाहरू तरवारले मारिएका छन्, र हाम्रा छोराहरू, हाम्री छोरीहरू र हाम्री पत्नीहरू यसैले कैदमा छन् ।
10 ੧੦ ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਿਆ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ
अब इस्राएलका परमप्रभु परमेश्वरसँग एउटा करार गर्ने कुरा मेरो हृदयमा छ, ताकि उहाँको प्रचण्ड क्रोध हामीहरूबाट हटोस् ।
11 ੧੧ ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।
ए मेरा छोराहरू, अब अल्छे नहोओ, किनकि परमप्रभुले उहाँको आराधना गर्नलाई उहाँको सामु खडा हुन, र तिमीहरू उहाँका सेवकहरू होऊ र धूप बाल भनेर तिमीहरूलाई चुन्नुभएको छ ।”
12 ੧੨ ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿੰਮਾਹ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ
तब लेवीहरू खडा भएः कहातीहरूका मानिसहरूबाट अमासैका छोरा महत र अजर्याहका छोरा योएल, अनि मरारीहरूका मानिसहरूबाट अब्दीका छोरा कीश र यहललेलका छोरा अजर्याह, अनि गेर्शोनीहरूबाट जिम्माहका छोरा योआ र योआका छोरा अदन ।
13 ੧੩ ਅਤੇ ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮੱਤਨਯਾਹ
एलीजापानका छोराहरूबाट शिम्री र यहीएल, अनि आसापका छोराहरूबाट जकरिया र मत्तन्याह ।
14 ੧੪ ਅਤੇ ਹੇਮਾਨੀਆਂ ਵਿੱਚੋਂ ਯਹੀਏਲ ਅਤੇ ਸ਼ਮਈ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਉੱਜ਼ੀਏਲ
हेमानका छोराहरूबाट यहीएल र शिमी, अनि यदूतूनका छोराहरूबाट शमायाह र उज्जीएल ।
15 ੧੫ ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ
तिनीहरूले आआफ्ना दाजुभाइलाई भेला गराए, र तिनीहरूले आफैलाई पवित्र गरे, अनि परमप्रभुको वचनको अनुसरण गर्दै राजाले हुकुम गरेबमोजिम परमप्रभुको मन्दिरलाई शुद्ध पार्न तिनीहरू त्यसभित्र पसे ।
16 ੧੬ ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਤਲਾਬ ਵਿੱਚ ਬਾਹਰ ਸੁੱਟ ਦਿੱਤਾ
परमप्रभुको मन्दिर शुद्ध गर्न पुजारीहरू त्यसको भित्री भागमा पसे । तिनीहरूले परमप्रभुको मन्दिरभित्र भेट्टाएका सबै अशुद्ध कुराहरू बाहिर परमप्रभुका मन्दिरको चोकमा ल्याए । लेवीहरूले ती कुराहरू बोकेर किद्रोन खोल्सामा लगे ।
17 ੧੭ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਉਹ ਕੰਮ ਪੂਰਾ ਹੋ ਗਿਆ
पहिलो महिनाको पहिलो दिनमा तिनीहरूले शुद्ध पार्ने काम सुरु गरे । आठौँ दिनमा तिनीहरू परमप्रभुको दलानसम्म पुगेका थिए । अनि अझै आठ दिनसम्म तिनीहरूले परमप्रभुको मन्दिर पवित्र गरिरहे । पहिलो महिनाको सोह्रौँ दिनमा तिनीहरूले त्यो काम सिद्ध्याए ।
18 ੧੮ ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ
त्यसपछि तिनीहरू राजमहलभित्र हिजकिया राजाकहाँ गए र भने, “हामीले परमप्रभुको मन्दिर जम्मै पवित्र गरिसक्यौं, अर्थात् होमबलिको वेदी, त्यसका सबै भाँडाकुँडासमेत, अनि अर्पण गरिएको रोटी राख्ने टेबल, त्यसका सबै सामानसमेत ।
19 ੧੯ ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।
यसैले हामीले राजा आहाजले आफ्नो शासनकालमा विश्वासघाती भएर हटाएका जम्मै सरसामान पनि हामीले तयारी र पवित्र गर्यौँ । हेर्नुहोस्, ती परमप्रभुका वेदीको सामुन्ने राखिएका छन् ।”
20 ੨੦ ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ
तब राजा हिजकिया बिहान सबेरै उठेर सहरका अगुवाहरूलाई भेला गराए । तिनी परमप्रभुको मन्दिरमा उक्लेर गए ।
21 ੨੧ ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
तिनीहरूले सात वटा साँढे, सात वटा भेडा र सात वटा थुमा ल्याए, अनि राज्य, पवित्रस्थान र यहूदाको लागि पापबलिको निम्ति सात वटा बोका ल्याए । तिनले पुजारीहरू, हारूनका छोराहरूलाई यी सबै परमप्रभुको वेदीमा चढाउने हुकुम गरे ।
22 ੨੨ ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
