< 2 ਇਤਿਹਾਸ 3 >
1 ੧ ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
ソロモンはエルサレムのモリアの山に主の宮を建てることを始めた。そこは父ダビデに主が現れられた所、すなわちエブスびとオルナンの打ち場にダビデが備えた所である。
2 ੨ ਉਹ ਉਸ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ।
ソロモンが宮を建て始めたのは、その治世の四年の二月であった。
3 ੩ ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
ソロモンの建てた神の宮の基の寸法は次のとおりである。すなわち昔の尺度によれば長さ六十キュビト、幅二十キュビト、
4 ੪ ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ
宮の前の廊は宮の幅に従って長さ二十キュビト高さ百二十キュビトで、その内部は純金でおおった。
5 ੫ ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ
またその拝殿はいとすぎの板で張り、精金をもってこれをおおい、その上にしゅろと鎖の形を施した。
6 ੬ ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ
また宝石をはめ込んで宮を飾った。その金はパルワイムの金であった。
7 ੭ ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ
彼はまた金をもってその宮、すなわち、梁、敷居、壁および戸をおおい、壁の上にケルビムを彫りつけた。
8 ੮ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ
彼はまた至聖所を造った。その長さは宮の長さにしたがって二十キュビト、幅も二十キュビトである。彼は精金六百タラントをもってこれをおおった。
9 ੯ ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ
その釘の金の重さは五十シケルであった。彼はまた階上の室も金でおおった。
10 ੧੦ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ
彼は至聖所に木を刻んだケルビムの像を二つ造り、これを金でおおった。
11 ੧੧ ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
ケルビムの翼の長さは合わせて二十キュビトあった。すなわち一つのケルブの一つの翼は五キュビトで、宮の壁に届き、ほかの翼も五キュビトで、他のケルブの翼に届き、
12 ੧੨ ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ
他のケルブの一つの翼も五キュビトで、宮の壁に届き、ほかの翼も五キュビトで、先のケルブの翼に接していた。
13 ੧੩ ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।
これらのケルビムの翼は広げると二十キュビトあった。かれらは共に足で立ち、その顔は拝殿に向かっていた。
14 ੧੪ ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ।
ソロモンはまた青糸、紫糸、緋糸および亜麻糸で垂幕を造り、その上にケルビムの縫い取りを施した。
15 ੧੫ ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।
彼は宮の前に柱を二本造った。その高さは三十五キュビト、おのおのの柱の頂に五キュビトの柱頭を造った。
16 ੧੬ ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜ਼ੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜ਼ੀਰੀਆਂ ਵਿੱਚ ਲਾ ਦਿੱਤਾ।
彼は首飾のような鎖を造って、柱の頂につけ、ざくろ百を造ってその鎖の上につけた。
17 ੧੭ ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ “ਯਾਕੀਨ” ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ “ਬੋਅਜ਼” ਰੱਖਿਆ।
彼はこの柱を神殿の前に、一本を南の方に、一本を北の方に立て、南の方のをヤキンと名づけ、北の方のをボアズと名づけた。