यसैले तिनीहरूले ती साँढेहरू मारे, र पुजारीहरूले तिनका रगत लिएर वेदीमा छर्के । त्यसपछि तिनीहरूले भेडाहरू मारे, र तिनका रगत लिएर वेदीमा छर्के, र तिनीहरूले थुमाहरू पनि मारे र तिनका रगत वेदीमा छर्के ।
23 ੨੩ ਤਾਂ ਉਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਉਹਨਾਂ ਦੇ ਉੱਤੇ ਰੱਖੇ
तिनीहरूले पापबलिको निम्ति बोकाहरू राजा र समुदायको अघि ल्याए । तिनीहरूले तीमाथि आआफ्ना हात राखे ।
24 ੨੪ ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪ੍ਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
पुजारीहरूले ती बोकाहरू मारे, र सारा इस्राएलको निम्ति प्रायश्चित गर्न पापबलि स्वरूप वेदीमा चढाए, किनकि होमबलि र पापबलिचाहिं सारा इस्राएलको निम्ति चढाउनुपर्छ भन्ने हुकुम राजाले दिएका थिए ।
25 ੨੫ ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ
हिजकियाले लेवीहरूलाई परमेश्वरको मन्दिरमा दाऊद राजा, राजाका दर्शी गाद र नातान अगमवक्ताले आज्ञा गरेअनुसार झ्याली, वीणा र सारङ्गीका साथमा आआफ्नो काममा खटाए, किनकि यो आज्ञा परमप्रभुले आफ्ना अगमवक्ताहरूद्वारा दिनुभएको थियो ।
26 ੨੬ ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ
लेवीहरू दाऊदका बाजाहरू र पुजारीहरू तुरहीहरू लिएर खडा भए ।
27 ੨੭ ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
हिजकियाले वेदीमा होमबलि वेदीमा चढाउने हुकुम दिए । जब होमबलि सुरु भयो, तब तुरहीहरू र इस्राएलका राजा दाऊदका बाजाहरूका साथमा परमप्रभुको गीत पनि सुरु भयो ।
28 ੨੮ ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ
सारा समुदायले आराधना गरे, गायकहरूले गाए, र तुरही बजाउनेहरूले बजाए । यो काम होमबलि खतम नहोउञ्जेल निरन्तर जारी रह्यो ।
29 ੨੯ ਜਦ ਉਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਝੁੱਕ ਕੇ ਮੱਥਾ ਟੇਕਿਆ
जब तिनीहरूले बलिदान चढाइसके, राजा र तिनीसँग भएका सबैले घोप्टो परे र आराधना गरे ।
30 ੩੦ ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
यसको साथै राजा हिजकिया र तिनका अगुवाहरूले लेवीहरूलाई दाऊद र दर्शी आसापका शब्दमा परमप्रभुको स्तुतिगान गर्न लाए । तिनीहरूले खुसीसाथ स्तुति गाए र घोप्टो परे र आरधना गरे ।
31 ੩੧ ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ
तब हिजकियाले भने, “अब तिमीहरूले परमप्रभुमा आफैलाई अर्पण गरेका छौ । यहाँ आओ र परमप्रभुको मन्दिरमा बलिदान र धन्यवादका बलिहरू ल्याओ ।” समुदायले बलिदानहरू र धन्यवाद बलिहरू ल्याए, र राजीखुशी हृदय हुनेहरू सबैले आआफ्ना होमबलि ल्याए ।
32 ੩੨ ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
समुदायले ल्याएका होमबलिको संख्या सत्तरी वटा साँढे, एक सय वटा भेडा, र दुई सय वटा थुमा थिए । यी सबै परमप्रभुको निम्ति होमबलि थिए ।
33 ੩੩ ਅਤੇ ਪਵਿੱਤਰ ਕੀਤੇ ਹੋਏ ਇਹ ਸਨ ਅਰਥਾਤ ਛੇ ਸੌ ਬਲ਼ਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ
परमप्रभुमा अर्पण गरिएका बलिदानहरू छ सय साँढे र तीन हजार भेडा थिए ।
34 ੩੪ ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
तर सबै होमबलिका छाला काढ्नका निम्ति पुजारीहरू साह्रै थोरै थिए, यसैले तिनीहरूका दाजुभाइ लेवीहरूले त्यो काम नसिद्धिएसम्म र पुजारीहरूले आफूलाई पवित्र नपारेसम्म तिनीहरूलाई सघाए, किनकि आआफूलाई पवित्र पार्नलाई पुजारीहरूभन्दा लेवीहरू नै बढी होसियार भएका थिए ।
35 ੩੫ ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ
यसबाहेक, त्यहाँ धेरै होमबलिहरू थिए । मेलबलिको बोसोको साथमा ती चढाइए र हरेक होमबलिको निम्ति त्यहाँ अर्घबलि थिए । यसरी परमप्रभुका मन्दिरको सेवा व्यवस्थित गरियो ।
36 ੩੬ ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ।
परमेश्वरले मानिसहरूका निम्ति तयार पार्नुभएको कामको कारणले हिजकिया र सबै मानिसहरू आनन्दित भए, किनकि त्यो काम चाँडै नै पूरा भयो ।